ਵਿਸ਼ਵ ਓਜ਼ੋਨ ਪਰਤ ਦਿਵਸ ’ਤੇ ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਿਆ ’ਚ ਬੂਟੇ ਲਗਾਏ
ਬਸੀ ਪਠਾਣਾਂ, 17 ਸਤੰਬਰ (ਰਾਜਿੰਦਰ ਸ਼ਰਮਾ)- ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਿਆ ਵਿਖੇ ਦ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਵਲੋਂ ਸੂਬਾ ਪ੍ਰਧਾਨ ਡਾ. ਐਮ.
ਬਸੀ ਪਠਾਣਾਂ, 17 ਸਤੰਬਰ (ਰਾਜਿੰਦਰ ਸ਼ਰਮਾ)- ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਿਆ ਵਿਖੇ ਦ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਵਲੋਂ ਸੂਬਾ ਪ੍ਰਧਾਨ ਡਾ. ਐਮ. ਐਸ. ਰੋਹਟਾ ਵਲੋਂ ਵਿਸ਼ਵ ਓਜ਼ੋਨ ਪਰਤ ਦਿਵਸ ਮੌਕੇ ਰੁੱਖ ਲਗਾਓ ਪ੍ਰਦੂਸ਼ਣ ਹਟਾਓ ਮੁਹਿੰਮ ਤਹਿਤ ਬੂਟੇ ਲਗਾਏ ਗਏ। ਡਾ. ਰੋਹਟਾ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਫ਼ਰੰਟ ਦੇ ਸੂਬਾ ਡਿਪਟੀ ਚੇਅਰਮੈਨ ਰਾਜੇਸ਼ ਸਿੰਗਲਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਮਾਂਟਰੀਅਲ ਪ੍ਰੋਟੋਕਾਲ ਰਾਹੀਂ ਓਜ਼ੋਨ ਪਰਤ ਦੀ ਸੁਰੱਖਿਆ ਲਈ ਵਿਸ਼ਵ ਪੱਧਰ ’ਤੇ ਕੀਤੇ ਗਏ ਯਤਨਾਂ ਨਾਲ ਮਹੱਤਵਪੂਰਨ ਤਰੱਕੀ ਹੋਈ ਹੈ, ਪਰ ਵਾਤਾਵਰਨ ਦੀ ਸੰਭਾਲ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਕਾਲਜ ਦੇ ਚੇਅਰਮੈਨ ਸੁਨੀਲ ਖੁੱਲਰ ਨੇ ਕਿਹਾ ਕਿ ਪ੍ਰਦੂਸ਼ਣ ਘਟਾਉਣਾ, ਊਰਜਾ ਦੀ ਬੱਚਤ ਕਰਨਾ, ਓਜ਼ੋਨ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਗੈਸਾਂ ਦੀ ਵਰਤੋਂ ਘਟਾਉਣਾ ਅਤੇ ਵੱਧ ਤੋਂ ਵੱਧ ਰੁੱਖ ਲਗਾਉਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਫ਼ਰੰਟ ਵਲੋਂ ਵਾਤਾਵਰਨ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਵਿਦਿਆਰਥੀਆਂ ਤੇ ਸਮਾਜ ਵਿਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੂਬਾ ਇਕਾਈ ਦੇ ਚੇਅਰਮੈਨ ਵੈਦ ਧਰਮ ਸਿੰਘ ਸੈਣੀ, ਮੈਡੀਕਲ ਵਿੰਗ ਦੇ ਚੇਅਰਮੈਨ ਡਾ. ਜਗਦੀਸ਼ ਬਾਜਵਾ, ਕਿਸਾਨ ਵਿੰਗ ਦੇ ਸੂਬਾ ਇੰਚਾਰਜ ਕਮਲਜੀਤ ਸਿੰਘ ਬੈਂਸ, ਬਸੀ ਪਠਾਣਾਂ ਦੇ ਪ੍ਰਧਾਨ ਜਸਵਿੰਦਰ ਲਾਲੀ, ਪ੍ਰਿੰਸੀਪਲ ਸੁਧੀਰ ਕੁਮਾਰ ਸੇਵਾ ਮੁਕਤ, ਡਾ. ਐਨ.ਐਸ. ਬਾਵਾ, ਐਸ. ਬੀ. ਆਈ. ਬਸੀ ਪਠਾਣਾਂ ਦੇ ਚੀਫ਼ ਮੈਨੇਜਰ ਅਮਿਤ ਕੜਵਾਸਰਾ, ਕਾਲਜ ਪ੍ਰਿੰਸੀਪਲ ਸੰਗੀਤਾ ਵਧਵਾ ਸਮੇਤ ਵੱਡੀ ਗਿਣਤੀ ਵਿਚ ਕਾਲਜ ਦੀਆਂ ਵਿਦਿਆਰਥਣਾਂ ਸਮੇਤ ਕਾਲਜ ਸਟਾਫ਼ ਵੀ ਹਾਜ਼ਰ ਸਨ।