12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਵਿਦਿਆਰਥੀਆਂ ਨੇ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਯੂਨੀਵਰਸਟੀ ਕਾਲਜ ਚੁੰਨੀ ਕਲਾਂ ਦੇ ਵਿਦਿਆਰਥੀਆਂ ਵਲੋਂ ਅੱਜ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕੰਟਰੈਕਟ ਅਧਿਆਪਕਾਂ ਸਬੰਧੀ ਆਪਣੇ ਕਾਲਜ ਇੰਚਾਰਜ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਤੇ ਰੀਜਨਲ ਸੈਂਟਰਾਂ ਵਿਚ ਪਿਛਲੇ 15 ਸਾਲਾਂ ਤੋਂ ਕੰਟਰੈਕਟ ਆਧਾਰ ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਅਧਿਆਪਕ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ਪਏ ਹੋਏ ਹਨ।

Ad Position 21
repet_subhas-goyals [Copy P29]
ਵਿਦਿਆਰਥੀ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕੰਟਰੈਕਟ ਅਧਿਆਪਕਾਂ ਸਬੰਧੀ ਆਪਣੇ ਕਾਲਜ ਇੰਚਾਰਜ ਨੂੰ ਮੰਗ ਪੱਤਰ ਦਿੰਦੇ ਹੋਏ। ਅਜੀਤ ਤਸਵੀਰ 12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਯੂਨੀਵਰਸਟੀ ਕਾਲਜ ਚੁੰਨੀ ਕਲਾਂ ਦੇ ਵਿਦਿਆਰਥੀਆਂ ਵਲੋਂ ਅੱਜ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕੰਟਰੈਕਟ ਅਧਿਆਪਕਾਂ ਸਬੰਧੀ ਆਪਣੇ ਕਾਲਜ ਇੰਚਾਰਜ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਤੇ ਰੀਜਨਲ ਸੈਂਟਰਾਂ ਵਿਚ ਪਿਛਲੇ 15 ਸਾਲਾਂ ਤੋਂ ਕੰਟਰੈਕਟ ਆਧਾਰ ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਅਧਿਆਪਕ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ਪਏ ਹੋਏ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਸਾਲ 2022 ਵਿਚ ਯੂ. ਜੀ. ਸੀ. ਦੁਆਰਾ 2018 ਵਿਚ ਪ੍ਰਵਾਨਿਤ ਰੈਗੂਲੇਸ਼ਨ ਆਪਣੇ ਸਾਰੇ ਅਧਿਆਪਕਾਂ ਤੇ ਲਾਗੂ ਕਰ ਦਿੱਤਾ ਗਿਆ, ਜਿਨ੍ਹਾਂ ਵਿਚ ਰੈਗੂਲਰ, ਐਡਹਾਕ ਅਤੇ ਗੈੱਸਟ ਫੈਕਲਟੀ ਸ਼ਾਮਿਲ ਹਨ, ਪਰ ਕੰਟਰੈਕਟ ਅਧਿਆਪਕਾਂ ਨੂੰ ਇਸ ਰੈਗੂਲੇਸ਼ਨ ਦਾ ਕੋਈ ਲਾਭ ਨਹੀਂ ਦਿੱਤਾ ਗਿਆ, ਜਿਸ ਦੇ ਨਤੀਜੇ ਵਜੋਂ ਕੰਟਰੈਕਟ ਅਧਿਆਪਕਾਂ ਵਲੋਂ ਅਦਾਲਤ ਦਾ ਰੁਖ਼ ਕੀਤਾ ਗਿਆ ਸੀ। ਹਾਲਾਂਕਿ ਸਬੰਧਿਤ ਅਧਿਆਪਕ ਹਾਈਕੋਰਟ ਵਲੋਂ ਕੇਸ ਜਿੱਤ ਚੁੱਕੇ ਹਨ, ਪਰ ਇਸ ਸਭ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਕੰਟਰੈਕਟ ਅਧਿਆਪਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਇਸ ਪੂਰੇ ਪ੍ਰਕਰਨ ਵਿਚ ਵਿਦਿਆਰਥੀਆਂ ਦਾ ਵੱਡੇ ਪੱਧਰ ਤੇ ਵਿੱਦਿਅਕ ਤੇ ਅਕਾਦਮਿਕ ਨੁਕਸਾਨ ਹੋ ਰਿਹਾ ਹੈ।ਅਧਿਆਪਕਾਂ ਦੇ ਇਸ ਸੰਘਰਸ਼ ਦਾ ਸਿੱਧਾ ਅਸਰ ਪੰਜਾਬ ਸਰਕਾਰ ਦੁਆਰਾ ਕਰਵਾਈਆਂ ਜਾਣ ਵਾਲੀਆਂ ਖੇਡ ਗਤੀਵਿਧੀਆਂ ਤੇ ਵੀ ਸਪਸ਼ਟ ਨਜ਼ਰ ਆ ਰਿਹਾ ਹੈ। ਇਸ ਸਾਰੀ ਸਥਿਤੀ ਕਾਰਨ ਵਿਦਿਆਰਥੀ ਵਰਗ ਭਾਰੀ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਹੈ। ਇਸ ਲਈ ਯੂਨੀਵਰਸਿਟੀ ਕਾਲਜ ਦੇ ਸਮੂਹ ਵਿਦਿਆਰਥੀਆਂ ਵਲੋਂ ਇੰਚਾਰਜ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਜ਼ਰੀਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰਸ਼ਾਸਨ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿਚ ਪੰਜਾਬੀ ਯੂਨੀਵਰਸਿਟੀ ਅਥਾਰਿਟੀ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਸਬੰਧਿਤ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਕਰੇ ਅਤੇ ਅਧਿਆਪਕਾਂ ਨੂੰ ਆਪਣੇ-ਆਪਣੇ ਸਿੱਖਿਆ ਅਦਾਰਿਆਂ ਵਿਚ ਵਾਪਸ ਭੇਜੇ ਤਾਂ ਜੋ ਕਾਲਜਾਂ ਵਿਚ ਵਿੱਦਿਅਕ ਅਤੇ ਅਕਾਦਮਿਕ ਮਾਹੌਲ ਵਾਪਸ ਪਟੜੀ ’ਤੇ ਆ ਸਕੇ ਅਤੇ ਸਾਰੇ ਵਿਸ਼ਿਆਂ ਦੀਆਂ ਰੈਗੂਲਰ ਕਲਾਸਾਂ ਬਿਨਾਂ ਕਿਸੇ ਦੇਰੀ ਤੋਂ ਲੱਗ ਸਕਣ।
Ad Position 22
No active advertisement
ਪਿਛਲੀ ਖ਼ਬਰ ਨਸਰਾਲੀ ਗਊਸ਼ਾਲਾ ਵਿਖੇ ਲਾਇਨਜ਼ ਕਲੱਬ ਵਲੋਂ ਗਊ ਸੇਵਾ ਪ੍ਰੋਜੈਕਟ ਅਗਲੀ ਖ਼ਬਰ ਖੇੜਾ ਬਲਾਕ ਦੇ ਵੱਖ-ਵੱਖ ਸਕੂਲ ਕਲਸਟਰਾਂ ’ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ
Ad Position 24