ਜੈ ਬਾਬਾ ਵਿਸ਼ਵਕਰਮਾ ਸਭਾ ਵਲੋਂ ਬਾਬਾ ਬਲਵਿੰਦਰ ਦਾਸ ਨੂੰ ਧਾਰਮਿਕ ਸਮਾਗਮ ਦਾ ਦਿੱਤਾ ਸੱਦਾ ਪੱਤਰ
ਬਸੀ ਪਠਾਣਾਂ, 13 ਸਤੰਬਰ (ਰਾਜਿੰਦਰ ਸ਼ਰਮਾ)-ਜੈ ਬਾਬਾ ਵਿਸ਼ਵਕਰਮਾ ਸਭਾ ਵਲੋਂ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਮਠਾੜੂ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 26ਵੇਂ ਵਿਸ਼ਾਲ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸੇ ਤਹਿਤ ਸਭਾ ਦੇ ਅਹੁਦੇਦਾਰਾਂ ਵਲੋਂ ਡੇਰਾ ਬਾਬਾ ਪੁਸ਼ਪਾਨੰਦ ਮੁੱਲਾਂਪੁਰ ਦੇ ਡੇਰਾ ਮੁਖੀ ਮਹੰਤ ਬਲਵਿੰਦਰ ਦਾਸ ਨੂੰ ਸਮਾਗਮ ’ਚ ਸ਼ਾਮਲ ਹੋਣ ਲਈ ਸੱਦਾ ਪੱਤਰ ਦਿੱਤਾ ਗਿਆ।
ਬਸੀ ਪਠਾਣਾਂ, 13 ਸਤੰਬਰ (ਰਾਜਿੰਦਰ ਸ਼ਰਮਾ)-ਜੈ ਬਾਬਾ ਵਿਸ਼ਵਕਰਮਾ ਸਭਾ ਵਲੋਂ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਮਠਾੜੂ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 26ਵੇਂ ਵਿਸ਼ਾਲ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸੇ ਤਹਿਤ ਸਭਾ ਦੇ ਅਹੁਦੇਦਾਰਾਂ ਵਲੋਂ ਡੇਰਾ ਬਾਬਾ ਪੁਸ਼ਪਾਨੰਦ ਮੁੱਲਾਂਪੁਰ ਦੇ ਡੇਰਾ ਮੁਖੀ ਮਹੰਤ ਬਲਵਿੰਦਰ ਦਾਸ ਨੂੰ ਸਮਾਗਮ ’ਚ ਸ਼ਾਮਲ ਹੋਣ ਲਈ ਸੱਦਾ ਪੱਤਰ ਦਿੱਤਾ ਗਿਆ। ਸਭਾ ਦੇ ਪ੍ਰਧਾਨ ਮਲਕੀਤ ਸਿੰਘ ਮਠਾੜੂ ਨੇ ਦੱਸਿਆ ਕਿ 17 ਸਤੰਬਰ ਦਿਨ ਵੀਰਵਾਰ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਬਸੀ ਪਠਾਣਾਂ ਦੇ ਮੁਹੱਲਾ ਜੜਖੇਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਮਹੰਤ ਬਾਬਾ ਬਲਵਿੰਦਰ ਦਾਸ ਵਲੋਂ ਕਥਾ ਕੀਰਤਨ ਨਾਲ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ, ਸੇਵਾ, ਮਿਹਨਤ ਅਤੇ ਕਿਰਤ ਦੀ ਮਹੱਤਤਾ ਬਾਰੇ ਵਿਚਾਰਾਂ ਨਾਲ ਜੋੜਿਆ ਜਾਵੇਗਾ। ਇਸ ਮੌਕੇ ਅਨੂਪ ਸਿੰਗਲਾ, ਜਿੰਦਰ ਸਿੰਘ ਸੱਲ੍ਹ, ਗੁਰਮੀਤ ਸਿੰਘ, ਸੁੱਚਾ ਸਿੰਘ, ਬਲਰਾਮ ਚਾਵਲਾ ਖ਼ਜ਼ਾਨਚੀ, ਰਾਜੇਸ਼ ਕੁਮਾਰ ਮੱਖਣ, ਗੋਲਡੀ, ਮਨਿੰਦਰ ਸਿੰਘ, ਭੁਪਿੰਦਰ ਸਿੰਘ, ਚਨਪ੍ਰੀਤ ਪਨੇਸਰ, ਰਵਿੰਦਰ ਸੁਰਜਨ, ਪਰਮਜੀਤ ਸਿੰਘ, ਧਰਮਜੀਤ ਸਿੰਘ, ਗੁਰਸ਼ਿੰਦਰ ਸਿੰਘ ਤੇ ਅਸ਼ੋਕ ਕੁਮਾਰ ਤੋਂ ਇਲਾਵਾ ਸਭਾ ਦੇ ਹੋਰ ਮੈਂਬਰ ਵੀ ਹਾਜ਼ਰ ਸਨ।