ਪੀ. ਆਈ. ਐਮ. ਟੀ. ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ 2026 ਬਲਾਕ ਪੱਧਰੀ ਮੁਕਾਬਲਿਆਂ ’ਚ ਮਾਰੀ ਬਾਜ਼ੀ
ਮੰਡੀ ਗੋਬਿੰਦਗੜ੍ਹ, 10 ਸਤੰਬਰ (ਇਕਬਾਲਦੀਪ ਸੰਧੂ)-ਪੰਜਾਬ ਸਰਕਾਰ ਦੇ ਖੇਡ ਤੇ ਨੌਜਵਾਨ ਸੇਵਾਵਾਂ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ 2026 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅਮਲੋਹ ਬਲਾਕ ਵਿਚ ਪੰਜਾਬ ਇੰਸਟੀਚਿਊਟ ਆਫ਼ ਮੇਰਾਮੈਂਟ ਐਂਡ ਟੈਕਨੌਲੋਜੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਮੰਡੀ ਗੋਬਿੰਦਗੜ੍ਹ, 10 ਸਤੰਬਰ (ਇਕਬਾਲਦੀਪ ਸੰਧੂ)-ਪੰਜਾਬ ਸਰਕਾਰ ਦੇ ਖੇਡ ਤੇ ਨੌਜਵਾਨ ਸੇਵਾਵਾਂ ਵਿਭਾਗ ਵਲੋਂ ਖੇਡਾਂ ਵਤਨ ਪੰਜਾਬ 2026 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅਮਲੋਹ ਬਲਾਕ ਵਿਚ ਪੰਜਾਬ ਇੰਸਟੀਚਿਊਟ ਆਫ਼ ਮੇਰਾਮੈਂਟ ਐਂਡ ਟੈਕਨੌਲੋਜੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਖੇਡਾਂ ਵਿਚ ਪੀ.ਆਈ.ਆਈ.ਐਮ.ਟੀ ਦੇ ਵਿਦਿਆਰਥੀਆਂ ਨੇ 100, 200 ਤੇ 400 ਮੀਟਰ ਦੌੜ, ਸ਼ਾਟਪੁੱਟ ਅਤੇ ਕਬੱਡੀ ਵਰਗੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਮੁਕਾਬਲੇ ਵਿਚ ਵੱਡੀ ਉਪਲਬਧੀਆਂ ਪ੍ਰਾਪਤ ਕੀਤੀਆਂ ਜਿਨ੍ਹਾਂ ਵਿਚ 21 ਤੋਂ 30 ਸਾਲ ਪੁਰਸ਼ ਵਰਗ ਦੀ 100 ਮੀਟਰ ਦੌੜ ਵਿਚ ਐਮ ਬੀ ਏ-3 ਸਮੈਸਟਰ ਦੇ ਵਿਦਿਆਰਥੀ ਰੁਪੇਸ਼ ਨੇ ਪਹਿਲਾ , ਸ਼ਾਟਪੁੱਟ ਮੁਕਾਬਲਿਆਂ ਵਿਚ ਐਮ ਬੀ ਏ-3 ਸਮੈਸਟਰ ਦੇ ਵਿਦਿਆਰਥੀ ਪ੍ਰਿਮ ਪਾਂਡੇ ਨੇ ਦੂਜਾ ਸਥਾਨ ਅਤੇ ਅੰਡਰ-21 ਮਹਿਲਾ ਵਰਗ ਦੇ ਸ਼ਾਟਪੁੱਟ ਮੁਕਾਬਲਿਆਂ ਵਿਚ ਬੀ ਬੀ ਏ-1 ਸਮੈਸਟਰ ਦੇ ਵਿਦਿਆਰਥੀ ਮਧੁਬਾਲਾ ਨੇ ਦੂਜਾ ਸਥਾਨ ਪ੍ਰਾਪਤ ਕਰ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡ ਅਤੇ ਹੋਰ ਸਹਿ-ਪਾਠਯਕ੍ਰਮ ਕਾਰਜਾਂ ਵਿਚ ਆਪਣੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਲਈ ਪ੍ਰੇਰੀਤ ਕੀਤਾ।