11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਐਡਵੋਕੇਟ ਸੁਨੀਲ ਕੁਮਾਰ ਗਰਗ ਚੋਣ ਜਿੱਤ ਕੇ ਬਣੇ ਬਾਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ

ਅਮਲੋਹ, 11 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਬਾਰ ਐਸੋਸੀਏਸ਼ਨ ਅਮਲੋਹ ਦੀ ਹੋਈ ਚੋਣ ਵਿਚ ਐਡਵੋਕੇਟ ਸੁਨੀਲ ਕੁਮਾਰ ਗਰਗ ਨੇ ਪ੍ਰਧਾਨ ਦੇ ਅਹੁਦੇ ਲਈ ਜਿੱਤ ਹਾਸਲ ਕਰਦਿਆਂ ਬਾਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਬਣਨ ਦਾ ਮਾਣ ਹਾਸਲ ਕੀਤਾ। ਉਨ੍ਹਾਂ ਨੇ ਆਪਣੇ ਵਿਰੋਧੀ ਐਡਵੋਕੇਟ ਅਮਰੀਕ ਸਿੰਘ ਔਲਖ ਨੂੰ ਹਰਾ ਕੇ ਜਿੱਤ ਦਰਜ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਅਮਲੋਹ, 11 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਬਾਰ ਐਸੋਸੀਏਸ਼ਨ ਅਮਲੋਹ ਦੀ ਹੋਈ ਚੋਣ ਵਿਚ ਐਡਵੋਕੇਟ ਸੁਨੀਲ ਕੁਮਾਰ ਗਰਗ ਨੇ ਪ੍ਰਧਾਨ ਦੇ ਅਹੁਦੇ ਲਈ ਜਿੱਤ ਹਾਸਲ ਕਰਦਿਆਂ ਬਾਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਬਣਨ ਦਾ ਮਾਣ ਹਾਸਲ ਕੀਤਾ। ਉਨ੍ਹਾਂ ਨੇ ਆਪਣੇ ਵਿਰੋਧੀ ਐਡਵੋਕੇਟ ਅਮਰੀਕ ਸਿੰਘ ਔਲਖ ਨੂੰ ਹਰਾ ਕੇ ਜਿੱਤ ਦਰਜ ਕੀਤੀ। ਚੋਣ ਨਤੀਜਿਆਂ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਇਸੇ ਤਰ੍ਹਾਂ ਐਡਵੋਕੇਟ ਮੋਹਿਤ ਗਰਗ ਨੇ ਸੈਕਟਰੀ ਦੇ ਅਹੁਦੇ ਲਈ ਹੋਈ ਚੋਣ ਵਿਚ ਜਿੱਤ ਹਾਸਲ ਕੀਤੀ। ਉਨ੍ਹਾਂ ਨੇ ਆਪਣੇ ਵਿਰੋਧੀ ਵਰਿੰਦਰ ਸਿੰਘ ਬੈਂਸ ਨੂੰ ਹਰਾਇਆ। ਇਸ ਤੋਂ ਇਲਾਵਾ ਐਡਵੋਕੇਟ ਅਮਨਿੰਦਰ ਗਰਗ ਸੀਨੀਅਰ ਵਾਈਸ ਪ੍ਰਧਾਨ ਚੁਣੇ ਗਏ। ਉਨ੍ਹਾਂ ਨੇ ਆਪਣੇ ਵਿਰੋਧੀ ਮਿਆਕ ਸ਼ਰਮਾ ਨੂੰ ਹਰਾਇਆ। ਉੱਥੇ ਹੀ ਐਡਵੋਕੇਟ ਅਨੂਪਮਾ ਸੂਦ ਵਾਈਸ ਪ੍ਰਧਾਨ ਦੇ ਅਹੁਦੇ ਲਈ ਬਿਨਾਂ ਮੁਕਾਬਲਾ ਜੇਤੂ ਰਹੇ। ਚੋਣਾਂ ਵਿਚ ਜਿੱਤ ਹਾਸਲ ਕਰਨ ਉਪਰੰਤ ਜੇਤੂ ਅਹੁਦੇਦਾਰਾਂ ਨੇ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਵਕੀਲ ਭਾਈਚਾਰੇ ਵਲੋਂ ਉਨ੍ਹਾਂ ਉੱਪਰ ਜਿਹੜਾ ਵਿਸ਼ਵਾਸ ਜਤਾਇਆ ਗਿਆ ਹੈ, ਉਸ ਲਈ ਉਹ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਵਕੀਲ ਸਾਥੀਆਂ ਵਲੋਂ ਦਿੱਤਾ ਗਿਆ ਸਹਿਯੋਗ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਖਮਾਣੋਂ ਵਿਖੇ ਪਾਬੰਦੀਸ਼ੁਦਾ ਪਲਾਸਟਿਕ ਲਿਫਾਫਿਆਂ ਖ਼ਿਲਾਫ਼ ਚੈਕਿੰਗ ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੀ ਲੜਕੀਆਂ ਦੀਆਂ ਨੈੱਟਬਾਲ ਟੀਮ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਕੀਤਾ ਹਾਸਿਲ
Ad Position 24