ਪਿੰਡਾਂ ਦੇ ਵਿਕਾਸ ਨੂੰ ‘ਆਪ’ ਸਰਕਾਰ ਵਲੋਂ ਦਿੱਤੀ ਜਾ ਰਹੀ ਪਹਿਲ- ਅਮਨਦੀਪ, ਜਿੰਮੀ
ਅਮਲੋਹ, 11 ਸਤੰਬਰ (ਕੇਵਲ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਖ-ਵੱਖ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਇਹ ਵਿਚਾਰ ਪਿੰਡ ਧਰਮਗੜ੍ਹ ਦੇ ਸਰਪੰਚ ਅਮਨਦੀਪ ਸਿੰਘ ਅਤੇ ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਸ
ਸਰਪੰਚ ਅਮਨਦੀਪ ਸਿੰਘ, ਸਰਪੰਚ ਜਗਦੀਪ ਸਿੰਘ ਜਿੰਮੀ।
12-09-2026
ਅਮਲੋਹ, 11 ਸਤੰਬਰ (ਕੇਵਲ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਖ-ਵੱਖ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਇਹ ਵਿਚਾਰ ਪਿੰਡ ਧਰਮਗੜ੍ਹ ਦੇ ਸਰਪੰਚ ਅਮਨਦੀਪ ਸਿੰਘ ਅਤੇ ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਅੰਦਰ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਿੰਡ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬਿਨਾਂ ਕਿਸੇ ਪੱਖਪਾਤ ਦੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਬਣਨ ਤੋਂ ਬਾਅਦ ਵਿਕਾਸ ਕਾਰਜਾਂ ਨੂੰ ਪਹਿਲ ਦੇਣ ਕਾਰਨ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਣਾਏ ਖੇਡ ਮੈਦਾਨ ਅਤੇ ਜਿੰਮ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਇਸ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਵਧੀ ਹੈ ਅਤੇ ਉਹ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਹੋ ਰਹੇ ਹਨ ਜਿਸ ਕਰਕੇ ਪੰਜਾਬ ਦੇ ਲੋਕ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਸੰਤੁਸ਼ਟ ਹਨ ਅਤੇ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।