ਡੀਏਵੀ ਸਕੂਲ ਸਟਾਫ ਵਲੋਂ ਮੁੱਖ ਮੰਤਰੀ ਰਾਹਤ ਕੋਸ਼ ’ਚ 1.24 ਲੱਖ ਰੁਪਏ ਦਾ ਯੋਗਦਾਨ
ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਡੀ. ਏ.
ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਡੀ. ਏ. ਵੀ. ਪਬਲਿਕ ਸਕੂਲ, ਪਟਿਆਲਾ ਦੇ ਸਟਾਫ਼ ਮੈਂਬਰਾਂ ਵਲੋਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਮੁੱਖ ਮੰਤਰੀ ਰਾਹਤ ਕੋਸ਼ ’ਚ 1.24 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ। ਸਕੂਲ ਸਟਾਫ਼ ਨੇ ਆਪਣੇ ਇਕ ਦਿਨ ਦੀ ਤਨਖਾਹ ਰਾਹਤ ਕੋਸ਼ ਲਈ ਦਾਨ ਕਰਕੇ ਸਮਾਜ ਪ੍ਰਤੀ ਆਪਣੀ ਸੰਵੇਦਨਸ਼ੀਲਤਾ ਤੇ ਸੇਵਾ ਭਾਵਨਾ ਦਾ ਪ੍ਰਗਟਾਵਾ ਕੀਤਾ। ਡੀਏਵੀ ਸੰਸਥਾਵਾਂ ਹਮੇਸ਼ਾ ਹੀ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਵਿਚ ਮੋਹਰੀ ਰਹੀਆਂ ਹਨ। ਇਸੇ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਡੀਏਵੀ ਪਬਲਿਕ ਸਕੂਲ, ਪਟਿਆਲਾ ਦੇ ਸਟਾਫ਼ ਮੈਂਬਰਾਂ ਨੇ ਰਾਹਤ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣ ਲਈ ਇਹ ਸ਼ਲਾਘਾਯੋਗ ਉਪਰਾਲਾ ਕੀਤਾ।