11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਿਜਲੀ ਕਟੌਤੀ ਖ਼ਿਲਾਫ਼ ਕਿਸਾਨਾਂ ’ਚ ਭਾਰੀ ਰੋਸ, ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ

ਬਸੀ ਪਠਾਣਾਂ, 10 ਸਤੰਬਰ (ਰਾਜਿੰਦਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਭਟੇੜੀ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਬਿਜਲੀ ਦੀ ਸਮੱਸਿਆ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਬਿਜਲੀ ਵਿਭਾਗ ਅਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਝੋਨੇ ਦੀ ਫ਼ਸਲ ਹੁਣ ਪੱਕਣ ਦੇ ਨਜ਼ਦੀਕ ਪਹੁੰਚ ਚੁੱਕੀ ਹੈ ਅਤੇ ਇਸ ਸਮੇਂ ਫ਼ਸਲ ਨੂੰ ਲੋੜੀਂਦਾ ਪਾਣੀ ਦੇਣਾ ਬੇਹੱਦ ਜ਼ਰੂਰੀ ਹੈ, ਪਰ ਬਿਜਲੀ ਵਿਭਾਗ ਵਲੋਂ ਰਾਤ ਨੂੰ ਹੀ ਕੇਵਲ 2-3 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਜਿਸ ਨਾਲ ਝੋਨੇ ਦਾ ਖੇਤ ਸੁੱਕ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬਸੀ ਪਠਾਣਾਂ, 10 ਸਤੰਬਰ (ਰਾਜਿੰਦਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਭਟੇੜੀ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਬਿਜਲੀ ਦੀ ਸਮੱਸਿਆ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਬਿਜਲੀ ਵਿਭਾਗ ਅਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਝੋਨੇ ਦੀ ਫ਼ਸਲ ਹੁਣ ਪੱਕਣ ਦੇ ਨਜ਼ਦੀਕ ਪਹੁੰਚ ਚੁੱਕੀ ਹੈ ਅਤੇ ਇਸ ਸਮੇਂ ਫ਼ਸਲ ਨੂੰ ਲੋੜੀਂਦਾ ਪਾਣੀ ਦੇਣਾ ਬੇਹੱਦ ਜ਼ਰੂਰੀ ਹੈ, ਪਰ ਬਿਜਲੀ ਵਿਭਾਗ ਵਲੋਂ ਰਾਤ ਨੂੰ ਹੀ ਕੇਵਲ 2-3 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਜਿਸ ਨਾਲ ਝੋਨੇ ਦਾ ਖੇਤ ਸੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਖੇਤਾਂ ਨੂੰ ਸਮੇਂ ਸਿਰ ਪਾਣੀ ਨਾ ਮਿਲਿਆ ਤਾਂ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਣ ਦੇ ਨਾਲ-ਨਾਲ ਪੈਦਾਵਾਰ ਘਟਣ ਅਤੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਸੂਬਾ ਸਰਕਾਰ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਲੋੜੀਂਦੇ ਨਿਰਦੇਸ਼ ਜਾਰੀ ਕਰਕੇ ਖੇਤੀਬਾੜੀ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਕਿਸਾਨ ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਬਿਜਲੀ ਦੀ ਸਮੱਸਿਆ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਕਰਨੈਲ ਸਿੰਘ ਡਡਿਆਣਾ, ਹਰਭਜਨ ਸਿੰਘ ਰੈਲੋਂ, ਸਵਰਨ ਸਿੰਘ ਰੈਲੋਂ, ਯੂਥ ਪ੍ਰਧਾਨ ਜਰਨੈਲ ਸਿੰਘ ਭਟੇੜੀ, ਅਵਤਾਰ ਸਿੰਘ ਭਟੇੜੀ, ਜਸਪਾਲ ਸਿੰਘ, ਅਮਰਿੰਦਰ ਸਿੰਘ ਮਾੜੂ, ਕਾਕਾ ਸਿੰਘ ਹਿੰਮਤਪੁਰਾ, ਰਣਧੀਰ ਸਿੰਘ, ਗੁਰਦੇਵ ਸਿੰਘ ਡਡਿਆਣਾ, ਰਣਜੀਤ ਸਿੰਘ ਨੰਬਰਦਾਰ ਭਟੇੜੀ, ਰਛਪਾਲ ਸਿੰਘ ਬਡਵਾਲਾ, ਜਸਵੀਰ ਸਿੰਘ ਬਡਵਾਲਾ, ਸੁਰਿੰਦਰ ਪਾਲ ਸਿੰਘ, ਬੱਲੀ ਡਡਿਆਣਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਚੰਦੂਮਾਜਰਾ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਜਲਦ ਫ਼ੈਸਲੇ ਦੇ ਆਸਾਰ-ਚ... ਅਗਲੀ ਖ਼ਬਰ ਭਾਰਤ ਸਰਕਾਰ ਦੇ ਉੱਤਰ ਰੇਲਵੇ ਦੇ ਮੈਂਬਰ ਰਿਤਿਕ ਅਰੋੜਾ ਨੇ ਸਰਹਿੰਦ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ
Ad Position 24