16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਾਵਰਕਾਮ ਦੀ ਲਾਪ੍ਰਵਾਹੀ ਕਾਰਨ ਬਿਜਲੀ ਸੰਕਟ ਵਧਿਆ, ਹਾਈ ਕੋਰਟ ਦੇ ਜੱਜ ਤੋਂ ਕਰਵਾਈ ਜਾਵੇ ਉੱਚ ਪੱਧਰੀ ਜਾਂਚ- ਸਤਨਾਮ ਸਿੰਘ ਬਹਿਰੂ

ਦੇਵੀਗੜ੍ਹ, 15 ਸਤੰਬਰ (ਰਾਜਿੰਦਰ ਸਿੰਘ ਮੌਜੀ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪਾਵਰਕਾਮ) ਦੀ ਮੈਨੇਜਮੈਂਟ ਦੀ ਕਥਿਤ ਲਾਪ੍ਰਵਾਹੀ ਤੇ ਥਰਮਲ ਪਲਾਂਟਾਂ ਵਿਚ ਕੋਲੇ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਪੈਦਾ ਹੋਏ ਗੰਭੀਰ ਬਿਜਲੀ ਸੰਕਟ ਨੇ ਪੰਜਾਬ ਦੇ ਖੇਤੀਬਾੜੀ ਤੇ ਉਦਯੋਗਿਕ ਖੇਤਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਵਿਸਫੋਟਕ ਸਥਿਤੀ ‘ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਇੰਡੀਅਨ ਫਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਮੰਗ ਕੀਤੀ ਹੈ ਕਿ ਇਸ ਲਾਪ੍ਰਵਾਹੀ ਦੀ ਨਿਰਪੱਖ ਜਾਂਚ ਮਾਨਯੋਗ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਦੇਵੀਗੜ੍ਹ, 15 ਸਤੰਬਰ (ਰਾਜਿੰਦਰ ਸਿੰਘ ਮੌਜੀ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪਾਵਰਕਾਮ) ਦੀ ਮੈਨੇਜਮੈਂਟ ਦੀ ਕਥਿਤ ਲਾਪ੍ਰਵਾਹੀ ਤੇ ਥਰਮਲ ਪਲਾਂਟਾਂ ਵਿਚ ਕੋਲੇ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਪੈਦਾ ਹੋਏ ਗੰਭੀਰ ਬਿਜਲੀ ਸੰਕਟ ਨੇ ਪੰਜਾਬ ਦੇ ਖੇਤੀਬਾੜੀ ਤੇ ਉਦਯੋਗਿਕ ਖੇਤਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਵਿਸਫੋਟਕ ਸਥਿਤੀ ‘ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਇੰਡੀਅਨ ਫਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਮੰਗ ਕੀਤੀ ਹੈ ਕਿ ਇਸ ਲਾਪ੍ਰਵਾਹੀ ਦੀ ਨਿਰਪੱਖ ਜਾਂਚ ਮਾਨਯੋਗ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। ਬਹਿਰੂ ਨੇ ਕਿਹਾ ਕਿ ਜਨਤਕ ਰੋਹ ਨੂੰ ਠੰਢਾ ਕਰਨ ਲਈ ਪੰਜਾਬ ਸਰਕਾਰ ਨੇ ਭਾਵੇਂ ਪਾਵਰਕਾਮ ਦੇ ਸੀ. ਐੱਮ. ਡੀ. ਡਾ. ਬਸੰਤ ਗਰਗ ਦੀ ਬਦਲੀ ਕਰਕੇ ਨਵੇਂ ਅਧਿਕਾਰੀ ਦੀ ਨਿਯੁਕਤੀ ਕਰ ਦਿੱਤੀ ਹੈ, ਪਰ ਜਿੰਨਾ ਚਿਰ ਇਸ ਵੱਡੇ ਸੰਕਟ ਲਈ ਜ਼ਿੰਮੇਵਾਰ ਉੱਚ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਹਾਈ ਕੋਰਟ ਦੇ ਜੱਜ ਤੋਂ ਜਾਂਚ ਨਹੀਂ ਕਰਵਾਈ ਜਾਂਦੀ, ਇਹ ਸਮੱਸਿਆ ਜਿਉਂ ਦੀ ਤਿਉਂ ਬਣੀ ਰਹੇਗੀ। ਕਿਸਾਨ ਆਗੂ ਨੇ ਚਿੰਤਾ ਪ੍ਰਗਟਾਈ ਕਿ ਮੌਸਮ ਵਿਭਾਗ ਦੀਆਂ ਭਵਿੱਖਬਾਣੀਆਂ ਦੇ ਬਾਵਜੂਦ ਪ੍ਰਸ਼ਾਸਨ ਨੇ ਪਹਿਲਾਂ ਤੋਂ ਕੋਈ ਠੋਸ ਪ੍ਰਬੰਧ ਨਹੀਂ ਕੀਤੇ। ਖੇਤੀ ਮਾਹਿਰਾਂ ਅਨੁਸਾਰ ਇਸ ਨਾਜ਼ੁਕ ਸਮੇਂ ਪਾਣੀ ਦੀ ਘਾਟ ਕਾਰਨ ਝੋਨੇ ਦੇ ਝਾੜ ’ਤੇ ਬਹੁਤ ਮਾੜਾ ਅਸਰ ਪਵੇਗਾ, ਜਿਸ ਨਾਲ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਵੇਗਾ। ਬਹਿਰੂ ਨੇ ਆਖਿਆ ਕਿ ਬਿਜਲੀ ਦੇ ਇਸੇ ਵਿਘਨ ਨੇ ਪੰਜਾਬ ਦੀ ਇੰਡਸਟਰੀ ਨੂੰ ਵੀ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ֹ‘ ਆਪ ’ ਸਰਕਾਰ ਵਲੋਂ ਖੇਤਾਂ ਨੂੰ ਨਿਰਵਿਘਨ ਬਿਜਲੀ ਦੇਣ ਦੇ ਦਾਅਵਿਆਂ ਨੂੰ ਇਨ੍ਹਾਂ ਉੱਚ ਅਧਿਕਾਰੀਆਂ ਦੀ ਲਾਪ੍ਰਵਾਹੀ ਨੇ ਵੱਡਾ ਧੱਕਾ ਪਹੁੰਚਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਕਲੱਸਟਰ ਬਖਸ਼ੀਵਾਲਾ ਦੇ 11 ਸਕੂਲਾਂ ਦੇ ਐਸ. ਐਮ. ਸੀ. ਮੈਂਬਰਾਂ ਦੀ ਟ੍ਰੇਨਿੰਗ ਕਰਵਾਈ ਅਗਲੀ ਖ਼ਬਰ ਹਲਕਾ ਸਨੌਰ ਦੇ ਪਿੰਡ ਡੰਡੋਆ ’ਚ ਵੱਡਾ ਸਿਆਸੀ ਬਦਲਾਵ, ਸਰਪੰਚ ਸਮੇਤ ਸਮੁੱਚੀ ਪੰਚਾਇਤ ‘ਆਪ’ ’ਚ ਸ਼ਾਮਿਲ ਆਮ ਆਦਮੀ ਪਾਰਟੀ...
Ad Position 24