18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਲਾਕ ਖਮਾਣੋਂ ਦੇ ਟੈਨਿਸ ਬਾਲ ਕ੍ਰਿਕਟ ਮੁਕਾਬਲੇ ਸੰਪੰਨ, ਖਮਾਣੋਂ ਨੇ ਹਾਸਿਲ ਕੀਤਾ ਪਹਿਲਾ ਸਥਾਨ

ਖਮਾਣੋਂ, 17 ਸਤੰਬਰ (ਮਨਮੋਹਣ ਸਿੰਘ ਕਲੇਰ)- ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਤਹਿਤ ਬਲਾਕ ਬਲਾਕ ਖਮਾਣੋਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਆਖ਼ਰੀ ਦਿਨ ਟੈਨਿਸ ਬਾਲ ਕ੍ਰਿਕਟ ਦੇ ਮੁਕਾਬਲੇ ਖੇਡ ਮੈਦਾਨ, ਨੇੜੇ ਕੋਰਟ ਕੰਪਲੈਕਸ ਵਿਖੇ ਕਰਵਾਏ ਗਏ, ਜਿਸ ਵਿਚ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਬਲਾਕ ਪੱਧਰੀ ਖੇਡਾਂ ਦੇ ਫਾਈਨਲ ਮੁਕਾਬਲੇ ਹੋਏ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖਮਾਣੋਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 18-09-2026
ਖਮਾਣੋਂ, 17 ਸਤੰਬਰ (ਮਨਮੋਹਣ ਸਿੰਘ ਕਲੇਰ)- ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਤਹਿਤ ਬਲਾਕ ਬਲਾਕ ਖਮਾਣੋਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਆਖ਼ਰੀ ਦਿਨ ਟੈਨਿਸ ਬਾਲ ਕ੍ਰਿਕਟ ਦੇ ਮੁਕਾਬਲੇ ਖੇਡ ਮੈਦਾਨ, ਨੇੜੇ ਕੋਰਟ ਕੰਪਲੈਕਸ ਵਿਖੇ ਕਰਵਾਏ ਗਏ, ਜਿਸ ਵਿਚ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਬਲਾਕ ਪੱਧਰੀ ਖੇਡਾਂ ਦੇ ਫਾਈਨਲ ਮੁਕਾਬਲੇ ਹੋਏ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖਮਾਣੋਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਪਿੰਡ ਸੰਘੋਲ ਦੀ ਟੀਮ ਨੇ ਦੂਜਾ ਜਦਕਿ ਪਿੰਡ ਬਾਠਾਂ ਦੀ ਟੀਮ ਤੀਜੇ ਸਥਾਨ ’ਤੇ ਰਹੀ। ਉਨ੍ਹਾਂ ਜੇਤੂ ਟੀਮਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਖੇਡ ਪ੍ਰਦਰਸ਼ਨ ਲਈ ਵਧਾਈ ਦਿੱਤੀ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਖੇਡਾਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਪੈਦਾ ਕਰਨਾ ਵੀ ਹੈ। ਇਸ ਮੌਕੇ ਜਸਵੀਰ ਸਿੰਘ ਡੀ. ਐਮ, ਰਾਹੁਲਦੀਪ ਸਿੰਘ, ਸ਼ਲਖਵੀਰ ਸਿੰਘ, ਸੁਖਦੀਪ ਸਿੰਘ, ਗੁਰਪ੍ਰੀਤ ਸਿੰਘ ਪੀ.ਟੀ.ਆਈ ਸਕੂਲ ਆਫ਼ ਐਮੀਨੈਂਸ ਖਮਾਣੋਂ, ਸੁਖਦੇਵ ਸਿੰਘ ਵਾਲੀਬਾਲ ਕੋਚ, ਰਜਤ ਸ਼ਰਮਾ ਲਾਅਨ ਟੈਨਿਸ ਕੋਚ ਅਤੇ ਗੁਰਦੀਪ ਸਿੰਘ, ਰੋਹਿਤ ਸਮੇਤ ਵੱਡੀ ਗਿਣਤੀ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਂ ਖੇਡ ਕਬੱਡੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਫ਼ਰਸ਼ ਤੋਂ ਅਰਸ਼ ’ਤੇ ਪਹੁੰਚਾਇਆ- ਰਾਜੂ ਖੰਨਾ ਅਗਲੀ ਖ਼ਬਰ ਡੇਰਾ ਬਾਬਾ ਸੰਤੋਖ ਸਿੰਘ ਵਿਖੇ ਆਯੂਸ਼ ਕੈਂਪ ਲਗਾਇਆ
Ad Position 24