ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਵਲੋਂ ਵਾਤਾਵਰਨ ਦੀ ਸੁਰੱਖਿਆ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੁੱਖ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਮਿਲ ਕੇ ਕਾਲਜ ਕੈਂਪਸ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦਾ ਸੰਕਲਪ ਲਿਆ।
ਫ਼ਤਹਿਗੜ੍ਹ ਸਾਹਿਬ, 9 ਸਤੰਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਵਲੋਂ ਵਾਤਾਵਰਨ ਦੀ ਸੁਰੱਖਿਆ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੁੱਖ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਮਿਲ ਕੇ ਕਾਲਜ ਕੈਂਪਸ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦਾ ਸੰਕਲਪ ਲਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਸ਼ੁੱਧ ਹਵਾ, ਛਾਂ ਅਤੇ ਸਿਹਤਮੰਦ ਜੀਵਨ ਪ੍ਰਦਾਨ ਕਰਦੇ ਹਨ। ਅੱਜ ਲਗਾਇਆ ਗਿਆ ਇਕ ਪੌਦਾ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਬਿਹਤਰ ਅਤੇ ਸਾਫ਼-ਸੁਥਰੇ ਵਾਤਾਵਰਨ ਦੀ ਨੀਂਹ ਬਣ ਸਕਦਾ ਹੈ। ਇਸ ਮੁਹਿੰਮ ਦੀ ਅਗਵਾਈ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਇੰਜੀ.ਸਿਮਰਨਜੀਤ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਇੰਜੀ.ਜਗਦੀਪ ਸਿੰਘ ਗਿੱਲ, ਇੰਜ.ਗੁਰਦੀਪ ਸਿੰਘ, ਇੰਜੀ. ਅਮਰਪ੍ਰੀਤ ਸਿੰਘ, ਰਣਜੀਤ ਸਿੰਘ, ਅੰਮ੍ਰਿਤਪਾਲ ਕੌਰ, ਹਰਪ੍ਰੀਤ ਕੌਰ ਟਿਵਾਣਾ ਅਤੇ ਕੰਪਿਊਟਰ ਵਿਭਾਗ ਦੇ ਸਟਾਫ਼ ਮੈਂਬਰ ਇੰਜੀ. ਮਨਦੀਪ ਕੌਰ, ਇੰਜੀ. ਅਮਨਪ੍ਰੀਤ ਕੌਰ, ਇੰਜੀ. ਰਾਗਿਨੀ, ਮਿਸ ਰਮਨਜੀਤ ਕੌਰ, ਇੰਜੀ. ਲਵਪ੍ਰੀਤ ਕੌਰ, ਇੰਜੀ. ਹਰਜੀਤ ਕੌਰ, ਇੰਜੀ. ਅਮਨਇੰਦਰ ਸਿੰਘ, ਲੈਬ ਅਟੈਂਡੈਂਟ ਅਮਨਪ੍ਰੀਤ ਕੌਰ ਅਤੇ ਭੁਪਿੰਦਰ ਸਿੰਘ, ਸਤਨਾਮ ਸਿੰਘ, ਚੰਦਰ ਭਾਨ ਹਾਜ਼ਰ ਸਨ। ਵਿਭਾਗ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ‘ਰੁੱਖ ਲਗਾਓ, ਵਾਤਾਵਰਨ ਬਚਾਓ’ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਵਾਤਾਵਰਨ ਦੀ ਰੱਖਿਆ ਸਿਰਫ਼ ਇੱਕ ਵਿਅਕਤੀ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਉਪਰਾਲੇ ਨਾਲ ਕਾਲਜ ਕੈਂਪਸ ਨੂੰ ਹੋਰ ਹਰਾ-ਭਰਾ ਅਤੇ ਸੁੰਦਰ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਅਤੇ ਜਾਗਰੂਕਤਾ ਦੀ ਭਾਵਨਾ ਵੀ ਪੈਦਾ ਹੋਈ।