12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਲਜ਼ਾਰ ਸਿੰਘ ਦਿੜ੍ਹਬਾ ਦੀ ਮੌਤ ਮਾਮਲੇ ’ਚ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਕਾਂਗਰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਵਾਲੇ ਗੁਲਜ਼ਾਰ ਸਿੰਘ ਦਿੜ੍ਹਬਾ ਦੀ ਮੌਤ ਦੇ ਮਾਮਲੇ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਕਾਂਗਰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਵਾਲੇ ਗੁਲਜ਼ਾਰ ਸਿੰਘ ਦਿੜ੍ਹਬਾ ਦੀ ਮੌਤ ਦੇ ਮਾਮਲੇ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਉਪਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰੀ ਦੀ ਮੰਗ ਸਬੰਧੀ ਡੀ.ਜੀ.ਪੀ. ਪੰਜਾਬ ਦੇ ਨਾਮ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੈਮੋਰੰਡਮ ਸੌਂਪਿਆ ਗਿਆ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ ਅਤੇ ਇਸ ਮੁੱਦੇ ਨੂੰ ਲੈ ਕੇ ਲਗਾਤਾਰ ਆਵਾਜ਼ ਉਠਾਉਣ ਵਾਲੇ ਗੁਲਜ਼ਾਰ ਸਿੰਘ ਦਿੜ੍ਹਬਾ ਦੀ ਮੌਤ ਦਾ ਮਾਮਲਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹਰ ਪੱਖ ਤੋਂ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸਚਾਈ ਲੋਕਾਂ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਅਤੇ ਜੇਕਰ ਜਾਂਚ ਦੌਰਾਨ ਕਿਸੇ ਵਿਅਕਤੀ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਅੱਜ ਦਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਗੁਲਜ਼ਾਰ ਸਿੰਘ ਦਿੜ੍ਹਬਾ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਹਨ ਅਤੇ ਸਰਕਾਰ ਨੂੰ ਇਸ ਮੁੱਦੇ ’ਤੇ ਸਪਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਡੀ.ਜੀ.ਪੀ. ਦੇ ਨਾਮ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੈਮੋਰੰਡਮ ਦੇ ਕੇ ਮਾਮਲੇ ਸਬੰਧੀ ਹਰਪਾਲ ਸਿੰਘ ਚੀਮਾ ਵਿਰੁੱਧ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਵਿਚ ਇਨਸਾਫ਼ ਨਹੀਂ ਮਿਲਦਾ, ਪੰਜਾਬ ਕਾਂਗਰਸ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਗੁਰਮੁਖ ਸਿੰਘ ਪੰਡਰਾਲੀ ਬਲਾਕ ਪ੍ਰਧਾਨ ਸਰਹਿੰਦ, ਜਗਬੀਰ ਸਿੰਘ ਸਲਾਣਾ ਬਲਾਕ ਪ੍ਰਧਾਨ ਅਮਲੋਹ, ਸੰਜੀਵ ਦੱਤਾ ਬਲਾਕ ਪ੍ਰਧਾਨ ਮੰਡੀ ਗੋਬਿੰਦਗੜ੍ਹ, ਬਲਾਕ ਪ੍ਰਧਾਨ ਬਸੀ ਪਠਾਣਾਂ ਅਮੀ ਚੰਦ ਭਟੇੜੀ, ਦਵਿੰਦਰ ਸਿੰਘ ਬਾਠ, ਦਵਿੰਦਰ ਸਿੰਘ ਜੱਲ੍ਹਾ ਸਾਬਕਾ ਸਰਪੰਚ, ਜੱਗੀ ਰਾਏਪੁਰ ਮਾਜਰੀ, ਐਡਵੋਕੇਟ ਗੁਰਜੀਤ ਸਿੰਘ ਮਾਰਵਾ, ਗੁਲਸ਼ਨ ਰਾਏ ਬੋਬੀ, ਡਾ. ਨਰੇਸ਼ ਚੌਹਾਨ, ਡਾ. ਅਮਨਦੀਪ ਢੋਲੇਵਾਲ, ਇੰਦਰਜੀਤ ਸਿੰਘ ਦੀਵਾਨਾ, ਕੁਲਵੰਤ ਸਿੰਘ ਨੰਦਪੁਰ, ਰਾਮ ਮੂਰਤੀ, ਰਾਜਿੰਦਰ ਸਿੰਘ ਮਾਧੋਪੁਰ, ਜਰਨੈਲ ਸਿੰਘ ਭੰਗੂ, ਗੋਬਿੰਦ ਰਾਮ ਭਟੇੜੀ, ਬਲਜਿੰਦਰ ਸਿੰਘ ਅਤਾਪੁਰ, ਸੁਖਵਿੰਦਰ ਸਿੰਘ ਕਾਲਾ, ਨਾਜ਼ਰ ਸਿੰਘ, ਗੁਰਲਾਲ ਸਿੰਘ ਲਾਲੀ, ਇੰਦਰਜੀਤ ਸਿੰਘ, ਧਰਮਿੰਦਰ ਸਿੰਘ ਗੋਰਖਾ, ਜਸਵਿੰਦਰ ਸਿੰਘ ਰਿਉਣਾ, ਨਰਿੰਦਰ ਕੁਮਾਰ ਬਿੰਦਰ, ਮਨਪ੍ਰੀਤ ਸਿੰਘ ਮਿੰਟਾ, ਧਰਮਿੰਦਰ ਸਿੰਘ ਬਾਲਪੁਰ, ਨਾਜ਼ਰ ਸਿੰਘ ਰੱਤੋਂ, ਲਵੀ ਬਾਲਪੁਰ, ਹਰਸ਼ ਢੰਡੇ, ਹਰਪਿੰਦਰ ਸਿੰਘ, ਗੁਰਸ਼ਰਨ ਬਿੱਟੂ, ਹਰਦੀਪ ਸਿੰਘ ਹੈਪੀ, ਮੇਵਾ ਸਿੰਘ ਧਨੋਲਾ ਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਸਿੱਖ ਅਧਿਐਨ ਸਬੰਧੀ ਹਫ਼ਤਾਵਾਰੀ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਘੋਲਾ ਦਾ ਦਿਹਾਂਤ
Ad Position 24