18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਰਮਨ ਗੁਪਤਾ ਸ਼ੈਲਰ ਐਸੋਸੀਏਸ਼ਨ ਸੰਘੋਲ ਦੇ ਪ੍ਰਧਾਨ ਬਣੇ

ਸੰਘੋਲ, 17 ਸਤੰਬਰ (ਪਰਮਵੀਰ ਸਿੰਘ ਧਨੋਆ)- ਸ਼ੈਲਰ ਐਸੋਸੀਏਸ਼ਨ ਸੰਘੋਲ ਦੀ ਹੋਈ ਮੀਟਿੰਗ ਦੌਰਾਨ ਸ਼ੈਲਰ ਉਦਯੋਗ ਨਾਲ ਜੁੜੇ ਮੈਂਬਰਾਂ ਵਲੋਂ ਰਮਨ ਗੁਪਤਾ ਨੂੰ ਸਰਬਸੰਮਤੀ ਨਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਸਮੂਹ ਮੈਂਬਰਾਂ ਨੇ ਨਵ-ਨਿਯੁਕਤ ਪ੍ਰਧਾਨ ਰਮਨ ਗੁਪਤਾ ਨੂੰ ਵਧਾਈ ਦਿੰਦਿਆਂ ਉਨ੍ਹਾਂ ਤੋਂ ਐਸੋਸੀਏਸ਼ਨ ਦੇ ਹਿਤਾਂ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਉਮੀਦ ਜਤਾਈ।

Ad Position 21
No active advertisement
ਅਜੀਤ ਡੈਸਕ 18-09-2026
ਸੰਘੋਲ, 17 ਸਤੰਬਰ (ਪਰਮਵੀਰ ਸਿੰਘ ਧਨੋਆ)- ਸ਼ੈਲਰ ਐਸੋਸੀਏਸ਼ਨ ਸੰਘੋਲ ਦੀ ਹੋਈ ਮੀਟਿੰਗ ਦੌਰਾਨ ਸ਼ੈਲਰ ਉਦਯੋਗ ਨਾਲ ਜੁੜੇ ਮੈਂਬਰਾਂ ਵਲੋਂ ਰਮਨ ਗੁਪਤਾ ਨੂੰ ਸਰਬਸੰਮਤੀ ਨਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਸਮੂਹ ਮੈਂਬਰਾਂ ਨੇ ਨਵ-ਨਿਯੁਕਤ ਪ੍ਰਧਾਨ ਰਮਨ ਗੁਪਤਾ ਨੂੰ ਵਧਾਈ ਦਿੰਦਿਆਂ ਉਨ੍ਹਾਂ ਤੋਂ ਐਸੋਸੀਏਸ਼ਨ ਦੇ ਹਿਤਾਂ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਉਮੀਦ ਜਤਾਈ। ਰਮਨ ਗੁਪਤਾ ਨੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸੰਭਾਲੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼ੈਲਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸ਼ੈਲਰ ਉਦਯੋਗ ਨਾਲ ਸਬੰਧਿਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਸ਼ੈਲਰ ਉਦਯੋਗ ਦੇ ਹਿਤਾਂ ਦੀ ਰਾਖੀ ਲਈ ਸਾਂਝੇ ਤੌਰ ’ਤੇ ਕੰਮ ਕੀਤਾ ਜਾਵੇਗਾ ਤੇ ਉਦਯੋਗ ਨਾਲ ਸਬੰਧਿਤ ਕਿਸੇ ਵੀ ਜਾਇਜ਼ ਮਸਲੇ ਨੂੰ ਸਬੰਧਿਤ ਅਧਿਕਾਰੀਆਂ ਤੱਕ ਪਹੁੰਚਾਉਣ ਅਤੇ ਉਸ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਸੁਰੇਸ਼ ਭਾਰਦਵਾਜ, ਅੰਸ਼ੂਲ ਵਰਮਾ, ਧਰਮਿੰਦਰ ਸਿੰਘ, ਬਿੱਟੂ ਬਾਂਸਲ, ਹਰੀਸ਼ ਰਾਜਪੂਤ, ਵਿਕਾਸ ਸਿੰਗਲਾ ਤੇ ਸੌਰਭ ਗੋਇਲ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਸਮਾਜ ਭਲਾਈ ਸਭਾ ਨੇ ਸਮਾਜ ਦੇ ਲੋੜਵੰਦਾਂ ਦੀ ਮਦਦ ਜਾਰੀ ਰੱਖਣ ਦਾ ਲਿਆ ਫ਼ੈਸਲਾ ਅਗਲੀ ਖ਼ਬਰ ‘ ਆਪ’ ਵਲੋਂ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਹਲਕਾ ਇੰਚਾਰਜ ਨਿਯੁਕਤ ਕਰਨਾ ਸਵਾਗਤਯੋਗ- ਕਾਲਾ, ਬੰਟੀ
Ad Position 24