09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ- ਰਿਆ, ਮੁਕਾਰੋਂਪੁਰ

ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਥੇ. ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪਿੰਡ ਤੂਰ ਬੰਜਾਰਾ, ਸੁਨਾਮ ਦੇ 50 ਸਾਲਾ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਦੀ ਪੰਜਾਬ ਸਰਕਾਰ ਪਾਸੋਂ ਨਿਰਪੱਖ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ।

Ad Position 21
repet_subhas-goyals [Copy P29]
ਜਥੇਦਾਰ ਅਵਤਾਰ ਸਿੰਘ ਰਿਆ ਤੇ ਜਥੇ. ਮਨਮੋਹਨ ਸਿੰਘ ਮੁਕਾਰੋਂਪੁਰ 10-09-2026
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਥੇ. ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪਿੰਡ ਤੂਰ ਬੰਜਾਰਾ, ਸੁਨਾਮ ਦੇ 50 ਸਾਲਾ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਦੀ ਪੰਜਾਬ ਸਰਕਾਰ ਪਾਸੋਂ ਨਿਰਪੱਖ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਕਤ ਘਟਨਾ ਨਾਲ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਇਕ ਵਾਰ ਫਿਰ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਕ ਆਮ ਨਾਗਰਿਕ ਵਲੋਂ ਆਪਣੇ ਪਰਿਵਾਰ ਅਤੇ ਪਿੰਡ ਵਿਚ ਨਸ਼ਿਆਂ ਦੀ ਸਮੱਸਿਆ ਸਬੰਧੀ ਸਰਕਾਰ ਤੋਂ ਸਵਾਲ ਕਰਨਾ ਕੋਈ ਜੁਰਮ ਨਹੀਂ, ਸਗੋਂ ਲੋਕਤੰਤਰ ਵਿਚ ਉਸ ਦਾ ਬੁਨਿਆਦੀ ਹੱਕ ਹੈ। ਸਰਕਾਰ ਨੂੰ ਸਵਾਲਾਂ ਤੋਂ ਘਬਰਾਉਣ ਦੀ ਬਜਾਏ ਉਨ੍ਹਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਦੇ ਅਸਲ ਕਾਰਨਾਂ ਅਤੇ ਇਸ ਤੋਂ ਪਹਿਲਾਂ ਵਾਪਰੀਆਂ ਘਟਨਾਵਾਂ ਦੀ ਸਮਾਂਬੱਧ, ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ। ਜਾਂਚ ਦੌਰਾਨ ਜੇਕਰ ਕਿਸੇ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਕਿਸੇ ਵੀ ਸਿਆਸੀ ਜਾਂ ਸਰਕਾਰੀ ਪ੍ਰਭਾਵ ਤੋਂ ਬਿਨਾਂ ਕਾਨੂੰਨ ਅਨੁਸਾਰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਸਿਆਸੀ ਵਿਰੋਧ ਦੇ ਚਸ਼ਮੇ ਨਾਲ ਦੇਖਣ ਦੀ ਬਜਾਏ ਇਕ ਮਨੁੱਖੀ ਅਤੇ ਕਾਨੂੰਨੀ ਮਾਮਲੇ ਵਜੋਂ ਲਿਆ ਜਾਵੇ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਗੰਭੀਰਤਾ ਨਾਲ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਤਾਨਾਸ਼ਾਹੀ ’ਤੇ ਉੱਤਰੀ ‘ਆਪ’ ਸਰਕਾਰ, ਸਵਾਲ ਪੁੱਛਣ ਵਾਲਿਆਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ ਤੇ ਖ਼ੁਦਕੁਸ਼ੀ ਲਈ ਮਜਬੂਰ- ਡਾ. ਅ... ਅਗਲੀ ਖ਼ਬਰ ਮਹੰਤ ਜਸਵੀਰ ਦਾਸ ਨੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੇ ਸਮਾਗਮ ’ਚ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ
Ad Position 24