11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਭਾਰਤ ਸਰਕਾਰ ਦੇ ਉੱਤਰ ਰੇਲਵੇ ਦੇ ਮੈਂਬਰ ਰਿਤਿਕ ਅਰੋੜਾ ਨੇ ਸਰਹਿੰਦ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਭਾਰਤ ਸਰਕਾਰ ਦੇ ਉੱਤਰ ਰੇਲਵੇ ਦੇ ਮੈਂਬਰ ਰਿਤਿਕ ਅਰੋੜਾ ਵਲੋਂ ਸਰਹਿੰਦ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਟੇਸ਼ਨਾਂ ’ਤੇ ਯਾਤਰੀ ਸਹੂਲਤਾਂ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਭਾਰਤ ਸਰਕਾਰ ਦੇ ਉੱਤਰ ਰੇਲਵੇ ਦੇ ਮੈਂਬਰ ਰਿਤਿਕ ਅਰੋੜਾ ਵਲੋਂ ਸਰਹਿੰਦ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਟੇਸ਼ਨਾਂ ’ਤੇ ਯਾਤਰੀ ਸਹੂਲਤਾਂ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਰਹਿੰਦ ਸਟੇਸ਼ਨ ’ਤੇ ਚੈਕਿੰਗ ਦੌਰਾਨ ਦੇਖਿਆ ਕਿ ਫੂਡ ਸਟਾਲਾਂ ’ਤੇ ਰੇੜੀਆਂ ਤੇ ਪਕੌੜੇ ਬਿਨਾਂ ਢਕੇ ਪਏ ਸਨ। ਇਸ ਤੋਂ ਇਲਾਵਾ ਹੋਰ ਵੀ ਕਈ ਖ਼ਾਮੀਆਂ ਪਾਈਆਂ ਗਈਆਂ। ਰਿਤਿਕ ਅਰੋੜਾ ਨੇ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਵਿਚ ਇਸ ਅਣਗਹਿਲੀ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਐਕਸ਼ਨ ਦੇ ਨਿਰਦੇਸ਼ ਦਿੱਤੇ ਅਤੇ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਦਾ ਭਰੋਸਾ ਦਿੱਤਾ। ਦੌਰੇ ਦੌਰਾਨ ਉਨ੍ਹਾਂ ਯਾਤਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਯਾਤਰੀਆਂ ਨੇ ਦੱਸਿਆ ਕਿ ਪਹਿਲਾਂ ਇੱਥੇ ਰੁਕਣ ਵਾਲੀਆਂ ਕਈ ਪ੍ਰਮੁੱਖ ਟਰੇਨਾਂ ਦਾ ਠਹਿਰਾਓ ਹੁਣ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਆਉਣ-ਜਾਣ ਵਾਲੇ ਮੁਸਾਫ਼ਰਾਂ ਨੂੰ ਭਾਰੀ ਪਰੇਸ਼ਾਨੀ ਹੁੰਦੀ ਹੈ। ਇਸ ਮੌਕੇ ਸ਼ਹਿਰ ਨਿਵਾਸੀਆਂ ਨੇ ਸਰਹਿੰਦ ਤੇ ਫ਼ਤਹਿਗੜ੍ਹ ਸਾਹਿਬ ਵਿਖੇ ਟਰੇਨਾਂ ਦੇ ਦੁਬਾਰਾ ਸਟਾਪੇਜ ਦੀ ਮੰਗ ਕਰਦਿਆਂ ਇਕ ਮੰਗ ਪੱਤਰ ਵੀ ਸੌਂਪਿਆ। ਰਿਤਿਕ ਅਰੋੜਾ ਨੇ ਯਾਤਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਫ਼ਾਈ, ਖਾਣ-ਪੀਣ ਦੇ ਮਿਆਰ ਅਤੇ ਟਰੇਨਾਂ ਦੇ ਠਹਿਰਾਓ ਨਾਲ ਜੁੜੇ ਸਾਰੇ ਮੁੱਦਿਆਂ ’ਤੇ ਰੇਲਵੇ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜਲਦ ਹੱਲ ਕੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਟੌਤੀ ਖ਼ਿਲਾਫ਼ ਕਿਸਾਨਾਂ ’ਚ ਭਾਰੀ ਰੋਸ, ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਅਗਲੀ ਖ਼ਬਰ ਲਾਇਨਜ਼ ਕਲੱਬ ਗੋਬਿੰਦਗੜ੍ਹ ਮੇਨ ਨੇ ਮੁੱਖ ਚੌਕ ’ਤੇ ਲਗਾਇਆ ਲੰਗਰ
Ad Position 24