12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੁਲਿਸ ਵਲੋਂ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

ਰਾਜਪੁਰਾ, 11 ਸਤੰਬਰ (ਜੀ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਰਾਜਪੁਰਾ, 11 ਸਤੰਬਰ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਫੋਕਲ ਪੁਆਇੰਟ ਦੀ ਪਾਰਕ ਨੇੜੇ ਇਕ ਵਿਅਕਤੀ ਨੂੰ ਪੰਜ ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਥਾਣਾ ਸ਼ਹਿਰੀ ਅਧੀਨ ਪੈਂਦੀ ਬੱਸ ਅੱਡਾ ਪੁਲਿਸ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਸਤਨਾਮ ਸਿੰਘ ਪੁਲਿਸ ਪਾਰਟੀ ਸਮੇਤ ਜਦੋਂ ਗਸ਼ਤ ਕਰਦੇ ਫੋਕਲ ਪੁਆਇੰਟ ਰਾਜਪੁਰਾ ਦੀ ਪਾਰਕ ਦੇ ਨੇੜੇ ਪਹੁੰਚੇ ਤਾਂ ਉੱਥੋਂ ਲੰਘ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ ਪੰਜ ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਕਮਲ ਕੁਮਾਰ ਵਾਸੀ ਨੇੜੇ ਕੋਲਡ ਸਟੋਰ ਰੌਸ਼ਨ ਕਾਲੋਨੀ ਰਾਜਪੁਰਾ ਦੇ ਤੌਰ ’ਤੇ ਹੋਈ, ਜਿਸ ’ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਲਈ ਅੰਬੇਡਕਰ ਮਿਸ਼ਨ ਸੁਸਾਇਟੀ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ. ਵਿੰਗ ਦੀ ਮੀਟਿੰਗ ਹੋਈ
Ad Position 24