10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕੰਟਰੈਕਟ ਅਧਿਆਪਕਾਂ ਦਾ ਸੰਘਰਸ਼ ਜਾਰੀ

ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧੀਨ ਚੱਲਦੇ ਕਾਂਸਟੀਚੂਐਂਟ ਕਾਲਜਾਂ, ਨੇ ਬਰਹੁੱਡ ਕੈਂਪਸ ਤੇ ਰਿਜਨਲ ਸੈਂਟਰਾਂ ਵਿਖੇ ਕੰਟਰੈਕਟ ਅਧਿਆਪਕਾਂ ਦਾ ਪਿਛਲੇ 22 ਦਿਨਾਂ ਤੋਂ ਚੱਲਦਾ ਸੰਘਰਸ਼ ਅੱਜ ਉਦੋਂ ਵੱਡਾ ਰੂਪ ਧਾਰਨ ਕਰ ਗਿਆ, ਜਦੋਂ ਸਬੰਧਿਤ ਸੰਸਥਾਵਾਂ ਦੇ ਕੰਟਰੈਕਟ ਅਧਿਆਪਕਾਂ ਵਲੋਂ ਇਨ੍ਹਾਂ ਸੰਸਥਾਵਾਂ ਨੂੰ ਮੇਨ ਗੇਟ ਬੰਦ ਕਰਕੇ ਜਿੰਦਰਾ ਮਾਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਨਵੰਬਰ 2022 ਵਿਚ ਯੂ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧੀਨ ਚੱਲਦੇ ਕਾਂਸਟੀਚੂਐਂਟ ਕਾਲਜਾਂ, ਨੇ ਬਰਹੁੱਡ ਕੈਂਪਸ ਤੇ ਰਿਜਨਲ ਸੈਂਟਰਾਂ ਵਿਖੇ ਕੰਟਰੈਕਟ ਅਧਿਆਪਕਾਂ ਦਾ ਪਿਛਲੇ 22 ਦਿਨਾਂ ਤੋਂ ਚੱਲਦਾ ਸੰਘਰਸ਼ ਅੱਜ ਉਦੋਂ ਵੱਡਾ ਰੂਪ ਧਾਰਨ ਕਰ ਗਿਆ, ਜਦੋਂ ਸਬੰਧਿਤ ਸੰਸਥਾਵਾਂ ਦੇ ਕੰਟਰੈਕਟ ਅਧਿਆਪਕਾਂ ਵਲੋਂ ਇਨ੍ਹਾਂ ਸੰਸਥਾਵਾਂ ਨੂੰ ਮੇਨ ਗੇਟ ਬੰਦ ਕਰਕੇ ਜਿੰਦਰਾ ਮਾਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਨਵੰਬਰ 2022 ਵਿਚ ਯੂ.ਜੀ.ਸੀ. ਰੈਗੂਲੇਸ਼ਨ 2018 ਨੂੰ ਆਪਣੇ ਸਾਰੇ ਅਧਿਆਪਕਾਂ ਤੇ ਲਾਗੂ ਕਰ ਦਿੱਤਾ ਗਿਆ, ਜਿਸ ਵਿਚ ਰੈਗੂਲਰ, ਐਡਹਾਕ ਅਤੇ ਗੈੱਸਟ ਫੈਕਲਟੀ ਸ਼ਾਮਿਲ ਹਨ। ਅਪ੍ਰੈਲ 2026 ਵਿਚ ਹਾਈਕੋਰਟ ਵਲੋਂ ਕੰਟਰੈਕਟ ਅਧਿਆਪਕਾਂ ਸਬੰਧੀ ਇਕ ਕੇਸ ਦੀ ਸੁਣਵਾਈ ਦੌਰਾਨ ਸਪਸ਼ਟ ਤੌਰ ਤੇ ਆਦੇਸ਼ ਜਾਰੀ ਕੀਤੇ ਗਏ ਕਿ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਤੇ 2018 ਰੈਗੂਲੇਸ਼ਨ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ। ਇਸ ਦੇ ਬਾਵਜੂਦ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਕੰਟਰੈਕਟ ਅਧਿਆਪਕਾਂ ਤੇ ਸਬੰਧਿਤ ਰੈਗੂਲੇਸ਼ਨ ਲਾਗੂ ਕਰਨ ਦੀ ਥਾਂ ਉਨ੍ਹਾਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰ ਰਿਹਾ ਹੈ। ਇਥੋਂ ਤੱਕ ਕਿ ਡਾਇਰੈਕਟਰ ਯੂਨੀਵਰਸਿਟੀ ਕਾਲਜਾਂ ਵਲੋਂ ਕੰਟਰੈਕਟ ਅਧਿਆਪਕਾਂ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਯੂਨੀਅਨ ਪ੍ਰਧਾਨ ਡਾ. ਤਰਨਜੀਤ ਕੌਰ ਬਾਰੇ ਬੇਹੱਦ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਹਨ। ਕੰਟਰੈਕਟ ਅਧਿਆਪਕਾਂ ਨੇ ਸਪਸ਼ਟ ਕੀਤਾ ਹੈ ਕਿ ਜਦੋਂ ਤੱਕ ਡਾਇਰੈਕਟਰ ਕਾਲਜਾਂ ਵਲੋਂ ਆਪਣੇ ਗ਼ੈਰ ਜ਼ਿਮੀਦਾਰਾਨਾ ਵਤੀਰੇ ਲਈ ਮੁਆਫ਼ੀ ਨਹੀਂ ਮੰਗੀ ਜਾਂਦੀ ਅਤੇ ਕੰਟਰੈਕਟ ਅਧਿਆਪਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ ਜਾਂਦੇ ਸੰਘਰਸ਼ ਜਾਰੀ ਰਹੇਗਾ ਅਤੇ ਜੇਕਰ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਾ ਹੋਣ ਦੀ ਸੂਰਤ ਵਿਚ ਅਗਲੇ ਹਫ਼ਤੇ ਤੋਂ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ ਵੱਖ-ਵੱਖ ਕਾਲਜਾਂ, ਕੈਂਪਸਾਂ ਅਤੇ ਰਿਜਨਲ ਸੈਂਟਰਾਂ ਨੂੰ ਪੱਕੇ ਤੌਰ ਤੇ ਬੰਦ ਕੀਤਾ ਜਾਵੇਗਾ ਅਤੇ ਇਸ ਸਾਰੇ ਪ੍ਰਕਰਨ ਦੀ ਜ਼ੁੰਮੇਵਾਰੀ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਡੀ. ਬੀ. ਯੂ. ਦੀ ਸਟਾਰ ਨਾਈਟ ’ਚ ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਨੇ ਲਗਾਈਆਂ ਰੌਣਕਾਂ ਅਗਲੀ ਖ਼ਬਰ ਪਿੰਡ ਪੋਲਾ ਵਿਖੇ ਦੋ ਘਰਾਂ ’ਚ ਚੋਰੀ ਸੋਨਾ-ਚਾਂਦੀ ਤੇ ਨਕਦੀ ਲੈ ਕੇ ਫ਼ਰਾਰ ਹੋਏ ਚੋਰ
Ad Position 24