11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਡੇਂਗੂ, ਚਿਕਨਗੁਣੀਆ ਤੇ ਮਲੇਰੀਆ ਵਿਰੁੱਧ ਸਾਂਝੀ ਸਰਵੇ ਮੁਹਿੰਮ ਤਹਿਤ 13 ਚਲਾਨ ਕੱਟੇ

ਮੰਡੀ ਗੋਬਿੰਦਗੜ੍ਹ, 11 ਸਤੰਬਰ (ਇਕਬਾਲਦੀਪ ਸੰਧੂ)- ਨਗਰ ਕੌਂਸਲ ਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ’ਤੇ ਡੇਂਗੂ, ਚਿਕਨਗੁਣੀਆ ਤੇ ਮਲੇਰੀਆ ਵਿਰੁੱਧ ਡਰਾਈ ਡੇਅ ਡੇਂਗੂ ਫੀਵਰ ਸਰਵੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਲੋਕਾਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਮੰਡੀ ਗੋਬਿੰਦਗੜ੍ਹ, 11 ਸਤੰਬਰ (ਇਕਬਾਲਦੀਪ ਸੰਧੂ)- ਨਗਰ ਕੌਂਸਲ ਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ’ਤੇ ਡੇਂਗੂ, ਚਿਕਨਗੁਣੀਆ ਤੇ ਮਲੇਰੀਆ ਵਿਰੁੱਧ ਡਰਾਈ ਡੇਅ ਡੇਂਗੂ ਫੀਵਰ ਸਰਵੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਲੋਕਾਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਨਗਰ ਕੌਂਸਲ ਤੇ ਸਿਹਤ ਵਿਭਾਗ ਦੀ ਟੀਮ ਵਲੋਂ ਦਲੀਪ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਡਰਾਈ ਡੇਅ ਤਹਿਤ ਸਰਵੇ ਕੀਤਾ ਗਿਆ। ਇਸ ਦੌਰਾਨ ਟੀਮ ਵਲੋਂ ਕੂਲਰਾਂ, ਫ਼ਰਿਜਾਂ ਦੀਆਂ ਟਰੇਆਂ, ਗਮਲਿਆਂ, ਟਾਇਰਾਂ, ਟੁੱਟੇ-ਭੱਜੇ ਸਮਾਨ ਅਤੇ ਹੋਰ ਥਾਵਾਂ ਦੀ ਜਾਂਚ ਕੀਤੀ ਗਈ, ਜਿੱਥੇ ਪਾਣੀ ਖੜ੍ਹਾ ਮਿਲਿਆ, ਉਸ ਨੂੰ ਮੌਕੇ ’ਤੇ ਹੀ ਖ਼ਾਲੀ ਕਰਵਾਇਆ ਗਿਆ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 13 ਚਲਾਨ ਵੀ ਕੱਟੇ ਗਏ। ਇਸ ਤੋਂ ਇਲਾਵਾ ਮੁਹੱਲਾ ਨਿਵਾਸੀਆਂ ਨੂੰ ਡੇਂਗੂ, ਚਿਕਨ ਗੁਣੀਆ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਪੰਫਲੈਟ ਵੀ ਵੰਡੇ ਗਏ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੱਛਰਾਂ ਦੇ ਪੈਦਾ ਹੋਣ ਨੂੰ ਰੋਕਣ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੂਲਰਾਂ ਦਾ ਪਾਣੀ ਹਰ ਹਫ਼ਤੇ ਬਦਲਿਆ ਜਾਵੇ, ਛੱਤਾਂ ’ਤੇ ਪਏ ਪੁਰਾਣੇ ਟਾਇਰ, ਪਲਾਸਟਿਕ ਦਾ ਸਮਾਨ, ਟੁੱਟੇ ਗਮਲੇ ਅਤੇ ਹੋਰ ਅਜਿਹੀਆਂ ਵਸਤੂਆਂ ਨਾ ਰੱਖੀਆਂ ਜਾਣ, ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਨੂੰ ਵੀ ਢੱਕ ਕੇ ਰੱਖਿਆ ਜਾਵੇ। ਇਸ ਮੌਕੇ ਸੈਨੇਟਰੀ ਇੰਸਪੈਕਟਰ ਬਰਿੰਦਰਪਾਲ ਸਿੰਘ, ਸਿਹਤ ਇੰਸਪੈਕਟਰ ਹਰਮਿੰਦਰਪਾਲ, ਰਣਦੀਪ ਸਿੰਘ, ਕੰਵਲਪ੍ਰੀਤ ਸਿੰਘ, ਹਰਜੀਤ ਸਿੰਘ, ਰਾਜਵੀਰ ਸਿੰਘ ਅਤੇ ਪਰਮਿੰਦਰ ਸਿੰਘ ਬਰੀਡ ਚੈੱਕਰ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੀ ਲੜਕੀਆਂ ਦੀਆਂ ਨੈੱਟਬਾਲ ਟੀਮ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਬਿਜਲੀ ਦੀ ਮਾੜੀ ਸਪਲਾਈ ਖ਼ਿਲਾਫ਼ ਕਿਸਾਨਾਂ ਨੇ ਪਾਵਰਕਾਮ ਅਧਿਕਾਰੀਆਂ ਨੂੰ ਦਿੱਤਾ ਮੰਗ ਪੱਤਰ
Ad Position 24