09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਵਾਲ ਪੁੱਛਣ ’ਤੇ ਥਾਣੇਦਾਰਾਂ ਨੂੰ ਵਰਤਣਾ ਲੋਕ ਰਾਜ ਲਈ ਘਾਤਕ- ਦਰਬਾਰਾ ਸਿੰਘ ਗੁਰੂ

ਖਮਾਣੋਂ, 9 ਸਤੰਬਰ (ਮਨਮੋਹਣ ਸਿੰਘ ਕਲੇਰ)-ਮੌਜੂਦਾ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਲੀਡਰ ਕਹਿੰਦੇ ਸਨ ਕਿ ਦੂਜੀਆਂ ਪਾਰਟੀਆਂ ਦੇ ਲੀਡਰਾਂ ਤੋਂ ਸਵਾਲ ਪੁੱਛਣੇ ਚਾਹੀਦੇ ਹਨ, ਪਰ ਅੱਜ ਜਦੋਂ ਇਨ੍ਹਾਂ ਦੀ ਸਰਕਾਰ ਹੈ ਤਾਂ ਸਵਾਲ ਪੁੱਛਣ ਵਾਲਿਆਂ ਨੂੰ ਥਾਣੇਦਾਰਾਂ ਤੋਂ ਤਸੀਹੇ ਦਵਾਏ ਜਾਂਦੇ ਹਨ। ਇਹ ਸ਼ਬਦ ਦਰਬਾਰਾ ਸਿੰਘ ਗੁਰੂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਬਸੀ ਪਠਾਣਾਂ ਨੇ ਹਲਕੇ ਦੇ ਵਰਕਰਾਂ ਨਾਲ ਮੀਟਿੰਗਾਂ ਦੌਰਾਨ ਕਹੇ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਖਮਾਣੋਂ, 9 ਸਤੰਬਰ (ਮਨਮੋਹਣ ਸਿੰਘ ਕਲੇਰ)-ਮੌਜੂਦਾ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਲੀਡਰ ਕਹਿੰਦੇ ਸਨ ਕਿ ਦੂਜੀਆਂ ਪਾਰਟੀਆਂ ਦੇ ਲੀਡਰਾਂ ਤੋਂ ਸਵਾਲ ਪੁੱਛਣੇ ਚਾਹੀਦੇ ਹਨ, ਪਰ ਅੱਜ ਜਦੋਂ ਇਨ੍ਹਾਂ ਦੀ ਸਰਕਾਰ ਹੈ ਤਾਂ ਸਵਾਲ ਪੁੱਛਣ ਵਾਲਿਆਂ ਨੂੰ ਥਾਣੇਦਾਰਾਂ ਤੋਂ ਤਸੀਹੇ ਦਵਾਏ ਜਾਂਦੇ ਹਨ। ਇਹ ਸ਼ਬਦ ਦਰਬਾਰਾ ਸਿੰਘ ਗੁਰੂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਬਸੀ ਪਠਾਣਾਂ ਨੇ ਹਲਕੇ ਦੇ ਵਰਕਰਾਂ ਨਾਲ ਮੀਟਿੰਗਾਂ ਦੌਰਾਨ ਕਹੇ। ਗੁਰੂ ਨੇ ਪਿੰਡਾਂ ਭੜੀ, ਕੋਟਲਾ ਅਜਨੇਰ, ਕੋਟਲਾ ਬਡਲਾ, ਬਡਲਾ ਅਤੇ ਸੈਦਪੁਰਾ ਵਿਚ ਜਿੱਥੇ ਰੈਲੀ ਨੂੰ ਸਫਲ ਬਣਾਉਣ ਲਈ ਵਰਕਰਾਂ ਦਾ ਧੰਨਵਾਦ ਕੀਤਾ ਉੱਥੇ ਇਨ੍ਹਾਂ ਪਿੰਡਾਂ ਵਿਚ ਬੂਥ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ। ਗੁਰੂ ਨੇ ਕਿਹਾ ਕਿ ਮੋਹਨਜੀਤ ਸਿੰਘ ਸ਼ੇਰੋਂ ਨੂੰ ਸਵਾਲ ਨਹੀਂ ਪੁੱਛਣ ਦਿੱਤਾ ਗਿਆ ਅਤੇ ਜਦੋਂ ਉਸ ਨੇ ਇਸ ਤੇ ਰੋਸ ਜਤਾਇਆ ਤਾਂ ਉਸ ਨੂੰ ਥਾਣੇ ਲਿਆ ਕੇ ਉਸ ਤੇ ਤਸ਼ੱਦਦ ਕੀਤਾ ਗਿਆ। ਗੁਲਜ਼ਾਰ ਸਿੰਘ ਨੂੰ ਇਕ ਮੰਤਰੀ ਵਲੋਂ ਨਸ਼ੇ ਬਾਰੇ ਸਵਾਲ ਪੁੱਛਣ ’ਤੇ ਜ਼ਲੀਲ ਕਰਨ ਤੇ ਉਸ ਨੇ ਬੇਇੱਜ਼ਤੀ ਨਾ ਸਹਾਰਦਿਆਂ ਸਲਫਾਸ ਖਾ ਲਈ ਅਤੇ ਨਸ਼ੇ ਖ਼ਿਲਾਫ਼ ਉੱਠੀ ਆਵਾਜ਼ ਖ਼ਾਮੋਸ਼ ਹੋ ਗਈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਇਨ੍ਹਾਂ ਸਾਰੀਆਂ ਲੋਕ ਵਿਰੋਧੀ ਕਾਰਵਾਈਆਂ ’ਤੇ ਬਾਜ਼ ਅੱਖ ਰੱਖ ਰਹੇ ਹਨ ਅਤੇ 2027 ਦੀਆਂ ਚੋਣਾਂ ਵਿਚ ਸਬਕ ਸਿਖਾਉਣ ਲਈ ਉਤਾਵਲੇ ਹਨ। ਇਨ੍ਹਾਂ ਮੀਟਿੰਗਾਂ ਵਿਚ ਹਰਚੰਦ ਸਿੰਘ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਬਿੰਦੀ ਸਰਕਲ ਪ੍ਰਧਾਨ ਐਸ.ਸੀ ਵਿੰਗ, ਜਸਵੀਰ ਸਿੰਘ ਜੱਸਾ, ਸ਼ਵਿੰਦਰ ਸਿੰਘ, ਬਾਬੂ ਸਿੰਘ ਤੇ ਬਲਜਿੰਦਰ ਸਿੰਘ ਭੜੀ, ਦਵਿੰਦਰ ਸਿੰਘ, ਜਸਵੰਤ ਸਿੰਘ, ਸੂਬੇਦਾਰ ਬਹਾਦਰ ਸਿੰਘ ਤੇ ਸੂਬੇਦਾਰ ਹਰਨੇਕ ਸਿੰਘ ਕੋਟਲਾ ਅਜਨੇਰ, ਸ਼ਿੰਗਾਰਾ ਸਿੰਘ ਕੋਟਲਾ ਬਡਲਾ, ਗੁਰਮੁਖ ਸਿੰਘ ਤੇ ਅਜਮੇਰ ਸਿੰਘ ਬਡਲਾ, ਦਰਸ਼ਨ ਸਿੰਘ ਤੇ ਕੁਲਵਿੰਦਰ ਸਿੰਘ ਸੈਦਪੁਰਾ, ਸੁਰਿੰਦਰ ਸਿੰਘ, ਭਿੰਦਰ ਸਿੰਘ, ਨਵਜੋਤ ਸਿੰਘ, ਰਾਜਵੰਤ ਸਿੰਘ, ਬਲਦੇਵ ਸਿੰਘ, ਅਜੈਬ ਸਿੰਘ, ਗੁਰਮੇਲ ਸਿੰਘ, ਬਲਜਿੰਦਰ ਕੌਰ, ਕੁਲਵਿੰਦਰ ਕੌਰ, ਬਲਜੀਤ ਕੌਰ, ਸੁਰਿੰਦਰ ਕੌਰ, ਬਲਜੀਤ ਕੌਰ ਤੇ ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਈਨ ਗਰੋਵ ਸਕੂਲ ਦੇ ਖਿਡਾਰੀਆਂ ਨੇ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਵਰਕਸ਼ਾਪ ਲਗਾਈ
Ad Position 24