12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੰਡੀ ਗੋਬਿੰਦਗੜ੍ਹ ਤੇ ਅਮਲੋਹ ’ਚ ਕਾਸੋ ਆਪ੍ਰੇਸ਼ਨ ਤਹਿਤ ਨਸ਼ਿਆਂ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ

ਮੰਡੀ ਗੋਬਿੰਦਗੜ੍ਹ, 11 ਸਤੰਬਰ (ਇਕਬਾਲਦੀਪ ਸੰਧੂ)-ਪੰਜਾਬ ਸਰਕਾਰ ਤੇ ਡੀ. ਜੀ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮੰਡੀ ਗੋਬਿੰਦਗੜ੍ਹ, 11 ਸਤੰਬਰ (ਇਕਬਾਲਦੀਪ ਸੰਧੂ)-ਪੰਜਾਬ ਸਰਕਾਰ ਤੇ ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਕਾਸੋ ਅਪਰੇਸ਼ਨ ਤਹਿਤ ਮੰਡੀ ਗੋਬਿੰਦਗੜ੍ਹ ਖੇਤਰ ਵਿਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ, ਜਿਸ ਵਿਚ 8 ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਡੀ. ਐਸ. ਪੀ. ਅਮਲੋਹ ਵਿਕਰਮਜੀਤ ਸਿੰਘ, ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸ. ਐਚ. ਓ. ਇੰਸਪੈਕਟਰ ਸੰਦੀਪ ਸਿੰਘ, ਐਂਟੀ-ਨਾਰਕੋਟਿਕ ਸੈੱਲ ਦੇ ਇੰਚਾਰਜ ਇੰਸਪੈਕਟਰ ਕੁਲਵੰਤ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਨਸ਼ੀਲੇ ਪਦਾਰਥਾਂ ਦੇ ਵਪਾਰੀਆਂ ’ਤੇ ਕਾਰਵਾਈ ਕਰਨ ਲਈ ਢੇਹਾ ਬਸਤੀ ਖੇਤਰ ਦੇ ਵੱਖ-ਵੱਖ ਘਰਾਂ ਵਿਚ ਤਲਾਸ਼ੀ ਲਈ ਗਈ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਕਾਰਵਾਈ ਦੀ ਨਿਗਰਾਨੀ ਤੇ ਅਗਵਾਈ ਐਸ. ਪੀ. ਤੇ ਡੀ. ਐਸ. ਪੀ. ਪੱਧਰ ਦੇ ਅਧਿਕਾਰੀਆਂ ਵਲੋਂ ਕੀਤੀ ਗਈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੇ ਹਿੱਸੇ ਵਜੋਂ ਮੰਡੀ ਗੋਬਿੰਦਗੜ੍ਹ ਖੇਤਰ ਵਿਚ ਕਾਰਵਾਈ ਕੀਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰਵਾਈ ਦੌਰਾਨ, ਅਮਲੋਹ ਅਤੇ ਗੋਬਿੰਦਗੜ੍ਹ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸੰਬੰਧਿਤ ਧਾਰਾਵਾਂ ਤਹਿਤ 8 ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਜਾਰੀ ਰਹੇਗੀ ਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿਚ ਸ਼ਾਮਿਲ ਲੋਕਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀਆਂ ਚੋਣਾਂ ’ਚ ਦੋਵੇਂ ਧੜਿਆਂ ਦੇ 3-3 ਉਮੀਦਵਾਰ ਰਹੇ ਜੇਤੂ ਅਗਲੀ ਖ਼ਬਰ ਐੱਨ. ਡੀ. ਪੀ. ਐੱਸ ਐਕਟ ’ਚ 4 ਨੌਜਵਾਨ ਨਾਮਜ਼ਦ
Ad Position 24