09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਭਾਈ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾ ਕੇ ਜਥਾ ਵਾਪਸ ਪਰਤਿਆ

ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)-ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਚੰਡੀਗੜ੍ਹ ਦੀ ਚੇਅਰਪਰਸਨ ਬੀਬੀ ਸੁਖਪਾਲ ਕੌਰ ਦੀ ਅਗਵਾਈ ਵਿਚ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ 27ਵੀਂ ਚੇਤਨਾ ਯਾਤਰਾ ਲਈ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੰਜਾਬ ਭਰ ਤੋਂ ਸਪੈਸ਼ਲ ਟਰੇਨ ਰਾਹੀਂ ਰਵਾਨਾ ਹੋਇਆ 300 ਸ਼ਰਧਾਲੂਆਂ ਦਾ ਜਥਾ ਬੀਤੀ ਰਾਤ ਵਾਪਸ ਪਰਤ ਆਇਆ ਹੈ। ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਚੁੰਨੀ ਦੱਸਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
repet_subhas-goyals [Copy P29]
ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਵਾਪਸ ਪਰਤੇ ਸ਼ਰਧਾਲੂਆਂ ਦੇ ਜਥੇ ਦਾ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਸਵਾਗਤ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 10-09-2026
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)-ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਚੰਡੀਗੜ੍ਹ ਦੀ ਚੇਅਰਪਰਸਨ ਬੀਬੀ ਸੁਖਪਾਲ ਕੌਰ ਦੀ ਅਗਵਾਈ ਵਿਚ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ 27ਵੀਂ ਚੇਤਨਾ ਯਾਤਰਾ ਲਈ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੰਜਾਬ ਭਰ ਤੋਂ ਸਪੈਸ਼ਲ ਟਰੇਨ ਰਾਹੀਂ ਰਵਾਨਾ ਹੋਇਆ 300 ਸ਼ਰਧਾਲੂਆਂ ਦਾ ਜਥਾ ਬੀਤੀ ਰਾਤ ਵਾਪਸ ਪਰਤ ਆਇਆ ਹੈ। ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਚੁੰਨੀ ਦੱਸਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਚੇਅਰਪਰਸਨ ਬੀਬੀ ਸੁਖਪਾਲ ਕੌਰ ਦੀ ਦੇਖ-ਰੇਖ ਹੇਠ ਉਲੀਕਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸੰਗਤਾਂ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ 10 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ ਭੋਗ ਉਪਰੰਤ ਹਜ਼ੂਰ ਸਾਹਿਬ ਨਾਂਦੇੜ ਵਿਖੇ ਵਿਸ਼ਾਲ ਨਗਰ ਕੀਰਤਨ ਵੀ ਚੇਤਨਾ ਮਾਰਚ ਵਜੋਂ ਸਜਾਇਆ ਗਿਆ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਕੁਲਵੰਤ ਸਿੰਘ ਅਤੇ ਸਹਾਇਕ ਜਥੇਦਾਰ ਸਿੰਘ ਸਾਹਿਬ ਭਾਈ ਰਾਮ ਸਿੰਘ ਵਲੋਂ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ। ਉਪਰੰਤ ਬੀਬੀ ਸੁਖਪਾਲ ਕੌਰ ਨੇ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਤੇ ਧੰਨਵਾਦ ਕੀਤਾ। ਇਸ ਮੌਕੇ ਗਿਆਨੀ ਸਰਬਜੀਤ ਸਿੰਘ ਹੈੱਡ ਗ੍ਰੰਥੀ, ਭਾਈ ਗੁਰਮੀਤ ਸਿੰਘ, ਗਿਆਨੀ ਸੁਖਵਿੰਦਰ ਸਿੰਘ ਕਥਾਵਾਚਕ, ਸੁਪਰਡੈਂਟ ਰਵਿੰਦਰ ਸਿੰਘ ਕਪੂਰ, ਡਿਪਟੀ ਸੁਪਰਡੈਂਟ ਜੈਮਲ ਸਿੰਘ, ਭਾਈ ਗੁਰਦੀਪ ਸਿੰਘ ਤੋਂ ਇਲਾਵਾ ਟਰੱਸਟ ਦੇ ਸੀਨੀਅਰ ਵਾਈਸ ਚੇਅਰਮੈਨ ਕੈਪ ਸਵਰਨ ਸਿੰਘ ਜੀਰਾ, ਕੈਪਟਨ ਸਤਪਾਲ ਸਿੰਘ, ਰਘਬੀਰ ਸਿੰਘ ਬਡਲਾ, ਬੇਅੰਤ ਸਿੰਘ ਭਾਂਬਰੀ, ਮਨਜੀਤ ਸਿੰਘ ਮੰਨਾ, ਅਜੀਤ ਸਿੰਘ ਪੱਟੀ, ਸੁਖਚੈਨ ਸਿੰਘ ਬਠਿੰਡਾ, ਕੈਪਟਨ ਜਸਪਾਲ ਸਿੰਘ, ਸਰਬਜੀਤ ਕੌਰ, ਮਨਜੀਤ ਸਿੰਘ ਝਾਰਖੰਡ, ਬਖਸ਼ੀਸ਼ ਸਿੰਘ ਅੰਮ੍ਰਿਤਸਰ ਸਾਹਿਬ, ਮੋਹਨ ਸਿੰਘ ਚੁੰਨ੍ਹੀ, ਸੰਤੋਖ ਸਿੰਘ ਗੁਰਦਾਸਪੁਰ, ਜਸਪਾਲ ਸਿੰਘ ਪਟਿਆਲਾ, ਕਰਨੈਲ ਸਿੰਘ ਮੋਗਾ, ਜਗਸੀਰ ਸਿੰਘ ਫਿਰੋਜ਼ਪੁਰ, ਹਰਭਜਨ ਸਿੰਘ ਦੁਲਵਾਂ, ਅਵਤਾਰ ਸਿੰਘ ਖਡੂਰ ਸਾਹਿਬ, ਗੁਰਜੰਟ ਸਿੰਘ ਜ਼ੀਰਾ, ਜਸਪਾਲ ਸਿੰਘ ਮਹਿਦੂਦਾਂ, ਰਣਜੀਤ ਸਿੰਘ ਝਾਮਪੁਰ ਵੀ ਹਾਜ਼ਰ ਸਨ। ਵਾਪਸੀ ਸਮੇਂ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਚੁੰਨੀ, ਜਨਰਲ ਸਕੱਤਰ ਬੇਅੰਤ ਸਿੰਘ ਭਾਂਬਰੀ, ਰਣਜੀਤ ਸਿੰਘ ਝਾਮਪੁਰ, ਰਘਬੀਰ ਸਿੰਘ ਬਡਲਾ, ਜਸਪਾਲ ਸਿੰਘ, ਐਡਵੋਕੇਟ ਕੰਵਲਜੀਤ ਸਿੰਘ ਮੱਟੂ ਸਮੇਤ ਸੰਗਤਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਵਰਕਸ਼ਾਪ ਲਗਾਈ ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੀ ਬਾਸਕਟਬਾਲ ਟੀਮ ਜ਼ਿਲ੍ਹੇ ’ਚੋਂ ਰਹੀ ਅੱਵਲ
Ad Position 24