18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਫ਼ਤਹਿਗੜ੍ਹ ਸਾਹਿਬ ਤੋਂ 19 ਨੂੰ ਸ਼ੁਰੂ ਹੋਵੇਗਾ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਦੂਜਾ ਪੜਾਅ- ਬਰਾੜ

ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਵਿੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ 19 ਸਤੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਭੱਟੀ ਫਾਰਮ ਸਰਹਿੰਦ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਸੱਦੀ ਪ੍ਰੈਸ ਕਾਨਫ਼ਰੰਸ ਦੌਰਾਨ ਪ੍ਰਦੇਸ਼ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਦੱਸਿਆ ਕਿ 19 ਸਤੰਬਰ ਨੂੰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 18-09-2026
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਵਿੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ 19 ਸਤੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਭੱਟੀ ਫਾਰਮ ਸਰਹਿੰਦ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਸੱਦੀ ਪ੍ਰੈਸ ਕਾਨਫ਼ਰੰਸ ਦੌਰਾਨ ਪ੍ਰਦੇਸ਼ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਦੱਸਿਆ ਕਿ 19 ਸਤੰਬਰ ਨੂੰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਉਪਰੰਤ ਸਰਹਿੰਦ ਦੀ ਪੁਰਾਣੀ ਅਨਾਜ ਮੰਡੀ ਵਿਖੇ ਭਾਜਪਾ ਵਲੋਂ ਵਿਸ਼ਾਲ ਰੈਲੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ, ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ ਸਮੇਤ ਪਾਰਟੀ ਦੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦੇ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ। ਬਰਾੜ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ੇ ਦੇ ਖ਼ਿਲਾਫ਼ ਵਿਆਪਕ ਮੁਹਿੰਮ ਚਲਾਉਣ ਦੇ ਮਕਸਦ ਨਾਲ ਇਹ ਯਾਤਰਾ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਵੱਡੀ ਲੋੜ ਹੈ, ਇਸ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰੇਕ ਵਰਗ ਨੂੰ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਹੱਦ ਪਾਰੋਂ ਨਸ਼ਿਆਂ ਦੀਆਂ ਖੇਪਾਂ ਆਉਣ ਸਬੰਧੀ ਦਿੱਤੇ ਜਾ ਰਹੇ ਬਿਆਨਾਂ ’ਤੇ ਪ੍ਰਤੀਕਿ੍ਰਆ ਦਿੰਦਿਆਂ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਰਹੱਦਾਂ ’ਤੇ ਐਂਟੀ-ਡਰੋਨ ਸਿਸਟਮ ਲਗਾਏ ਗਏ ਹਨ ਅਤੇ ਉਨ੍ਹਾਂ ਦੇ ਜ਼ਰੀਏ ਨਸ਼ਿਆਂ ਦੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਦੇ ਬਾਵਜੂਦ ਪੰਜਾਬ ਅੰਦਰ ਸਿੰਥੈਟਿਕ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਪਹਿਲਾਂ ਰਾਜ ਕਰ ਚੁੱਕੀਆਂ ਸਰਕਾਰਾਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਵਿਚ ਨਾਕਾਮ ਰਹੀਆਂ ਹਨ ਅਤੇ ਮੌਜੂਦਾ ‘ਆਪ’ ਸਰਕਾਰ ਵੀ ਨਸ਼ਿਆਂ ’ਤੇ ਰਾਜਨੀਤੀ ਕਰਕੇ ਸੱਤਾ ਵਿਚ ਆਈ ਹੈ, ਜੋ ਨਸ਼ੇ ਨੂੰ ਠੱਲ੍ਹ ਪਾਉਣ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਨਸ਼ਾ ਮੁਕਤੀ, ਕਿਸਾਨੀ ਅਤੇ ਹੋਰ ਲੋਕ ਮੁੱਦਿਆਂ ਨੂੰ ਲੈ ਕੇ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰੇਗੀ। ਦੱਸਣਯੋਗ ਹੈ ਕਿ ਸਰਹਿੰਦ ਵਿਚ ਹੋਣ ਵਾਲੀ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਦੇ ਪਹੁੰਚਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਇਸ ਮੌਕੇ ’ਤੇ ਰਸ਼ਵਿੰਦਰ ਸਿੰਘ ਢਿੱਲੋਂ, ਤਰਲੋਚਨ ਸਿੰਘ ਲਾਲੀ, ਗੁਰਮੁਖ ਸਿੰਘ, ਕੁਲਦੀਪ ਸਹੋਤਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਸੰਤੋਖ ਸਿੰਘ ਵਿਖੇ ਆਯੂਸ਼ ਕੈਂਪ ਲਗਾਇਆ ਅਗਲੀ ਖ਼ਬਰ ਹਲਕਾ ਇੰਚਾਰਜ ਭੁੱਟਾ ਨੇ ਰੈਲੀ ਵਾਲੀ ਥਾਂ ਦੀ ਸਫ਼ਾਈ ਕਰ ਕੇ ਸਵੱਛਤਾ ਦਾ ਦਿੱਤਾ ਸੁਨੇਹਾ
Ad Position 24