ਗਗਨਦੀਪ ਸਿੰਘ ਸਬ-ਡਵੀਜ਼ਨ ਖਮਾਣੋਂ ਦੇ ਪ੍ਰਧਾਨ ਚੁਣੇ
ਖਮਾਣੋਂ, 11 ਸਤੰਬਰ (ਜੋਗਿੰਦਰ ਪਾਲ)- ਪੀ. ਐਸ.
ਖਮਾਣੋਂ, 11 ਸਤੰਬਰ (ਜੋਗਿੰਦਰ ਪਾਲ)- ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੀ ਸਬ-ਡਿਵੀਜ਼ਨ ਖਮਾਣੋਂ ਵਿਖੇ ਡਿਵੀਜ਼ਨ ਪੱਧਰੀ ਮੀਟਿੰਗ ਹੋਈ, ਜਿਸ ਵਿਚ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਮੁਲਾਜ਼ਮਾਂ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਲਾਈਨਮੈਨ ਗਗਨਦੀਪ ਸਿੰਘ ਨੂੰ ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਬ-ਡਿਵੀਜ਼ਨ ਖਮਾਣੋਂ ਦਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਰਵਿੰਦਰ ਸਿੰਘ ਨੂੰ ਸਰਪ੍ਰਸਤ, ਪੰਕਜ ਮੀਤ ਪ੍ਰਧਾਨ, ਬਲਜੀਤ ਸਿੰਘ ਨੂੰ ਸਕੱਤਰ, ਸਰਨਪ੍ਰੀਤ ਸਿੰਘ ਪ੍ਰੈੱਸ ਸਕੱਤਰ, ਜਸਵੰਤ ਸਿੰਘ ਕੈਸ਼ੀਅਰ ਅਤੇ ਮਨਜੀਤ ਕੌਰ ਨੂੰ ਸੀਨੀਅਰ ਸਲਾਹਕਾਰ ਚੁਣਿਆ ਗਿਆ। ਨਵੇਂ ਚੁਣੇ ਅਹੁਦੇਦਾਰਾਂ ਨੇ ਜਥੇਬੰਦੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਜਥੇਬੰਦੀ ਵਲੋਂ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਫੈਡਰੇਸ਼ਨ ਦੇ ਹੋਰ ਆਗੂ ਤੇ ਮੁਲਾਜ਼ਮ ਵੀ ਹਾਜ਼ਰ ਸਨ।