10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡਾ. ਅੰਬੇਡਕਰ ਮੂਰਤੀ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ- ਐਡਵੋਕੇਟ ਸੈਂਪਲਾ

ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਦਫ਼ਤਰ ਸਕੱਤਰ ਅਤੇ ਮੁੱਖ ਬੁਲਾਰਾ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਨੇ ਲੁਧਿਆਣਾ ਵਿਖੇ ਭਾਰਤ ਰਤਨ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਮੂਰਤੀ ਦੀ ਬੇਅਦਬੀ ਕੀਤੇ ਜਾਣ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵੀ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹਨ। ਐਡਵੋਕੇਟ ਸੈਂਪਲਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ । ਉਨ੍ਹਾਂ ਦੋਸ਼ ਲਗਾਇਆ ਕਿ ਇਕ ਪਾਸੇ ਸਰਕਾਰ ਤੋਂ ਸਵਾਲ ਪੁੱਛਣ ਵਾਲੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਕਾਰਨ ਗੰਭੀਰ ਹਾਲਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਖੁਦਕੁਸ਼ੀ ਕਰਨੀ ਪੈ ਰਹੀ ਹੈ, ਜਦਕਿ ਦੂਜੇ ਪਾਸੇ ਸਮਾਜ ਦੇ ਭੈੜੇ ਅਨਸਰਾਂ ਵਲੋਂ ਕਾਨੂੰਨ ਵਿਵਸਥਾ ਨੂੰ ਚੁਨੌਤੀ ਦਿੰਦਿਆਂ ਜਾਤੀ ਆਧਾਰਿਤ ਹਿੰਸਕ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਰਗ ਜਾਂ ਭਾਈਚਾਰੇ ਦੀਆਂ ਧਾਰਮਿਕ, ਸਮਾਜਿਕ ਅਤੇ ਭਾਵਨਾਤਮਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਪੰਜਾਬ ਦੇ ਅਮਨ-ਅਮਾਨ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਸਖ਼ਤੀ ਨਾਲ ਰੋਕਿਆ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮਹੰਤ ਜਸਵੀਰ ਦਾਸ ਨੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੇ ਸਮਾਗਮ ’ਚ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ ਅਗਲੀ ਖ਼ਬਰ ਡੀ. ਬੀ. ਯੂ. ਦੀ ਸਟਾਰ ਨਾਈਟ ’ਚ ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਨੇ ਲਗਾਈਆਂ ਰੌਣਕਾਂ
Ad Position 24