ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ
ਮੰਡੀ ਗੋਬਿੰਦਗੜ੍ਹ, 10 ਸਤੰਬਰ (ਇਕਬਾਲਦੀਪ ਸੰਧੂ)- ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਵਲੋਂ ਕ੍ਰਿਸ਼ਨਾ ਮੰਦਰ ਹਾਲ ਵਿਖੇ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਸੰਸਥਾ ਦੇ ਸਮੁੱਚੇ ਕੈਬਨਿਟ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਹੋਏ।
ਮੰਡੀ ਗੋਬਿੰਦਗੜ੍ਹ, 10 ਸਤੰਬਰ (ਇਕਬਾਲਦੀਪ ਸੰਧੂ)- ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਵਲੋਂ ਕ੍ਰਿਸ਼ਨਾ ਮੰਦਰ ਹਾਲ ਵਿਖੇ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਸੰਸਥਾ ਦੇ ਸਮੁੱਚੇ ਕੈਬਨਿਟ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਹੋਏ। ਇਸ ਮੌਕੇ ਐਡ. ਸੰਦੀਪ ਕਸ਼ਯਪ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਪ੍ਰਦੂਸ਼ਣ ਦੇ ਗੰਭੀਰ ਮੁੱਦੇ ’ਤੇ ਵਿਸਥਾਰਪੂਰਵਕ ਆਪਣੇ ਵਿਚਾਰ ਸਾਂਝੇ ਕਰਦਿਆਂ ਪ੍ਰਦੂਸ਼ਣ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਤੇ ਇਸ ਦੀ ਰੋਕਥਾਮ ਲਈ ਲੋੜੀਂਦੇ ਉਪਰਾਲਿਆਂ ਬਾਰੇ ਚਰਚਾ ਕੀਤੀ। ਇਸ ਤੋਂ ਇਲਾਵਾ ਸ੍ਰੀ ਵਿੱਦਿਆ ਸਾਗਰ ਪ੍ਰਾਸ਼ਰ ਨੇ ਵੀ ਪ੍ਰਦੂਸ਼ਣ ਦੇ ਵਿਸ਼ੇ ’ਤੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਵਾਤਾਵਰਨ ਦੀ ਸੰਭਾਲ ਲਈ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਮੀਟਿੰਗ ਦੇ ਅੰਤ ਵਿਚ ਐਸੋਸੀਏਸ਼ਨ ਦੇ ਸਮੁੱਚੇ ਮੈਂਬਰਾਂ ਵਲੋਂ ਐਡ. ਸੰਦੀਪ ਕਸ਼ਯਪ ਦਾ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨ ਅਤੇ ਪ੍ਰਦੂਸ਼ਣ ਸਬੰਧੀ ਮਹੱਤਵਪੂਰਨ ਵਿਚਾਰ ਸਾਂਝੇ ਕਰਨ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਬਾਵਾ, ਰਵਿੰਦਰ ਪਾਲ ਕੌਂਸਲ, ਵਿੱਦਿਆ ਸਾਗਰ ਪ੍ਰਾਸ਼ਰ, ਹਰਮਿੰਦਰ ਸਿੰਘ ਭਾਟੀਆ, ਧਰਮਪਾਲ ਸਿੰਘ ਸਮੇਤ ਐਸੋਸੀਏਸ਼ਨ ਦੇ ਕਾਰਜਕਾਰਨੀ ਮੈਂਬਰ ਤੇ ਹੋਰ ਪੈਨਸ਼ਨਰ ਵੀ ਹਾਜ਼ਰ ਸਨ।