09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪਾਈਨ ਗਰੋਵ ਸਕੂਲ ਦੇ ਖਿਡਾਰੀਆਂ ਨੇ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬਸੀ ਪਠਾਣਾਂ, 9 ਸਤੰਬਰ (ਰਾਜਿੰਦਰ ਸ਼ਰਮਾ)-70ਵੀਆਂ ਜ਼ੋਨਲ ਸਕੂਲ ਖੇਡਾਂ ’ਚ ਪਾਈਨ ਗਰੋਵ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਆਪਣੀ ਬੇਮਿਸਾਲ ਖੇਡ ਦਾ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ ਦਰਜ ਕਰਵਾਈਆਂ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਮੰਡਗੜ੍ਹ ਵਿਖੇ ਕਰਵਾਈਆਂ ਗਈਆਂ ਇਨ੍ਹਾਂ ਖੇਡਾਂ ’ਚ ਸਕੂਲ ਦੇ ਖਿਡਾਰੀਆਂ ਨੇ ਕਈ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

Ad Position 21
repet_subhas-goyals [Copy P29]
ਜ਼ੋਨਲ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਪਾਈਨ ਗਰੋਵ ਪਬਲਿਕ ਸਕੂਲ ਦੇ ਖਿਡਾਰੀਆਂ ਨਾਲ ਸਕੂਲ ਪ੍ਰਬੰਧਕ ਅਤੇ ਹੋਰ। ਅਜੀਤ ਤਸਵੀਰ 10-09-2026
ਬਸੀ ਪਠਾਣਾਂ, 9 ਸਤੰਬਰ (ਰਾਜਿੰਦਰ ਸ਼ਰਮਾ)-70ਵੀਆਂ ਜ਼ੋਨਲ ਸਕੂਲ ਖੇਡਾਂ ’ਚ ਪਾਈਨ ਗਰੋਵ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਆਪਣੀ ਬੇਮਿਸਾਲ ਖੇਡ ਦਾ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ ਦਰਜ ਕਰਵਾਈਆਂ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਮੰਡਗੜ੍ਹ ਵਿਖੇ ਕਰਵਾਈਆਂ ਗਈਆਂ ਇਨ੍ਹਾਂ ਖੇਡਾਂ ’ਚ ਸਕੂਲ ਦੇ ਖਿਡਾਰੀਆਂ ਨੇ ਕਈ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਲੜਕੀਆਂ ਦੇ ਅੰਡਰ-19 ਵਰਗ ’ਚ ਹਿਮਾਂਸ਼ੂ ਨੇ ਡਿਸਕਸ ਥਰੋਅ ਵਿਚ ਪਹਿਲਾ, ਜੈਵਲਿਨ ਥਰੋਅ ’ਚ ਦੂਜਾ ਅਤੇ 800 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕੀਤਾ। ਸਹਿਜਪ੍ਰੀਤ ਨੇ 100 ਮੀਟਰ ਅਤੇ 200 ਮੀਟਰ ਦੌੜ ਵਿਚ ਤੀਜਾ ਸਥਾਨ, ਜਦਕਿ ਡਿਸਕਸ ਥਰੋਅ ’ਚ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਵਰਗ ਵਿਚ ਹਰਮਨ ਨੇ ਡਿਸਕਸ ਥਰੋਅ ਵਿਚ ਪਹਿਲਾ ਤੇ ਜੈਵਲਿਨ ਥਰੋਅ ਵਿਚ ਦੂਜਾ ਸਥਾਨ ਹਾਸਲ ਕੀਤਾ। ਪ੍ਰਭਜੋਤ ਨੇ ਸ਼ਾਟਪੁੱਟ ਤੇ ਅਨਾਮਤ ਨੇ ਜੈਵਲਿਨ ਥਰੋਅ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ- 14 ਵਰਗ ’ਚ ਜੈਸਮੀਨ ਨੇ ਸ਼ਾਟਪੁੱਟ ਵਿਚ ਤੀਜਾ ਸਥਾਨ ਹਾਸਲ ਕੀਤਾ। ਲੜਕਿਆਂ ਦੇ ਅੰਡਰ-19 ਵਰਗ ਵਿਚ ਵੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਸ਼ਨਦੀਪ ਸਿੰਘ ਨੇ ਹਾਈ ਜੰਪ ਵਿਚ ਪਹਿਲਾ ਸਥਾਨ ਹਾਸਲ ਕੀਤਾ। ਅਰਸ਼ਪ੍ਰੀਤ ਸਿੰਘ ਨੇ ਹਾਈ ਜੰਪ, 200 ਮੀਟਰ ਅਤੇ ਲੌਂਗ ਜੰਪ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ । ਨਵਰਾਜ ਨੇ ਡਿਸਕਸ ਥਰੋਅ ਅਤੇ ਗੁਰਬਾਜ ਸਿੰਘ ਨੇ ਸ਼ਾਟਪੁੱਟ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹਰਜੀ ਸਿੰਘ ਨੇ 100 ਮੀਟਰ ਵਿਚ ਦੂਜਾ ਅਤੇ 200 ਮੀਟਰ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਚੰਗੇ ਖੇਡ ਦਾ ਪ੍ਰਦਰਸ਼ਨ ਕੀਤਾ। ਅੰਡਰ-17 ਵਰਗ ਵਿਚ ਅਵਿਜੋਤ ਸਿੰਘ ਨੇ 3000 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕੀਤਾ। ਜੋਬਨਪ੍ਰੀਤ ਨੇ ਸ਼ਾਟਪੁੱਟ ਵਿਚ ਪਹਿਲਾ ਅਤੇ ਡਿਸਕਸ ਥਰੋਅ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਕਰਮਨਜੋਤ ਨੇ 100 ਮੀਟਰ ਅਤੇ 200 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਹੋਰ ਵਾਧਾ ਕੀਤਾ। ਸਕੂਲ ਦੇ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ, ਚੇਅਰਪਰਸਨ ਵੀਣਾ ਕੌਸ਼ਲ ਅਤੇ ਪ੍ਰਿੰਸੀਪਲ ਨੀਤੂ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ,ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਸਵਾਲ ਪੁੱਛਣ ’ਤੇ ਥਾਣੇਦਾਰਾਂ ਨੂੰ ਵਰਤਣਾ ਲੋਕ ਰਾਜ ਲਈ ਘਾਤਕ- ਦਰਬਾਰਾ ਸਿੰਘ ਗੁਰੂ
Ad Position 24