11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਿਜਲੀ ਦੀ ਮਾੜੀ ਸਪਲਾਈ ਖ਼ਿਲਾਫ਼ ਕਿਸਾਨਾਂ ਨੇ ਪਾਵਰਕਾਮ ਅਧਿਕਾਰੀਆਂ ਨੂੰ ਦਿੱਤਾ ਮੰਗ ਪੱਤਰ

ਖਮਾਣੋਂ, 11 ਸਤੰਬਰ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਖਮਾਣੋਂ ਵਿਖੇ ਪਾਵਰਕਾਮ ਦੇ ਐਸ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਖਮਾਣੋਂ, 11 ਸਤੰਬਰ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਖਮਾਣੋਂ ਵਿਖੇ ਪਾਵਰਕਾਮ ਦੇ ਐਸ. ਡੀ. ਓ. ਨੂੰ ਮੰਗ ਪੱਤਰ ਸੌਂਪ ਕੇ ਖੇਤੀਬਾੜੀ ਅਤੇ ਘਰੇਲੂ ਖੇਤਰ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ। ਕਿਸਾਨਾਂ ਨੇ ਕਿਹਾ ਕਿ ਪਿਛਲੇ ਕਰੀਬ 15 ਦਿਨਾਂ ਤੋਂ ਖੇਤੀ ਸੈਕਟਰ ਨੂੰ ਦਿਨ ਵਿਚ ਸਿਰਫ਼ 3-4 ਘੰਟੇ ਬਿਜਲੀ ਮਿਲ ਰਹੀ ਹੈ, ਜਦਕਿ ਲਖਣਪੁਰ, ਮੰਡੇਰਾਂ, ਅਮਰਾਲਾ ਅਤੇ ਬਦੇਸ਼ਾਂ ਆਦਿ ਫੀਡਰਾਂ ’ਤੇ ਪਿਛਲੇ ਚਾਰ ਦਿਨਾਂ ਤੋਂ ਬਿਜਲੀ ਸਪਲਾਈ ਨਹੀਂ ਹੋਈ। ਬਾਰਿਸ਼ ਨਾ ਹੋਣ ਕਾਰਨ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਸਖ਼ਤ ਲੋੜ ਹੈ ਅਤੇ ਫ਼ਸਲ ਸੁੱਕਣ ਦੇ ਕੰਢੇ ’ਤੇ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਘਰੇਲੂ ਬਿਜਲੀ ਦੇ ਵੀ ਰਾਤ ਸਮੇਂ ਕਈ-ਕਈ ਘੰਟੇ ਅਣਐਲਾਨੇ ਕੱਟ ਲੱਗ ਰਹੇ ਹਨ, ਜਿਸ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਸ ਤੋਂ ਇਲਾਵਾ ਮੀਟਰ ਰੀਡਰਾਂ ਦੀ ਹੜਤਾਲ ਕਾਰਨ 112 ਦਿਨਾਂ ਬਾਅਦ ਮੀਟਰਾਂ ਦੀ ਰੀਡਿੰਗ ਲਏ ਜਾਣ ’ਤੇ ਕਈ ਖਪਤਕਾਰਾਂ ਨੂੰ 8-9 ਹਜ਼ਾਰ ਰੁਪਏ ਤੱਕ ਦੇ ਬਿੱਲ ਆਏ ਹਨ। ਕਿਸਾਨ ਆਗੂ ਕਿਰਪਾਲ ਸਿੰਘ ਬਦੇਸ਼ਾਂ ਨੇ ਕਿਹਾ ਕਿ ਇਕ ਪੱਖਾ ਤੇ ਇਕ ਬਲਬ ਵਰਤਣ ਵਾਲੇ ਗ਼ਰੀਬ ਖਪਤਕਾਰਾਂ ਨੂੰ ਵੀ ਹਜ਼ਾਰਾਂ ਰੁਪਏ ਦੇ ਬਿੱਲ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੀਟਰ ਰੀਡਰਾਂ ਦੀ ਹੜਤਾਲ ਦੌਰਾਨ ਪਾਵਰਕਾਮ ਨੂੰ ਬਦਲਵੇਂ ਪ੍ਰਬੰਧ ਕਰਨੇ ਚਾਹੀਦੇ ਸਨ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਉਹ ਲੁਧਿਆਣਾ-ਚੰਡੀਗੜ੍ਹ ਮਾਰਗ ’ਤੇ ਜਾਮ ਲਗਾਉਣ ਲਈ ਮਜਬੂਰ ਹੋਣਗੇ। ਇਸ ਮੌਕੇ ਉੱਤਮ ਸਿੰਘ ਬਰਵਾਲੀ, ਮੋਹਨ ਸਿੰਘ ਭੁੱਟਾ, ਭਰਭੂਰ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ ਬਾਠਾਂ, ਗੁਰਮੁੱਖ ਸਿੰਘ, ਬਲਵੀਰ ਸਿੰਘ ਜਟਾਣਾ ਉੱਚਾ, ਬਲਵੀਰ ਸਿੰਘ ਕਲੇਰ, ਹਰਬੰਸ ਸਿੰਘ, ਬਲਜਿੰਦਰ ਸਿੰਘ ਚੰਡੀਗੜ੍ਹ, ਗੁਰਮੇਲ ਸਿੰਘ, ਸੁਰਿੰਦਰ ਸਿੰਘ ਬਦੇਸ਼ਾਂ, ਬਲਦੇਵ ਸਿੰਘ, ਧੰਨਾ ਸਿੰਘ, ਨਾਹਰ ਸਿੰਘ ਰਾਣਵਾਂ, ਜਸਵੀਰ ਸਿੰਘ ਮਨੈਲੀ, ਮਨਜੀਤ ਸਿੰਘ ਗਰਚਾ ਤੇ ਹੋਰ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਂਗੂ, ਚਿਕਨਗੁਣੀਆ ਤੇ ਮਲੇਰੀਆ ਵਿਰੁੱਧ ਸਾਂਝੀ ਸਰਵੇ ਮੁਹਿੰਮ ਤਹਿਤ 13 ਚਲਾਨ ਕੱਟੇ ਅਗਲੀ ਖ਼ਬਰ ਰਾਜ ਪੱਧਰੀ ਬਾਬਾ ਫ਼ਰੀਦ ਸਾਹਿਤ ਉਤਸਵ 19 ਤੋਂ 23 ਸਤੰਬਰ ਤੱਕ
Ad Position 24