11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਵਰਲਡ ਯੂਨੀਵਰਸਿਟੀ ਵਿਖੇ ਸਿੱਖ ਅਧਿਐਨ ਸਬੰਧੀ ਹਫ਼ਤਾਵਾਰੀ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਲੋਂ ਸਿੱਖ ਅਧਿਐਨ ਅਤੇ ਖੋਜ ਸਬੰਧੀ ਆਯੋਜਿਤ ਹਫ਼ਤਾਵਾਰੀ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸੰਪੰਨ ਹੋਇਆ। ਇਸ ਪ੍ਰੋਗਰਾਮ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲਗਪਗ 50 ਅਧਿਆਪਕਾਂ ਨੇ ਭਾਗ ਲਿਆ।

Ad Position 21
repet_subhas-goyals [Copy P29]
ਵਰਲਡ ਯੂਨੀਵਰਸਿਟੀ ਵਿਚ ਵਿਦਾਇਗੀ ਸੈਸ਼ਨ ਦੌਰਾਨ ਸਪੀਕਰ ਅਤੇ ਭਾਗੀਦਾਰ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਲੋਂ ਸਿੱਖ ਅਧਿਐਨ ਅਤੇ ਖੋਜ ਸਬੰਧੀ ਆਯੋਜਿਤ ਹਫ਼ਤਾਵਾਰੀ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸੰਪੰਨ ਹੋਇਆ। ਇਸ ਪ੍ਰੋਗਰਾਮ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲਗਪਗ 50 ਅਧਿਆਪਕਾਂ ਨੇ ਭਾਗ ਲਿਆ। ਇਸ ਮੌਕੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਅਧਿਆਪਨ ਸਟਾਫ਼ ਦੀ ਗੁਰਬਾਣੀ, ਗੁਰਮਤਿ ਸਿਧਾਂਤ ਅਤੇ ਸਿੱਖ ਪਰੰਪਰਾ ਸਬੰਧੀ ਅਧਿਐਨ ਅਤੇ ਖੋਜ ਦੀ ਸਮਰੱਥਾ ਨੂੰ ਹੋਰ ਨਿਖਾਰਨਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਕਾਨਫ਼ਰੰਸਾਂ, ਸੈਮੀਨਾਰਾਂ ਅਤੇ ਖੋਜ ਪੱਤ੍ਰਿਕਾਵਾਂ ਤੇ ਪੁਸਤਕਾਂ ਦੇ ਪ੍ਰਕਾਸ਼ਨ ਰਾਹੀਂ ਗੁਰਮਤਿ ਦੇ ਅਧਿਐਨ ਅਤੇ ਖੋਜ ਲਈ ਸਾਜ਼ਗਾਰ ਮਾਹੌਲ ਸਿਰਜਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ ਹੈ। ਵਿਦਾਇਗੀ ਸੈਸ਼ਨ ਦੌਰਾਨ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਕਿਹਾ ਕਿ ਹੋਰ ਵਿਦਿਆਵਾਂ ਦੇ ਨਾਲ-ਨਾਲ ਗੁਰਬਾਣੀ ਅਤੇ ਗੁਰਮਤਿ ਸਿਧਾਂਤ ਦਾ ਅਧਿਐਨ ਸ਼ਖ਼ਸੀ ਵਿਕਾਸ ਲਈ ਬੇਹੱਦ ਮਹੱਤਵਪੂਰਨ ਹੈ ਅਤੇ ਇਸ ਰਾਹੀਂ ਨਵੀਂ ਪੀੜ੍ਹੀ ਨੂੰ ਉਸਾਰੂ ਸੇਧ ਦਿੱਤੀ ਜਾ ਸਕਦੀ ਹੈ। ਵਿਦਾਇਗੀ ਸੈਸ਼ਨ ਦੇ ਮੁੱਖ ਮਹਿਮਾਨ ਡਾ. ਸਿਕੰਦਰ ਸਿੰਘ ਮੁਖੀ ਪੰਜਾਬੀ ਵਿਭਾਗ ਨੇ ਗੁਰਬਾਣੀ ਦੇ ਅਨੁਵਾਦ ਨਾਲ ਜੁੜੀਆਂ ਚੁਨੌਤੀਆਂ ਅਤੇ ਅਨੁਵਾਦਕਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਸਾਂਝੇ ਕਰਦਿਆਂ ਭਾਸ਼ਾਈ, ਸਭਿਆਚਾਰਕ ਅਤੇ ਅਰਥਗਤ ਪੱਖਾਂ ਨੂੰ ਸਮਝਣ ਅਤੇ ਇਨ੍ਹਾਂ ਮੁਸ਼ਕਲਾਂ ਨਾਲ ਨਜਿੱਠਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਡਾ. ਹਰਦੇਵ ਸਿੰਘ ਡੀਨ ਫੈਕਲਟੀ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼ ਤੇ ਕਨਵੀਨਰ ਨੇ ਕਿਹਾ ਕਿ ਵੱਖ-ਵੱਖ ਅਨੁਸ਼ਾਸਨਾਂ ਦੇ ਫੈਕਲਟੀ ਮੈਂਬਰਾਂ ਦੀ ਗੁਰਬਾਣੀ ਅਤੇ ਗੁਰਮਤਿ ਅਧਿਐਨ ਵਿਚ ਵਧ ਰਹੀ ਰੁਚੀ ਦੇ ਮੱਦੇਨਜ਼ਰ ਇਹ ਪ੍ਰੋਗਰਾਮ ਉਲੀਕਿਆ ਗਿਆ। ਪ੍ਰੋਗਰਾਮ ਦੀ ਕੋਆਰਡੀਨੇਟਰ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਵੱਖ-ਵੱਖ ਵਿਦਵਾਨਾਂ ਵਲੋਂ ਸਿੱਖ ਅਧਿਐਨ ਦੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਡਾ. ਕਿਰਨਦੀਪ ਕੌਰ, ਡਾ. ਹਰਨੀਤ ਕੌਰ ਅਤੇ ਡਾ. ਪਲਵਿੰਦਰ ਕੌਰ ਵਲੋਂ ਵੀ ਵੱਖ-ਵੱਖ ਸੈਸ਼ਨ ਕਰਵਾਏ ਗਏ। ਡਾ. ਪਲਵਿੰਦਰ ਕੌਰ ਨੇ ਮੂਲ ਸਰੋਤ ਗ੍ਰੰਥਾਂ, ਪੁਸਤਕਾਂ ਅਤੇ ਵਿਸ਼ਵਕੋਸ਼ਾਂ ਦੀ ਜਾਣ-ਪਛਾਣ ਕਰਵਾਉਂਦਿਆਂ ਉਨ੍ਹਾਂ ਦੀ ਵਰਤੋਂ ਦਾ ਵਿਹਾਰਕ ਅਭਿਆਸ ਕਰਵਾਇਆ। ਇਸ ਮੌਕੇ ਡਾ. ਅੰਕਦੀਪ ਕੌਰ ਅਟਵਾਲ, ਡਾ. ਸਰਪ੍ਰੀਤ ਸਿੰਘ, ਡਾ. ਰਿਚਾ ਬਰਾੜ, ਡਾ. ਵਰਿੰਦਰ ਸਿੰਘ ਭੁੱਲਰ, ਡਾ. ਨਵ ਸ਼ਗਨ ਦੀਪ ਕੌਰ, ਡਾ. ਰਮਨਦੀਪ ਕੌਰ, ਡਾ. ਚਰਨ ਕਮਲ ਸੇਖੋਂ ਅਤੇ ਯੂਨੀਵਰਸਿਟੀ ਲੋਕ ਸੰਪਰਕ ਅਫ਼ਸਰ ਜਸਪ੍ਰੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ ਦਾ ਹਰ ਪਰਿਵਾਰ ਮੇਰਾ ਆਪਣਾ ਪਰਿਵਾਰ- ਇੰਦਰਪ੍ਰੀਤ ਕੌਰ ਸੰਧੂ ਅਗਲੀ ਖ਼ਬਰ ਗੁਲਜ਼ਾਰ ਸਿੰਘ ਦਿੜ੍ਹਬਾ ਦੀ ਮੌਤ ਮਾਮਲੇ ’ਚ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਰੋਸ ਪ੍ਰਦਰਸ਼ਨ
Ad Position 24