11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੁੱਖੀ ਸੌਂਢਾ ਮੈਮੋਰੀਅਲ ਯੂਥ ਵੈੱਲਫੇਅਰ ਕਲੱਬ ਵਲੋਂ ਕਬੱਡੀ ਟੂਰਨਾਮੈਂਟ ਦੀਆ ਤਿਆਰੀਆਂ ਮੁਕੰਮਲ

ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਮਨਪ੍ਰੀਤ ਸਿੰਘ)- ਸੁੱਖੀ ਸੌਂਢਾ ਮੈਮੋਰੀਅਲ ਯੂਥ ਵੈੱਲਫੇਅਰ ਸਪੋਰਟਸ ਕਲੱਬ, ਪੰਚਾਇਤ ਮੈਂਬਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 25ਵਾਂ ਕਬੱਡੀ ਟੂਰਨਾਮੈਂਟ 13 ਸਤੰਬਰ ਦਿਨ ਐਤਵਾਰ ਨੂੰ ਪਿੰਡ ਸੌਂਢਾ ਵਿਖੇ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ, ਜਿਸ ਦੀਆ ਕਲੱਬ ਪ੍ਰਬੰਧਕਾਂ ਵਲੋਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਹਨ। ਕਲੱਬ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਨੇ ਦੱਸਿਆ ਇਸ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਮੈਂਬਰ ਪਾਰਲੀਮੈਂਟ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਤਹਿਗੜ੍ਹ ਸਾਹਿਬ, 11 ਸਤੰਬਰ (ਮਨਪ੍ਰੀਤ ਸਿੰਘ)- ਸੁੱਖੀ ਸੌਂਢਾ ਮੈਮੋਰੀਅਲ ਯੂਥ ਵੈੱਲਫੇਅਰ ਸਪੋਰਟਸ ਕਲੱਬ, ਪੰਚਾਇਤ ਮੈਂਬਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 25ਵਾਂ ਕਬੱਡੀ ਟੂਰਨਾਮੈਂਟ 13 ਸਤੰਬਰ ਦਿਨ ਐਤਵਾਰ ਨੂੰ ਪਿੰਡ ਸੌਂਢਾ ਵਿਖੇ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ, ਜਿਸ ਦੀਆ ਕਲੱਬ ਪ੍ਰਬੰਧਕਾਂ ਵਲੋਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਹਨ। ਕਲੱਬ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਨੇ ਦੱਸਿਆ ਇਸ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ, ਜਦਕਿ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਵਾਰਿਸ ਪੰਜਾਬ ਤੋਂ ਅਮਰਿੰਦਰ ਸਿੰਘ ਲਿਬੜਾ ਤੇ ਮਨਜੀਤ ਸ਼ਰਮਾ ਵੀ ਟੂਰਨਾਮੈਂਟ ਵਿਚ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਘੁੰਮਣ ਬ੍ਰਦਰਜ਼, ਸਟੇਟ ਚੀਫ਼ ਲੀਗਲ ਐਡਵਾਇਜ਼ਰਾਂ ਦਾ ਵੀ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਟੂਰਨਾਮੈਂਟ ਦਾ ਉਦਘਾਟਨ ਕਰਮਜੀਤ ਸਿੰਘ ਭੰਗੂ ਐਮ.ਡੀ, ਬੀ.ਕੇ ਲੈਂਡ ਵਲੋਂ ਕੀਤਾ ਜਾਵੇਗਾ। ਇਸ ਮੌਕੇ ਇਕ ਪਿੰਡ ਓਪਨ ਵਿਚ ਜੇਤੂ ਟੀਮ ਨੂੰ ਪਹਿਲਾ ਇਨਾਮ 51 ਹਜ਼ਾਰ ਰੁਪਏ ਤੇ ਦੂਸਰਾ ਇਨਾਮ 41 ਹਜ਼ਾਰ ਰੁਪਏ ਦਿੱਤਾ ਜਾਵੇਗਾ। ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਨੇ ਦੱਸਿਆ ਕਿ ਹਰ ਸਾਲ ਕਰਵਾਏ ਜਾਣ ਵਾਲੇ ਇਸ ਕਬੱਡੀ ਟੂਰਨਾਮੈਂਟ ਵਿਚ ਖਿਡਾਰੀਆ ਨੂੰ ਅੱਗੇ ਵਧਣ ਲਈ ਵੱਡੇ ਉਪਰਾਲੇ ਕੀਤੇ ਜਾਂਦੇ ਹਨ ਤੇ ਇਸ ਕਬੱਡੀ ਟੂਰਨਾਮੈਂਟ ਵਿਚ ਵੱਖ-ਵੱਖ ਸੂਬਿਆਂ ਦੀਆਂ ਨਾਮਵਰ ਟੀਮਾਂ ਵਲੋਂ ਹਿੱਸਾ ਲਿਆ ਜਾਵੇਗਾ ਅਤੇ ਬੈੱਸਟ ਰੇਂਡਰ ਤੇ ਬੈੱਸਟ ਜਾਫ਼ੀ ਨੂੰ ਦੇਸੀ ਘਿਓ ਦੇ ਪੀਪੇ ਦਿੱਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਤੀਰਥ ਸਿੰਘ, ਗੁਰਜੀਤ ਸਿੰਘ, ਜਗਵੀਰ ਸਿੰਘ ਜੱਗੀ, ਮਨਦੀਪ ਸਿੰਘ, ਹਰਜੋਤ ਸਿੰਘ, ਗੁਲਜ਼ਾਰ ਸਿੰਘ, ਨਰਿੰਦਰ ਸਿੰਘ, ਮਨਵੀਰ ਸਿੰਘ, ਜਗਮੋਹਨ ਸਿੰਘ, ਸਤਨਾਮ ਸਿੰਘ, ਐਡਵੋਕੇਟ ਬਰਿੰਦਰ ਸਿੰਘ ਬਨੀ, ਤਲਵਿੰਦਰ ਸਿੰਘ, ਹਰਚੰਦ ਸਿੰਘ, ਰਣਜੀਤ ਸਿੰਘ ਤੇ ਬਾਬਾ ਗੁੱਗਾ ਮਾੜੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ ਅਗਲੀ ਖ਼ਬਰ ਗਗਨਦੀਪ ਸਿੰਘ ਸਬ-ਡਵੀਜ਼ਨ ਖਮਾਣੋਂ ਦੇ ਪ੍ਰਧਾਨ ਚੁਣੇ
Ad Position 24