ਲਾਇਨਜ਼ ਕਲੱਬ ਨੇ ਕ੍ਰਿਸ਼ਨਾ ਗਊਸ਼ਾਲਾ ਵਿਖੇ ਲੰਗਰ ਲਗਾਇਆ
ਮੰਡੀ ਗੋਬਿੰਦਗੜ੍ਹ, 15 ਸਤੰਬਰ (ਰਾਜੇਸ਼ ਸ਼ਰਮਾ)- ਲਾਇਨਜ਼ ਇੰਟਰਨੈਸ਼ਨਲ ਡਿਸਟ੍ਰਿਕਟ 321-ਐਫ ਦੇ ਸੇਵਾ ਮਾਟੋ ‘ਅਸੀਂ ਸੇਵਾ ਕਰਦੇ ਹਾਂ’ ਨੂੰ ਸਮਰਪਿਤ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਵਿਖੇ ਕਲੱਬ ਦੇ ਪ੍ਰਧਾਨ ਸੰਚਿਤ ਸਿੰਗਲਾ ਦੀ ਅਗਵਾਈ ਹੇਠ ਲੰਗਰ ਸੇਵਾ ਤੇ ਗਊ ਸੇਵਾ ਪ੍ਰੋਜੈਕਟ ਕਰਵਾਇਆ ਗਿਆ। ਇਸ ਮੌਕੇ ਕਲੱਬ ਮੈਂਬਰਾਂ ਨੇ ਉਤਸ਼ਾਹ ਨਾਲ ਗਊਸ਼ਾਲਾ ਵਿਖੇ ਸੇਵਾ ਕੀਤੀ ਤੇ ਹਾਜ਼ਰ ਲੋਕਾਂ ਤੇ ਲੋੜਵੰਦਾਂ ਨੂੰ ਲੰਗਰ ਪ੍ਰਸ਼ਾਦ ਵਰਤਾਇਆ।
ਮੰਡੀ ਗੋਬਿੰਦਗੜ੍ਹ, 15 ਸਤੰਬਰ (ਰਾਜੇਸ਼ ਸ਼ਰਮਾ)- ਲਾਇਨਜ਼ ਇੰਟਰਨੈਸ਼ਨਲ ਡਿਸਟ੍ਰਿਕਟ 321-ਐਫ ਦੇ ਸੇਵਾ ਮਾਟੋ ‘ਅਸੀਂ ਸੇਵਾ ਕਰਦੇ ਹਾਂ’ ਨੂੰ ਸਮਰਪਿਤ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਵਿਖੇ ਕਲੱਬ ਦੇ ਪ੍ਰਧਾਨ ਸੰਚਿਤ ਸਿੰਗਲਾ ਦੀ ਅਗਵਾਈ ਹੇਠ ਲੰਗਰ ਸੇਵਾ ਤੇ ਗਊ ਸੇਵਾ ਪ੍ਰੋਜੈਕਟ ਕਰਵਾਇਆ ਗਿਆ। ਇਸ ਮੌਕੇ ਕਲੱਬ ਮੈਂਬਰਾਂ ਨੇ ਉਤਸ਼ਾਹ ਨਾਲ ਗਊਸ਼ਾਲਾ ਵਿਖੇ ਸੇਵਾ ਕੀਤੀ ਤੇ ਹਾਜ਼ਰ ਲੋਕਾਂ ਤੇ ਲੋੜਵੰਦਾਂ ਨੂੰ ਲੰਗਰ ਪ੍ਰਸ਼ਾਦ ਵਰਤਾਇਆ। ਪ੍ਰੋਜੈਕਟ ਨੂੰ ਕਲੱਬ ਦੇ ਸਾਬਕਾ ਪ੍ਰਧਾਨ ਵਿਨੋਦ ਗੋਇਲ ਵਲੋਂ ਸਪਾਂਸਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲਾਇਨਜ਼ ਕਲੱਬ ਦਾ ਮੁੱਖ ਉਦੇਸ਼ ਸਮਾਜ ਦੀਆਂ ਲੋੜਾਂ ਨੂੰ ਸਮਝਦਿਆਂ ਲੋੜਵੰਦਾਂ ਦੀ ਸਹਾਇਤਾ ਕਰਨਾ ਹੈ। ਗਊ ਸੇਵਾ ਤੇ ਅੰਨ ਸੇਵਾ ਭਾਰਤੀ ਸਭਿਆਚਾਰ ਵਿਚ ਵਿਸ਼ੇਸ਼ ਮਹੱਤਵ ਰੱਖਦੀਆਂ ਹਨ। ਕਲੱਬ ਦੇ ਪ੍ਰਧਾਨ ਸੰਚਿਤ ਸਿੰਗਲਾ ਨੇ ਕਿਹਾ ਕਿ ਕਲੱਬ ਵਲੋਂ ਭਵਿੱਖ ਵਿਚ ਵੀ ਵੱਖ-ਵੱਖ ਲੋਕ ਭਲਾਈ ਅਤੇ ਸਮਾਜ ਸੇਵਾ ਦੇ ਪ੍ਰੋਜੈਕਟ ਜਾਰੀ ਰੱਖੇ ਜਾਣਗੇ। ਉਨ੍ਹਾਂ ਕਲੱਬ ਮੈਂਬਰਾਂ ਨੂੰ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਅੱਗੇ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਕਲੱਬ ਸਕੱਤਰ ਓ. ਪੀ. ਵਰਮਾ, ਸੁਰੇਸ਼ ਗੁਪਤਾ, ਜਗਦੀਸ਼ ਏਰਨ, ਅਨਿਤ ਮਿੱਤਲ, ਲਲਿਤ ਗੋਇਲ, ਸੱਜਣ ਗੋਇਲ, ਕਮਲ ਸਿੰਘੀ, ਜੁਗਲ ਕਿਸ਼ੋਰ, ਸੁਮਿਤ ਗਰਗ, ਕਮਲਾ ਗੁਪਤਾ, ਆਈ.ਪੀ.ਐਸ. ਕੋਛੜ, ਡਾ. ਮਨਮੋਹਨ ਕੌਸ਼ਲ, ਪ੍ਰਕਾਸ਼ ਚੰਦ ਗਰਗ ਸਮੇਤ ਹੋਰ ਅਹੁਦੇਦਾਰ ਅਤੇ ਕਲੱਬ ਮੈਂਬਰ ਹਾਜ਼ਰ ਸਨ।