12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਸੀ ਪਠਾਣਾਂ, 11 ਸਤੰਬਰ (ਰਾਜਿੰਦਰ ਸ਼ਰਮਾ)- ਭਾਰਤੀ ਜਨਤਾ ਪਾਰਟੀ ਸਰਕਲ ਚੁੰਨੀ ਕਲਾਂ ਵਲੋਂ ਸਰਕਲ ਪ੍ਰਧਾਨ ਮੋਹਨ ਸਿੰਘ ਚੁੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਸੂਬੇ ’ਚ ਵਧ ਰਹੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਬਸੀ ਪਠਾਣਾਂ, 11 ਸਤੰਬਰ (ਰਾਜਿੰਦਰ ਸ਼ਰਮਾ)- ਭਾਰਤੀ ਜਨਤਾ ਪਾਰਟੀ ਸਰਕਲ ਚੁੰਨੀ ਕਲਾਂ ਵਲੋਂ ਸਰਕਲ ਪ੍ਰਧਾਨ ਮੋਹਨ ਸਿੰਘ ਚੁੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਸੂਬੇ ’ਚ ਵਧ ਰਹੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਗਿਆ। ਸਰਕਲ ਪ੍ਰਧਾਨ ਮੋਹਨ ਸਿੰਘ ਚੁੰਨੀ ਅਤੇ ਸਰਕਲ ਇੰਚਾਰਜ ਸਤਨਾਮ ਸਿੰਘ ਨਿਆਮੂ ਮਾਜਰਾ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਕਾਰਨ ਰੋਜ਼ਾਨਾ ਅਨੇਕਾਂ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ ਅਤੇ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਇਆ ਜਾ ਰਿਹਾ ‘ਯੁੱਧ’ ਜ਼ਮੀਨੀ ਪੱਧਰ ’ਤੇ ਬੇਅਸਰ ਸਾਬਤ ਹੋ ਰਿਹਾ ਹੈ। ਰੋਜ਼ਾਨਾ ਨਸ਼ਿਆਂ ਕਾਰਨ ਮਾਵਾਂ ਦੇ ਪੁੱਤ ਮਰ ਰਹੇ ਹਨ ਅਤੇ ਕਈ ਪਰਿਵਾਰਾਂ ਦੇ ਚਿਰਾਗ਼ ਬੁਝ ਰਹੇ ਹਨ। ਭਾਜਪਾ ਆਗੂਆਂ ਨੇ ਸੰਗਰੂਰ ਨੇੜਲੇ ਪਿੰਡ ਤੂਰ ਬਣਜਾਰਾ ਦੇ ਵਸਨੀਕ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਦੀ ਵੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਵਲੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ। ਭਾਜਪਾ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪੂਰੇ ਤੱਥ ਲੋਕਾਂ ਸਾਹਮਣੇ ਲਿਆਂਦੇ ਜਾਣ ਅਤੇ ਜੇਕਰ ਕਿਸੇ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਭਾਜਪਾ ਆਗੂਆਂ ਨੇ ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਦੀ ਹੋਈ ਬੇਅਦਬੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੇ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਇਸ ਮੌਕੇ ਮੋਹਨ ਸਿੰਘ ਚੁੰਨੀ ਸਰਕਲ ਪ੍ਰਧਾਨ, ਸਤਨਾਮ ਸਿੰਘ ਨਿਆਮੂ ਮਾਜਰਾ, ਹਰਮਿੰਦਰ ਸਿੰਘ ਬੈਂਸ ਪ੍ਰਧਾਨ ਕਿਸਾਨ ਮੋਰਚਾ, ਮਨਪ੍ਰੀਤ ਸਿੰਘ ਗੋਲਡੀ, ਸੁਰਮਖ ਸਿੰਘ, ਦੀਪ ਸਿੰਘ ਚੁੰਨੀ ਕਲਾਂ, ਮਨੀ ਮਹਿਤਾ, ਰਮਨ ਮਹਿਤਾ ਤੇ ਹਰਦੇਵ ਸਿੰਘ ਚੁੰਨੀ ਕਲਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਭੜੀ ਦੇ ਸਾਬਕਾ ਵਿਦਿਆਰਥੀਆਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਮੁੱਖ ਮੰਤਰੀ ਦੇ ਓ. ਐਸ. ਡੀ. ਰਾਜਵਿੰਦਰ ਸਿੰਘ ਘੁੰਮਣ ਡੇਰਾ ਹੰਸਾਲੀ ਵਿਖੇ ਹੋਏ ਨਤਮਸਤਕ
Ad Position 24