ਗੁਰਦੁਆਰਾ ਗੁਰੂਸਰ ਸਾਹਿਬ ਪਿੰਡ ਮਾਨਪੁਰ ਵਿਖੇ ਧਾਰਮਿਕ ਸਮਾਗਮ ਭਲਕੇ
ਸੰਘੋਲ, 10 ਸਤੰਬਰ (ਗੁਰਨਾਮ ਸਿੰਘ ਚੀਨਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਮਾਨਪੁਰ ਵਿਖੇ 12 ਸਤੰਬਰ ਨੂੰ ਸਵੇਰੇ 10 ਵਜੇ ਤੋਂ 12. 30 ਵਜੇ ਤੱਕ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।
ਸੰਘੋਲ, 10 ਸਤੰਬਰ (ਗੁਰਨਾਮ ਸਿੰਘ ਚੀਨਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਮਾਨਪੁਰ ਵਿਖੇ 12 ਸਤੰਬਰ ਨੂੰ ਸਵੇਰੇ 10 ਵਜੇ ਤੋਂ 12.30 ਵਜੇ ਤੱਕ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸੇਵਾਦਾਰ ਗੁਰਪ੍ਰੀਤ ਸਿੰਘ ਮਾਨਪੁਰ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ 15 ਲੜੀ ਦੇ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਗਿਆਨੀ ਬਲਜੀਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਸੇਵਕ ਸਿੰਘ ਕਮਲ ਹਜ਼ੂਰੀ ਰਾਗੀ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡੇ ਵਾਲੇ ਕਥਾ, ਕੀਰਤਨ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।