17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 16 ਸਤੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਐਨ. ਐਸ.

Ad Position 21
No active advertisement
ਅਜੀਤ ਡੈਸਕ 17-09-2026
ਮੰਡੀ ਗੋਬਿੰਦਗੜ੍ਹ, 16 ਸਤੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਐਨ. ਐਸ. ਐਸ. ਯੂਨਿਟ ਵਲੋਂ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਲਗਪਗ 30 ਵਿਦਿਆਰਥੀਆਂ ਨੇ ਭਾਗ ਲਿਆ। ਸਾਲ 2026 ਦੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਦੀ ਥੀਮ ਸ਼ਾਂਤੀ ਵਿਚ ਨਿਵੇਸ਼ ਕਰੋ-ਹਰ ਕਿਸੇ ਲਈ , ਹਰ ਜਗ੍ਹਾ, ਹਰ ਦਿਨ ਰਹੀ। ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਆਪਣੇ ਸੰਦੇਸ਼ ਵਿਚ ਸ਼ਾਂਤੀ, ਸਦਭਾਵਨਾ, ਸਹਿਣਸ਼ੀਲਤਾ ਅਤੇ ਆਪਸੀ ਭਾਈਚਾਰੇ ਦੀ ਮਹੱਤਤਾ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ ਸ਼ਾਂਤੀਪੂਰਨ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ। ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਸ਼ਾਂਤੀ ਸਿਰਫ਼ ਟਕਰਾਅ ਦੀ ਗੈਰ-ਮੌਜੂਦਗੀ ਨਹੀਂ, ਸਗੋਂ ਆਪਸੀ ਸਤਿਕਾਰ, ਸਹਿਣਸ਼ੀਲਤਾ, ਸਮਾਨਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ ਦਾ ਨਾਂਅ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਆਪਣੀ ਸੋਚ ਤੇ ਵਿਵਹਾਰ ਰਾਹੀਂ ਸ਼ਾਂਤੀਪੂਰਨ ਸਮਾਜ ਦੀ ਸਿਰਜਣਾ ਵਿਚ ਅਹਿਮ ਯੋਗਦਾਨ ਪਾ ਸਕਦੀ ਹੈ। ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਕਲਾ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਸ਼ਾਂਤੀ, ਏਕਤਾ, ਸਦਭਾਵਨਾ ਅਤੇ ਮਨੁੱਖਤਾ ਨਾਲ ਸਬੰਧਿਤ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਸਮਾਗਮ ਦੌਰਾਨ ਪ੍ਰੋ. ਯਾਸਮੀਨ ਸੱਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਓ. ਬੀ. ਸੀ. ਮੋਰਚੇ ਵਲੋਂ 40 ਮੈਂਬਰੀ ਨਵੀਂ ਜਥੇਬੰਦੀ ਦਾ ਐਲਾਨ ਅਗਲੀ ਖ਼ਬਰ ਆਂਗਣਵਾੜੀ ਕੇਂਦਰਾਂ ਰਾਹੀਂ ਸਿਹਤਮੰਦ ਜੀਵਨ-ਸ਼ੈਲੀ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਇਆ ਜਾ ਰਿਹੈ- ਅਨੁਰਤਨ ਕੌਰ
Ad Position 24