17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਸੰਕਟ ਨੂੰ ਲੈ ਕੇ ਮਿੰਨੀ ਸਕੱਤਰੇਤ ਮੂਹਰੇ ਧਰਨਾ

ਰਾਜਪੁਰਾ, 16 ਸਤੰਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 17-09-2026
ਰਾਜਪੁਰਾ, 16 ਸਤੰਬਰ (ਜੀ. ਪੀ. ਸਿੰਘ)- ਸਥਾਨਕ ਮਿੰਨੀ ਸਕੱਤਰੇਤ ਦੇ ਗੇਟ ਮੂਹਰੇ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ’ਚ ਸੈਂਕੜੇ ਅਕਾਲੀ ਦਲ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਬਿਜਲੀ ਦੇ ਲੱਗ ਰਹੇ ਅਣ-ਐਲਾਨੇ ਕੱਟਾਂ ਦੇ ਵਿਰੋਧ ’ਚ ਹੱਥਾਂ ਵਿਚ ਤਖ਼ਤੀਆਂ ਫੜ ਕੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜਮ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਪੰਜਾਬ ਸਰਕਾਰ ਦੇ ’ਤੇ ਤਿੱਖੇ ਹਮਲੇ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਿਚ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਸੀ ਤਾਂ ਪੰਜਾਬ ’ਚ ਸਰਪਲੱਸ ਬਿਜਲੀ ਹੁੰਦੀ ਸੀ ਤੇ ਸਪਲਾਈ ਦਿੱਤੀ ਜਾਂਦੀ ਸੀ। ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਖੇਤੀ ਸੈਕਟਰ ਦੇ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ ਪਰ ਇਹ ਵਾਅਦਾ ਸਿਰਫ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣ ਕੇ ਰਹਿ ਗਿਆ ਹੈ। ਇਸ ਰੋਸ ਧਰਨੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ, ਸ਼ਹਿਰੀ ਪ੍ਰਧਾਨ ਅਰਵਿੰਦਰਪਾਲ ਸਿੰਘ ਰਾਜੂ, ਸਾਬਕਾ ਕੌਂਸਲਰ ਜਸਵਿੰਦਰ ਸਿੰਘ ਜੱਸੀ, ਸ਼ਕੁੰਤਲਾ ਬਾਜਵਾ ਸਮੇਤ ਹੋਰਨਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਅਸ਼ੋਕ ਕੁਮਾਰ ਖੇੜਾ ਗੱਜੂ, ਸੁਰਿੰਦਰ ਸਿੰਘ ਘੁਮਾਣਾ, ਕੌਂਸਲਰ ਦਲਵੀਰ ਸਿੰਘ ਸੱਗੂ, ਕੌਂਸਲਰ ਗੁਰਦੇਵ ਸਿੰਘ, ਬਲਵਿੰਦਰ ਸਿੰਘ ਸੈਂਬੀ, ਹਰਨੇਕ ਸਿੰਘ ਸਰਾਓ, ਬਲਵਿੰਦਰ ਸਿੰਘ ਨੇਪਰਾਂ, ਭੁਪਿੰਦਰ ਸਿੰਘ ਗੋਲੂ, ਬਲਾਕ ਸੰਮਤੀ ਮੈਂਬਰ ਸ਼ਿੰਗਾਰਾ ਸਿੰਘ, ਕਰਮਜੀਤ ਕੌਰ, ਜਸਵਿੰਦਰ ਕੌਰ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਛੱਜੂਭੱਟ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ ਅਗਲੀ ਖ਼ਬਰ ‘ ਆਪ’ ਸਰਕਾਰ ਦੇ ਕੰਮਾਂ ਤੋਂ ਸੂਬੇ ਦੇ ਲੋਕ ਬੇਹੱਦ ਖੁਸ਼- ਜੱਸੀ ਸੋਹੀਆਂ ਵਾਲਾ
Ad Position 24