ਖੇਡਾਂ ਵਤਨ ਪੰਜਾਬ ਦੀਆਂ-2026: ਟੈਨਿਸ ਬਾਲ ਮੁਕਾਬਲਿਆਂ ’ਚ ਸੰਘੋਲ ਤੇ ਬਾਠਾਂ ਦੀਆਂ ਟੀਮਾਂ ਸੈਮੀਫਾਈਨਲ ’ਚ ਪੁੱਜੀਆਂ
ਖਮਾਣੋਂ, 16 ਸਤੰਬਰ (ਮਨਮੋਹਣ ਸਿੰਘ ਕਲੇਰ)- ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਖੇਡ ਗਰਾਊਂਡ ਖਮਾਣੋਂ ਵਿਖੇ ਬਲਾਕ ਖਮਾਣੋਂ ਦੇ ਟੈਨਿਸ ਬਾਲ ਕ੍ਰਿਕਟ ਦੇ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਸੰਘੋਲ ਦੀ ਟੀਮ ਨੇ ਰਤਨਗੜ੍ਹ ਦੀ ਟੀਮ ਨੂੰ 15 ਦੋੜਾਂ ਨਾਲ ਹਰਾ ਕੇ ਸੈਮੀਫਾਈਨਲ ਵਿਚ ਥਾਂ ਬਣਾਈ।
ਖਮਾਣੋਂ, 16 ਸਤੰਬਰ (ਮਨਮੋਹਣ ਸਿੰਘ ਕਲੇਰ)- ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਖੇਡ ਗਰਾਊਂਡ ਖਮਾਣੋਂ ਵਿਖੇ ਬਲਾਕ ਖਮਾਣੋਂ ਦੇ ਟੈਨਿਸ ਬਾਲ ਕ੍ਰਿਕਟ ਦੇ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਸੰਘੋਲ ਦੀ ਟੀਮ ਨੇ ਰਤਨਗੜ੍ਹ ਦੀ ਟੀਮ ਨੂੰ 15 ਦੋੜਾਂ ਨਾਲ ਹਰਾ ਕੇ ਸੈਮੀਫਾਈਨਲ ਵਿਚ ਥਾਂ ਬਣਾਈ। ਇਸੇ ਤਰ੍ਹਾਂ ਪਿੰਡ ਬਾਠਾਂ ਦੀ ਟੀਮ ਸਪੋਰਟਸ ਕਲੱਬ ਖਮਾਣੋਂ ਦੀ ਟੀਮ ਨੂੰ 8 ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ ਵਿਚ ਪੁੱਜੀ। ਇਸ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਖੇਡ ਗਰਾਊਂਡ ਖਮਾਣੋਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਖਿਡਾਰੀਆਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਸਤੰਬਰ ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਇਸ ਸੀਜ਼ਨ ਤਹਿਤ ਕੁੱਲ 38 ਖੇਡਾਂ ਅਤੇ 4 ਪੈਰਾ-ਐਥਲੈਟਿਕਸ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ 9 ਉਮਰ ਵਰਗਾਂ ਅਧੀਨ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈ ਰਹੇ ਹਨ। ਇਸ ਮੌਕੇ ਜਸਵੀਰ ਸਿੰਘ ਡੀ.ਐਮ, ਰਾਹੁਲਦੀਪ ਸਿੰਘ, ਲਖਵੀਰ ਸਿੰਘ, ਸੁਖਦੀਪ ਸਿੰਘ, ਗੁਰਪ੍ਰੀਤ ਸਿੰਘ ਪੀਟੀਆਈ ਸਕੂਲ ਆਫ਼ ਐਮੀਨੈਂਸ ਖਮਾਣੋਂ, ਸੁਖਦੇਵ ਸਿੰਘ ਵਾਲੀਬਾਲ ਕੋਚ, ਰਜਤ ਸ਼ਰਮਾ ਲਾਅਨ ਟੈਨਿਸ ਕੋਚ ਅਤੇ ਗੁਰਦੀਪ ਸਿੰਘ, ਰੋਹਿਤ ਸਮੇਤ ਵੱਡੀ ਗਿਣਤੀ ਖੇਡ ਪ੍ਰੇਮੀ ਹਾਜ਼ਰ ਸਨ।