ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 76ਵਾਂ ਜਨਮ ਦਿਨ ਬੂਟੇ ਲਗਾ ਕੇ ਮਨਾਇਆ
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਦਿਨ ਮੌਕੇ ਅੱਜ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਸਾਬਕਾ ਮੰਤਰੀ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ 11 ਤ੍ਰਿਵੈਣੀਆਂ ਅਤੇ ਫਲਦਾਰ ਬੂਟੇ ਲਗਾਏ ਗਏ।
ਫ਼ਤਹਿਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਦਿਨ ਮੌਕੇ ਅੱਜ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਸਾਬਕਾ ਮੰਤਰੀ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ 11 ਤ੍ਰਿਵੈਣੀਆਂ ਅਤੇ ਫਲਦਾਰ ਬੂਟੇ ਲਗਾਏ ਗਏ। ਇਸ ਮੌਕੇ ਡਾ. ਹਰਬੰਸ ਲਾਲ ਨੇ ਦੱਸਿਆ ਕਿ ਪਿੰਡ ਗਡਹੇੜਾ, ਰੈਲੋਂ, ਡਡਿਆਣਾ ਅਤੇ ਸੈਂਪਲੀ ਸਾਹਿਬ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ ਗਿਆ ਹੈ। ਇਸ ਮੌਕੇ ’ਤੇ ਬਾਬੂ ਸਿੰਘ ਡਡਿਆਣਾ, ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ, ਜਗਵੀਰ ਸਿੰਘ ਤਰਖੇੜੀ, ਗੁਰਤੇਜ ਸਿੰਘ ਭਾਗਨਪੁਰ, ਸਰਪੰਚ ਜਸਵੀਰ ਸਿੰਘ ਡਡਿਆਣਾ, ਸਪੋਰਟਸ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਸੈਕਟਰੀ ਅੰਮ੍ਰਿਤਪਾਲ ਸਿੰਘ ਸੰਧੂ, ਅਜਵੀਰ ਸਿੰਘ ਗਡਹੇੜਾ, ਮਨਦੀਪ ਸਿੰਘ, ਗਗਨਪ੍ਰੀਤ ਸਿੰਘ ਸੈਂਪਲੀ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ ਡਡਿਆਣਾ, ਛੱਜਾ ਸਿੰਘ, ਸਾਬਕਾ ਸਰਪੰਚ ਹਰਬੰਸ ਸਿੰਘ , ਅਵਤਾਰ ਸਿੰਘ, ਗੁਰਮੀਤ ਸਿੰਘ, ਕਿਸਾਨ ਆਗੂ ਰਾਜਿੰਦਰ ਸਿੰਘ ਰੈਲੋਂ , ਸੁਖਬੀਰ ਸਿੰਘ ਚੋਰਵਾਲਾ, ਗੁਰਦੀਪ ਸਿੰਘ ਭਾਗਨਪੁਰ ਤੇ ਸਮਸ਼ੇਰ ਸਿੰਘ ਵੀ ਹਾਜ਼ਰ ਸਨ।