12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਘੋਲਾ ਦਾ ਦਿਹਾਂਤ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਹਿਕਾਰੀ ਸੁਸਾਇਟੀ ਦੇ ਡਾਇਰੈਕਟਰ ਰਣਜੀਤ ਸਿੰਘ ਘੋਲਾ, ਜਿਨ੍ਹਾਂ ਦਾ ਬੀਤੇ ਕੱਲ੍ਹ ਸੰਖੇਪ ਜਿਹੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ, ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਲੁਹਾਰ ਮਾਜਰਾ ਦੀ ਸ਼ਮਸ਼ਾਨਘਾਟ ਵਿਖੇ ਗਮਗੀਨ ਮਾਹੌਲ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸਬੰਧਿਤ ਸੀਨੀਅਰ ਆਗੂਆਂ, ਵਰਕਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਰੰਗਲੇ ਸੱਜਣ ਨੂੰ ਅੰਤਿਮ ਵਿਦਾਇਗੀ ਦਿੱਤੀ।

Ad Position 21
repet_subhas-goyals [Copy P29]
ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਘੋਲਾ ਦੀ ਮਿ੍ਰਤਕ ਦੇਹ ’ਤੇ ਪਾਰਟੀ ਦਾ ਝੰਡਾ ਪਾ ਕੇ ਸ਼ਰਧਾਂਜਲੀ ਤੇ ਸਨਮਾਨ ਭੇਟ ਕਰਦੇ ਹੋਏ ਕਾਂਗਰਸੀ ਆਗੂ। ਤਸਵੀਰ: ਕਰਨ 12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਹਿਕਾਰੀ ਸੁਸਾਇਟੀ ਦੇ ਡਾਇਰੈਕਟਰ ਰਣਜੀਤ ਸਿੰਘ ਘੋਲਾ, ਜਿਨ੍ਹਾਂ ਦਾ ਬੀਤੇ ਕੱਲ੍ਹ ਸੰਖੇਪ ਜਿਹੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ, ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਲੁਹਾਰ ਮਾਜਰਾ ਦੀ ਸ਼ਮਸ਼ਾਨਘਾਟ ਵਿਖੇ ਗਮਗੀਨ ਮਾਹੌਲ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸਬੰਧਿਤ ਸੀਨੀਅਰ ਆਗੂਆਂ, ਵਰਕਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਰੰਗਲੇ ਸੱਜਣ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਗੁਰਿੰਦਰਪਾਲ ਸਿੰਘ ਹੈਪੀ ਸਾਬਕਾ ਸਰਪੰਚ ਕੁੰਭ, ਐਡਵੋਕੇਟ ਤੇਜਿੰਦਰ ਸਿੰਘ ਸਲਾਣਾ ਸਮੇਤ ਵੱਖ-ਵੱਖ ਅਹੁਦੇਦਾਰਾਂ ਵਲੋਂ ਆਪਣੇ ਸੀਨੀਅਰ ਆਗੂ ਰਣਜੀਤ ਸਿੰਘ ਘੋਲਾ ਨੂੰ ਸ਼ਰਧਾਂਜਲੀ ਅਤੇ ਸਨਮਾਨ ਦਿੰਦੇ ਹੋਏ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਪਾਰਟੀ ਦਾ ਝੰਡਾ ਪਾਇਆ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਰਣਜੀਤ ਸਿੰਘ ਘੋਲਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਸਮਾਜਿਕ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਅਕਾਲ ਚਲਾਣੇ ਨੂੰ ਪਾਰਟੀ ਅਤੇ ਇਲਾਕੇ ਲਈ ਵੱਡਾ ਘਾਟਾ ਕਰਾਰ ਦਿੱਤਾ। ਇਸ ਮੌਕੇ ਰਣਜੀਤ ਸਿੰਘ ਘੋਲਾ ਦੀ ਮਿ੍ਰਤਕ ਦੇਹ ਦੀ ਚਿਖਾ ਨੂੰ ਅਗਨੀ ਵਿਖਾਉਣ ਦੀ ਰਸਮ ਉਨ੍ਹਾਂ ਦੇ ਸਪੁੱਤਰ ਰਵਿੰਦਰਪਾਲ ਸਿੰਘ ਨੇ ਨਿਭਾਈ। ਇਸ ਮੌਕੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਰਣਜੀਤ ਸਿੰਘ ਘੋਲਾ ਆਪਣੇ ਮਿਲਾਪੜੇ ਸੁਭਾਅ ਅਤੇ ਹਰ ਵਰਗ ਦੇ ਲੋਕਾਂ ਨਾਲ ਬਣੇ ਸੁਹਿਰਦ ਸੰਬੰਧਾਂ ਕਰਕੇ ਹਮੇਸ਼ਾ ਯਾਦ ਰਹਿਣਗੇ। ਉਨ੍ਹਾਂ ਨੇ ਕਾਂਗਰਸ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਪੂਰੀ ਵਫ਼ਾਦਾਰੀ, ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ। ਉਹ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸਾਬਕਾ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਦੇ ਨਿੱਜੀ ਸਕੱਤਰ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸੁਰਿੰਦਰ ਸਿੰਘ ਰਾਮਗੜ੍ਹ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਕਾਮਿਲ ਬੋਪਾਰਾਏ, ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ, ਗੁਰਪ੍ਰੀਤ ਸਿੰਘ (ਜੀ.ਪੀ) ਸੂਬਾ ਪ੍ਰਧਾਨ ਆਮ ਆਦਮੀ ਪਾਰਟੀ ਐਸ.ਸੀ ਵਿੰਗ ਤੇ ਸਾਬਕਾ ਵਿਧਾਇਕ, ਹਰਿੰਦਰ ਸਿੰਘ ਭਾਂਬਰੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਰਾਜਿੰਦਰ ਬਿੱਟੂ ਪ੍ਰਦੇਸ਼ ਕਾਰਜਕਾਰਨੀ ਮੈਂਬਰ ਕਾਂਗਰਸ, ਐਡਵੋਕੇਟ ਤੇਜਿੰਦਰ ਸਿੰਘ ਸਲਾਣਾ, ਨਰਿੰਦਰ ਸਿੰਘ ਸੇਖੋਂ, ਸਾਧੂ ਰਾਮ ਭੱਟਮਾਜਰਾ ਜ਼ਿਲ੍ਹਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਡਾ. ਗੁਰਮੁੱਖ ਸਿੰਘ ਚਾਹਲ, ਹਰਚੰਦ ਸਿੰਘ ਨਸਰਾਲੀ ਕੌਂਸਲਰ, ਰਣਜੀਤ ਸਿੰਘ ਤਰਖਾਣ ਮਾਜਰਾ, ਅਮਰੀਕ ਸਿੰਘ ਰੋਮੀ, ਸੁਰਿੰਦਰ ਸਿੰਘ ਸੁਹਾਗਹੇੜੀ, ਬਹਾਦਰ ਸਿੰਘ ਬੁੱਗਾ, ਡਾ. ਗੁਰਚਰਨ ਸਿੰਘ ਚਾਹਲ, ਡਾ. ਮਨਜੀਤ ਸਿੰਘ ਨੰਬਰਦਾਰ, ਸੰਜੀਵ ਦੱਤਾ ਬਲਾਕ ਪ੍ਰਧਾਨ, ਕਮਲਜੀਤ ਸਿੰਘ ਸੋਮਾ, ਡਾ. ਅਮਨਦੀਪ ਕੌਰ ਢੋਲੇਵਾਲ, ਐਡੋਵੇਕਟ ਗੁਰਜੀਤ ਸਿੰਘ ਮਾਰਵਾ, ਡਾ. ਨਰੇਸ਼ ਚੌਹਾਨ, ਹਰਦੀਪ ਸਿੰਘ ਮੀਰਪੁਰ, ਪੀਤਾ ਖੇੜੀ, ਅਮੀ ਚੰਦ ਭਟੇੜੀ, ਦਵਿੰਦਰ ਸਿੰਘ ਬਾਠ, ਗੁਰਿੰਦਰਪਾਲ ਸਿੰਘ ਹੈਪੀ ਸਾਬਕਾ ਬਲਾਕ ਸੰਮਤੀ ਮੈਂਬਰ, ਅਵਤਾਰ ਸਿੰਘ ਕੁੰਭ, ਇੰਦਰਜੀਤ ਸਿੰਘ ਦੀਵਾਨਾ, ਡਾ. ਸੋਹਲ, ਨਾਜ਼ਰ ਸਿੰਘ ਰੱਤੋਂ, ਨਰਿੰਦਰ ਸਿੰਘ ਖੇੜੀ ਬਲਾਕ ਸੰਮਤੀ ਮੈਂਬਰ, ਗਗਨਦੀਪ ਸਿੰਘ ਸੇਖੋਂ ਸਿਰਾਜ ਮਾਜਰਾ, ਮਨਜੀਤ ਸ਼ਰਮਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਤੇ ਰਿਸ਼ਤੇਦਾਰ ਵੱਡੀ ਗਿਣਤੀ ਵਿਚ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਦਿੜ੍ਹਬਾ ਦੀ ਮੌਤ ਮਾਮਲੇ ’ਚ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੁਲਿਸ ਮੁਖੀ ਦੀ ਅਗਵਾਈ ਹੇਠ ਵੱਖ-ਵੱਖ ਇਲਾਕਿਆਂ ’ਚ ਕਾਸੋ ਆਪ੍ਰੇਸ਼ਨ ਚਲਾਇਆ
Ad Position 24