12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਖੇੜਾ ਬਲਾਕ ਦੇ ਵੱਖ-ਵੱਖ ਸਕੂਲ ਕਲਸਟਰਾਂ ’ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਰਾਜਿੰਦਰ ਸਿੰਘ)- ਖੇੜਾ ਬਲਾਕ ਦੇ ਵੱਖ-ਵੱਖ ਕਲਸਟਰਾਂ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸਦੇ ਤਹਿਤ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਖੇੜਾ ਦੇ ਸੈਂਟਰ ਹਿੰਦੂਪੁਰ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਖੇੜਾ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪਹਿਲਾ, ਮੰਨਤ ਸ਼ਰਮਾ ਨੇ ਦੂਜਾ ਅਤੇ ਮਨਵੀਰ ਸਿੰਘ ਈਸਰਹੇਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸੈਂਟਰ ਹਿੰਦੂਪੁਰ ਦੇ ਸਮੂਹ ਅਧਿਆਪਕਾਂ ਨੇ ਵੀ ਸੁੰਦਰ ਲਿਖਾਈ ਦੇ ਮੁਕਾਬਲਿਆਂ ਵਿਚ ਹਿੱਸਾ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਰਾਜਿੰਦਰ ਸਿੰਘ)- ਖੇੜਾ ਬਲਾਕ ਦੇ ਵੱਖ-ਵੱਖ ਕਲਸਟਰਾਂ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸਦੇ ਤਹਿਤ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਖੇੜਾ ਦੇ ਸੈਂਟਰ ਹਿੰਦੂਪੁਰ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਖੇੜਾ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪਹਿਲਾ, ਮੰਨਤ ਸ਼ਰਮਾ ਨੇ ਦੂਜਾ ਅਤੇ ਮਨਵੀਰ ਸਿੰਘ ਈਸਰਹੇਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸੈਂਟਰ ਹਿੰਦੂਪੁਰ ਦੇ ਸਮੂਹ ਅਧਿਆਪਕਾਂ ਨੇ ਵੀ ਸੁੰਦਰ ਲਿਖਾਈ ਦੇ ਮੁਕਾਬਲਿਆਂ ਵਿਚ ਹਿੱਸਾ ਲਿਆ। ਜਿਸ ਵਿਚ ਅਮਨਦੀਪ ਕੌਰ ਸਰਕਾਰੀ ਐਲੀਮੈਂਟਰੀ ਸਕੂਲ ਈਸਰਹੇਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਫਤਹਿਗੜ੍ਹ ਸਾਹਿਬ ਦੇ ਸਿੱਖਿਆ ਕੁਆਰਡੀਨੇਟਰ ਸਟੇਟ ਐਵਾਰਡੀ ਨੌਰੰਗ ਸਿੰਘ ਨੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਨਾਮ ਅਤੇ ਮੈਡਲ ਤਕਸੀਮ ਕੀਤੇ। ਇਸ ਮੌਕੇ ਅਮਰਜੀਤ ਸਿੰਘ ਸੀ. ਐਚ. ਟੀ., ਬਲਜੀਤ ਸਿੰਘ, ਕਮਲਜੀਤ ਪੁਰੀ, ਮਨਪ੍ਰੀਤ ਕੌਰ, ਖੁਸ਼ਵੰਤ ਸਿੰਘ, ਅਮਨਦੀਪ ਕੌਰ, ਮਨਿੰਦਰ ਸਿੰਘ, ਸੋਮਨਾਥ, ਜਸਪ੍ਰੀਤ ਸਿੰਘ ਤੇ ਜੈਦੀਪ ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਵਿਦਿਆਰਥੀਆਂ ਨੇ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਸੜਕਾਂ ਤੇ ਜਨਤਕ ਥਾਵਾਂ ਤੋਂ ਕੂੜਾ ਹਟਾ ਕੇ ਦਿੱਤਾ ਸਵੱਛਤਾ ਦਾ ਸੰਦੇਸ਼
Ad Position 24