12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਦੇ ਵਿਦਿਆਰਥੀ ਸੰਗਠਨ ‘ਪਲੈਨਿੰਗ ਫ਼ੋਰਮ’ ਵਲੋਂ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਦੇ ਵਿਦਿਆਰਥੀ ਸੰਗਠਨ ‘ਪਲੈਨਿੰਗ ਫ਼ੋਰਮ’ ਵਲੋਂ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ ਤਕਨਾਲੋਜੀ ਅਤੇ ਏ. ਆਈ. ਦਾ ਰੁਜ਼ਗਾਰ ’ਤੇ ਪ੍ਰਭਾਵ, ਜਨਤਕ ਸੇਵਾਵਾਂ ਦੇ ਨਿੱਜੀਕਰਨ ਦੇ ਪ੍ਰਭਾਵ, ਵਿਦੇਸ਼ੀ ਸਿੱਧੇ ਨਿਵੇਸ਼ ਦੇ ਪ੍ਰਭਾਵ, ਸਿੱਖਿਆ ਸਬੰਧੀ ਸਬਸਿਡੀਆਂ ਅਤੇ ਟਿਕਾਊ ਵਿਕਾਸ ਆਦਿ ਮਹੱਤਵਪੂਰਨ ਵਿਸ਼ਿਆਂ ’ਤੇ ਵਿਦਿਆਰਥੀਆਂ ਨੇ ਆਪਣੇ ਰਚਨਾਤਮਿਕ ਵਿਚਾਰ ਪੇਸ਼ ਕੀਤੇ। ਵਿਭਾਗ ਦੇ ਮੁਖੀ ਡਾ. ਜੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਲਿਖਤੀ, ਮੌਖਿਕ ਤੇ ਪੇਸ਼ਕਾਰੀ ਹੁਨਰਾਂ ਨੂੰ ਨਿਖਾਰਨ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਣ ਲਈ ਕਾਲਜ ਪ੍ਰਿੰਸੀਪਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਬੀ. ਏ. ਆਨਰਜ਼ ਅਰਥ ਸ਼ਾਸਤਰ ਭਾਗ ਦੂਸਰਾ ਦੇ ਅਨਰਾਓ ਸਿੰਘ ਤੇ ਤਾਰਿਕਜੋਤ ਕੌਰ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖ਼ੂਬੀ ਨਿਭਾਈ। ਪੇਪਰ ਰੀਡਿੰਗ ਮੁਕਾਬਲੇ ਵਿਚ ਡਾ. ਸ਼ਿਵਾਨੀ ਬੈਕਟਰ, ਡਾ. ਹਰਵਿੰਦਰ ਕੌਰ ਅਤੇ ਡਾ. ਗੁਰਜਿੰਦਰ ਕੌਰ ਨੇ ਜੱਜ ਸਾਹਿਬਾਨ ਦੀ ਭੂਮਿਕਾ ਨਿਭਾਈ। ਮੁਕਾਬਲੇ ਵਿਚ ਬੀ.ਏ. ਆਨਰਜ਼ ਅਰਥ ਸ਼ਾਸਤਰ ਭਾਗ ਤੀਸਰਾ ਦੇ ਮਨੀਸ਼ ਕੁਮਾਰ ਨੇ ਪਹਿਲਾ, ਬੀ. ਏ. ਆਨਰਜ਼ ਅਰਥ ਸ਼ਾਸਤਰ ਭਾਗ ਪਹਿਲਾ ਦੀ ਪਲਕਪ੍ਰੀਤ ਕੌਰ ਨੇ ਦੂਸਰਾ ਤੇ ਬੀ. ਏ. ਆਨਰਜ਼ ਅਰਥ ਸ਼ਾਸਤਰ ਭਾਗ ਤੀਸਰਾ ਦੀ ਫਰਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਇਨਾਮ ਤਕਸੀਮ ਕੀਤੇ। ਇਸ ਮੌਕੇ ਅਰਥ ਸ਼ਾਸਤਰ ਵਿਭਾਗ ਦੇ ਡਾ. ਜਗਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਸਿੱਖਿਆ ਭਰਪੂਰ ਪ੍ਰੋਗਰਾਮਾਂ ਦੇ ਆਯੋਜਨ ਅਤੇ ਉਨ੍ਹਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਸਮਾਗਮ ਦੇ ਅਖੀਰ ਵਿਚ ਪਲੈਨਿੰਗ ਫ਼ੋਰਮ ਦੇ ਇੰਚਾਰਜ ਡਾ. ਹਰਸਿਮਰਨ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਮੁਬਾਰਕਬਾਦ ਦਿੰਦਿਆਂ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਵਿਭਾਗ ਦੇ ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਖਵੀਰ ਰਾਏ ਨੇ ਰੋਜ਼ਾ ਸ਼ਰੀਫ਼ ਫ਼ਤਹਿਗੜ੍ਹ ਸਾਹਿਬ ਵਿਖੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਪਿੰਡਾਂ ਦੇ ਵਿਕਾਸ ਨੂੰ ‘ਆਪ’ ਸਰਕਾਰ ਵਲੋਂ ਦਿੱਤੀ ਜਾ ਰਹੀ ਪਹਿਲ- ਅਮਨਦੀਪ, ਜਿੰਮੀ
Ad Position 24