17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਏਸ਼ੀਅਨ ਗਰੁੱਪ ਆਫ਼ ਕਾਲਜਿਜ਼ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ

ਪਟਿਆਲਾ, 16 ਸਤੰਬਰ (ਗੁਰਵਿੰਦਰ ਸਿੰਘ ਔਲਖ)- ਏਸ਼ੀਅਨ ਗਰੁੱਪ ਆਫ਼ ਕਾਲਜਿਜ਼, ਪਟਿਆਲਾ ਵਿਖੇ ਵਿਸ਼ਵ ਓਜ਼ੋਨ ਦਿਵਸ ਮੌਕੇ ਸਾਇੰਸ ਤੇ ਗਣਿਤ ਵਿਭਾਗ ਵਲੋਂ ‘ਇੱਕੋ ਕਲੱਬ’ ਅਤੇ ਵਿਗਿਆਨ ਕਲੱਬ ਦੇ ਸਹਿਯੋਗ ਨਾਲ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਨਵਨੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਮਹੱਤਤਾ, ਵਾਤਾਵਰਨ ਦੀ ਸੁਰੱਖਿਆ, ਪ੍ਰਦੂਸ਼ਣ ਘਟਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 17-09-2026
ਪਟਿਆਲਾ, 16 ਸਤੰਬਰ (ਗੁਰਵਿੰਦਰ ਸਿੰਘ ਔਲਖ)- ਏਸ਼ੀਅਨ ਗਰੁੱਪ ਆਫ਼ ਕਾਲਜਿਜ਼, ਪਟਿਆਲਾ ਵਿਖੇ ਵਿਸ਼ਵ ਓਜ਼ੋਨ ਦਿਵਸ ਮੌਕੇ ਸਾਇੰਸ ਤੇ ਗਣਿਤ ਵਿਭਾਗ ਵਲੋਂ ‘ਇੱਕੋ ਕਲੱਬ’ ਅਤੇ ਵਿਗਿਆਨ ਕਲੱਬ ਦੇ ਸਹਿਯੋਗ ਨਾਲ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਨਵਨੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਮਹੱਤਤਾ, ਵਾਤਾਵਰਨ ਦੀ ਸੁਰੱਖਿਆ, ਪ੍ਰਦੂਸ਼ਣ ਘਟਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੁਰੱਖਿਆ ਲਈ ਸੌਂਹ ਚੁੱਕੀ। ਵਿਅਕਤੀਗਤ ਪੇਸ਼ਕਾਰੀ ਵਿਚ ਖੁਸ਼ਪ੍ਰੀਤ ਕੌਰ (ਬੀ.ਐੱਸ.ਸੀ. ਬੀ.ਐੱਡ.) ਤੇ ਵੈਸ਼ਨਵੀ ਮਾਰਕੰਡੇ (ਬੀ. ਏ. ਬੀ. ਐੱਡ.) ਦੇ ਮਾਡਲ ਨੂੰ ਸਭ ਤੋਂ ਵਧੀਆ ਐਲਾਨਿਆ ਗਿਆ। ਸਮੂਹਿਕ ਪੇਸ਼ਕਾਰੀ ਵਿਚ ਹਰਮਨਪ੍ਰੀਤ ਕੌਰ ਤੇ ਮਨਪ੍ਰੀਤ ਸਿੰਘ ਦੇ ਵਰਕਿੰਗ ਮਾਡਲ ਨੂੰ ਪਹਿਲਾ ਸਥਾਨ, ਜਦਕਿ ਗੁਰਲੀਨ ਕੌਰ ਤੇ ਰਾਜਵੀਰ ਸਿੰਘ (ਬੀ.ਏ. ਬੀ.ਐੱਡ.) ਦੇ ਮਾਡਲ ਨੂੰ ਵਧੀਆ ਐਲਾਨਿਆ ਗਿਆ। ਕਾਲਜ ਦੇ ਪ੍ਰਧਾਨ ਸ਼ਿੰਗਾਰ ਸਿੰਘ ਤੇ ਪ੍ਰਿੰਸੀਪਲ ਡਾ. ਮੀਨੂ ਸਿੰਘ ਸਚਾਨ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸਿਰਜਣਾਤਮਕਤਾ ਦੇ ਨਾਲ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਅੰਤ ਵਿਚ ਵਿਦਿਆਰਥੀਆਂ ਨੇ ਓਜ਼ੋਨ ਪਰਤ ਦੀ ਸੁਰੱਖਿਆ, ਪ੍ਰਦੂਸ਼ਣ ਘਟਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਸੀ. ਆਈ. ਏ. ਸਮਾਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਚੋਰੀ ਦੇ 20 ਮੋਟਰਸਾਈਕਲ ਤੇ 2 ਐਕਟਿਵਾ ਸਮੇਤ 2 ਗ੍ਰਿਫ਼ਤਾਰ ਅਗਲੀ ਖ਼ਬਰ ਰਾਣੀ ਧੀ ਵਿਖੇ ਮੇਲਾ 18 ਤੇ ਕੁਸ਼ਤੀ ਦੰਗਲ 19 ਨੂੰ- ਬਾਬਾ ਸ਼ੁੱਕਰਪੁਰੀ
Ad Position 24