ਸਰਕਾਰ ਦੇ ਦਾਅਵਿਆਂ ਤੇ ਜੇਲ੍ਹ ਦੇ ਅੰਕੜਿਆਂ ’ਚ ਵੱਡਾ ਫ਼ਰਕ
ਦੇਵੀਗੜ੍ਹ, 10 ਸਤੰਬਰ (ਰਾਜਿੰਦਰ ਸਿੰਘ ਮੌਜੀ)- ਪੰਜਾਬ ਦੀ ‘ਆਪ’ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤੇ ਗ੍ਰਿਫ਼ਤਾਰੀਆਂ ਦੇ ਅੰਕੜਿਆਂ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਪੰਜਾਬ ਸਰਕਾਰ ’ਤੇ ਲੋਕਾਂ ਨੂੰ ਗੁੰਮਰਾਹ ਕਰਨ ’ਤੇ ਸਵਾਲ ਕੀਤਾ ਹੈ ਕਿ ਜੇਕਰ ਸਰਕਾਰ ਦੇ ਦਾਅਵੇ ਮੁਤਾਬਿਕ 76,751 ਨਸ਼ਾ ਤਸਕਰ ਫੜੇ ਗਏ ਹਨ ਤਾਂ ਫਿਰ ਜੇਲ੍ਹ ਰਿਪੋਰਟਾਂ ਵਿਚ ਕੈਦੀਆਂ ਦੀ ਗਿਣਤੀ ਸਿਰਫ਼ 35 ਹਜ਼ਾਰ ਕਿਉਂ ਹੈ।
ਦੇਵੀਗੜ੍ਹ, 10 ਸਤੰਬਰ (ਰਾਜਿੰਦਰ ਸਿੰਘ ਮੌਜੀ)- ਪੰਜਾਬ ਦੀ ‘ਆਪ’ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤੇ ਗ੍ਰਿਫ਼ਤਾਰੀਆਂ ਦੇ ਅੰਕੜਿਆਂ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਪੰਜਾਬ ਸਰਕਾਰ ’ਤੇ ਲੋਕਾਂ ਨੂੰ ਗੁੰਮਰਾਹ ਕਰਨ ’ਤੇ ਸਵਾਲ ਕੀਤਾ ਹੈ ਕਿ ਜੇਕਰ ਸਰਕਾਰ ਦੇ ਦਾਅਵੇ ਮੁਤਾਬਿਕ 76,751 ਨਸ਼ਾ ਤਸਕਰ ਫੜੇ ਗਏ ਹਨ ਤਾਂ ਫਿਰ ਜੇਲ੍ਹ ਰਿਪੋਰਟਾਂ ਵਿਚ ਕੈਦੀਆਂ ਦੀ ਗਿਣਤੀ ਸਿਰਫ਼ 35 ਹਜ਼ਾਰ ਕਿਉਂ ਹੈ। ਰਾਜਿੰਦਰ ਵਿਰਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਏ.ਡੀ.ਜੀ.ਪੀ. ਜੇਲ੍ਹਾਂ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹਲਫ਼ਨਾਮਾ ਦਾਖ਼ਲ ਕਰਕੇ ਦੱਸਿਆ ਗਿਆ ਸੀ ਕਿ ਸੂਬੇ ਦੀਆਂ ਜੇਲ੍ਹਾਂ ਵਿਚ ਕੁੱਲ 35 ਹਜ਼ਾਰ ਕੈਦੀ ਬੰਦ ਹਨ, ਜਿਨ੍ਹਾਂ ਵਿਚੋਂ 15 ਹਜ਼ਾਰ ਨਸ਼ਿਆਂ ਨਾਲ ਗ੍ਰਸਤ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਏ.ਡੀ.ਜੀ.ਪੀ. ਦੇ ਅੰਕੜੇ ਸਹੀ ਹਨ ਤਾਂ ਸਰਕਾਰ ਵਲੋਂ ਗ੍ਰਿਫ਼ਤਾਰ ਕੀਤੇ ਗਏ ਹਜ਼ਾਰਾਂ ਨਸ਼ਾ ਤਸਕਰਾਂ ਦਾ ਅਸਲ ਠਿਕਾਣਾ ਕਿੱਥੇ ਹੈ। ਅਕਾਲੀ ਆਗੂ ਨੇ ਕਿਹਾ ਕਿ ਸੂਬੇ ਵਿਚ ਸੱਤਾਧਾਰੀ ਪਾਰਟੀ ਦੇ ਆਗੂ ਖ਼ੁਦ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰ ਰਹੇ ਹਨ, ਜਿਸ ਕਾਰਨ ਨਸ਼ਿਆਂ ਦਾ ਪਸਾਰ ਲਗਾਤਾਰ ਵਧ ਰਿਹਾ ਹੈ ਅਤੇ ਰੋਜ਼ਾਨਾ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਉਨ੍ਹਾਂ ਦਿੜ੍ਹਬਾ ਦੇ ਗੁਲਜ਼ਾਰ ਸਿੰਘ ਸਮੇਤ ਹੋਰਨਾਂ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਵਿਰੁੱਧ ਆਵਾਜ਼ ਚੁੱਕਦੇ ਹਨ ਜਾਂ ਸਵਾਲ ਪੁੱਛਦੇ ਹਨ, ਉਨ੍ਹਾਂ ਨੂੰ ਸਤਾਇਆ ਜਾਂਦਾ ਹੈ। ਆਖ਼ਿਰ ਵਿਚ ਵਿਰਕ ਨੇ ਮੰਗ ਕੀਤੀ ਕਿ ਸਰਕਾਰ ਝੂਠੇ ਦਾਅਵੇ ਕਰਨ ਦੀ ਬਜਾਏ ਅਸਲ ਤੱਥ ਲੋਕਾਂ ਸਾਹਮਣੇ ਰੱਖੇ ਅਤੇ ਨਸ਼ਾ ਰੋਕਣ ਵਿਚ ਆਪਣੀ ਨਾਕਾਮੀ ਲਈ ਜਨਤਕ ਤੌਰ ‘ਤੇ ਮੁਆਫ਼ੀ ਮੰਗੇ।