18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡਿਵਾਈਨ ਲਾਈਟ ਸਕੂਲ ਦੀਆਂ ਕੁੜੀਆਂ ਦੀ ਬਾਸਕਟਬਾਲ ਟੀਮ ਜ਼ਿਲ੍ਹੇ ’ਚੋਂ ਰਹੀ ਅੱਵਲ

ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲਿਆਂ ਵਿਚ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ, ਸਰਹਿੰਦ ਦੀ ਉਮਰ ਵਰਗ-19 ਕੁੜੀਆਂ ਦੀ ਬਾਸਕਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਅਰੋੜਾ ਨੇ ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਜਿੱਤ ਖਿਡਾਰਨਾਂ ਦੀ ਲਗਾਤਾਰ ਮਿਹਨਤ, ਕੋਚਿੰਗ ਤੇ ਸਮੂਹ ਟੀਮ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ।

Ad Position 21
No active advertisement
ਅਜੀਤ ਡੈਸਕ 18-09-2026
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲਿਆਂ ਵਿਚ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ, ਸਰਹਿੰਦ ਦੀ ਉਮਰ ਵਰਗ-19 ਕੁੜੀਆਂ ਦੀ ਬਾਸਕਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਅਰੋੜਾ ਨੇ ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਜਿੱਤ ਖਿਡਾਰਨਾਂ ਦੀ ਲਗਾਤਾਰ ਮਿਹਨਤ, ਕੋਚਿੰਗ ਤੇ ਸਮੂਹ ਟੀਮ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਵਰਕ, ਆਤਮ-ਵਿਸ਼ਵਾਸ ਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਸਹੂਲਤ ਅਤੇ ਉਤਸ਼ਾਹ ਦਿੱਤਾ ਜਾਂਦਾ ਹੈ। ਉਨ੍ਹਾਂ ਖਿਡਾਰਨਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੇ ਡੀ. ਪੀ. ਈ. ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਟੀਮ ਦੀ ਇਸ ਜਿੱਤ ਪਿੱਛੇ ਖਿਡਾਰਨਾਂ ਦੀ ਨਿਯਮਤ ਪ੍ਰੈਕਟਿਸ, ਮਿਹਨਤ ਅਤੇ ਟੀਮ ਵਰਕ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਖਿਡਾਰਨਾਂ ਨੇ ਮੈਦਾਨ ਵਿਚ ਪੂਰੇ ਆਤਮ-ਵਿਸ਼ਵਾਸ ਨਾਲ ਖੇਡਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਆਉਣ ਵਾਲੇ ਮੁਕਾਬਲਿਆਂ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਰਣਜੀਤ ਸਿੰਘ ਘੋਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਵਿਸ਼ਵ ਓਜ਼ੋਨ ਪਰਤ ਦਿਵਸ ’ਤੇ ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਿਆ ’ਚ ਬੂਟੇ ਲਗਾਏ
Ad Position 24