11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਬਹੇੜ ਦੇ ਗੁਰਦੁਆਰਾ ਸਾਹਿਬ ਨੂੰ ਸ਼੍ਰੋਮਣੀ ਕਮੇਟੀ ਵਲੋਂ ਚੰਦੋਆ ਸਾਹਿਬ ਭੇਟ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਪਿੰਡ ਬਹੇੜ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਾਨਦਾਰ ਚੰਦੋਆ ਸਾਹਿਬ ਭੇਟ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਥੇ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਬਲਜਿੰਦਰ ਸਿੰਘ)- ਪਿੰਡ ਬਹੇੜ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਾਨਦਾਰ ਚੰਦੋਆ ਸਾਹਿਬ ਭੇਟ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਥੇ. ਮਨਮੋਹਨ ਸਿੰਘ ਮੁਕਾਰੋਂਪੁਰ ਵਲੋਂ ਇਹ ਚੰਦੋਆ ਸਾਹਿਬ ਗੁਰਦੁਆਰਾ ਕਮੇਟੀ ਦੇ ਸਪੁਰਦ ਕੀਤਾ ਗਿਆ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿਚ ਸਹਿਯੋਗ ਅਤੇ ਸੇਵਾ-ਸੰਭਾਲ ਦੇ ਕਾਰਜਾਂ ਵਿਚ ਸਹਿਯੋਗ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ਦੀਆਂ ਲੋੜਾਂ ਅਨੁਸਾਰ ਸਮੇਂ-ਸਮੇਂ ’ਤੇ ਲੋੜੀਂਦਾ ਸਹਿਯੋਗ ਦਿੱਤਾ ਜਾਂਦਾ ਹੈ। ਇਸ ਮੌਕੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬਾਨ ਦੀਆਂ ਲੋੜਾਂ ਪੂਰੀਆਂ ਕਰਨ ਅਤੇ ਸਿੱਖ ਧਾਰਮਿਕ ਸੰਸਥਾਵਾਂ ਦੀ ਮਜ਼ਬੂਤੀ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚੰਦੋਆ ਸਾਹਿਬ ਪ੍ਰਾਪਤ ਹੋਣ ਨਾਲ ਗੁਰਦੁਆਰਾ ਸਾਹਿਬ ਦੀ ਸ਼ਾਨਦਾਰ ਵਿਚ ਵਾਧਾ ਹੋਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ, ਜਸਵੰਤ ਸਿੰਘ ਮੰਡੋਫਲ, ਕੁਲਵੰਤ ਸਿੰਘ ਬਹਿਲਾ ਸਰਪੰਚ, ਭੁਪਿੰਦਰ ਸਿੰਘ ਪ੍ਰਧਾਨ, ਤਰਲੋਚਨ ਸਿੰਘ ਖ਼ਜ਼ਾਨਚੀ, ਹਰਜੀਤ ਸਿੰਘ ਨੰਬਰਦਾਰ, ਗੁਰਜੀਤ ਸਿੰਘ ਜੀਤੂ, ਦਿਲਬਾਗ ਸਿੰਘ ਪੰਚ, ਹਰਿੰਦਰ ਸਿੰਘ, ਹਰਬੰਸ ਸਿੰਘ, ਕਰਮਜੀਤ ਸਿੰਘ, ਦਮਨ ਬਹੇੜ, ਅਵਤਾਰ ਸਿੰਘ, ਧਰਮਿੰਦਰ ਸਿੰਘ, ਕਿਰਪਾਲ ਸਿੰਘ ਤੇ ਜਸਪਾਲ ਸਿੰਘ ਸਮੇਤ ਹੋਰ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਨਾਲ ਬਸੀ ਪਠਾਣਾਂ ਹਲਕੇ ’ਚ ਅਕਾਲੀ ਵਰਕਰਾਂ ਨੂੰ ਮਿਲੀ ਨਵੀਂ ਤਾਕਤ- ਜਥੇ. ਕਲੌੜ
Ad Position 24