17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡਾ. ਭੀਮ ਰਾਓ ਅੰਬੇਦਕਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਅਮਲੋਹ, 17 ਸਤੰਬਰ (ਕੇਵਲ ਸਿੰਘ)-ਡਾ. ਭੀਮ ਰਾਓ ਅੰਬੇਦਕਰ ਵੈੱਲਫੇਅਰ ਸੁਸਾਇਟੀ ਅਮਲੋਹ ਦੀ ਮੀਟਿੰਗ ਜਰਨੈਲ ਸਿੰਘ ਅਕਾਲਗੜ੍ਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲੁਧਿਆਣਾ ਵਿਖੇ ਡਾ.

Ad Position 21
No active advertisement
ਅਜੀਤ ਡੈਸਕ 18-09-2026
ਅਮਲੋਹ, 17 ਸਤੰਬਰ (ਕੇਵਲ ਸਿੰਘ)-ਡਾ. ਭੀਮ ਰਾਓ ਅੰਬੇਦਕਰ ਵੈੱਲਫੇਅਰ ਸੁਸਾਇਟੀ ਅਮਲੋਹ ਦੀ ਮੀਟਿੰਗ ਜਰਨੈਲ ਸਿੰਘ ਅਕਾਲਗੜ੍ਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲੁਧਿਆਣਾ ਵਿਖੇ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਦੀ ਬੇਅਦਬੀ ਕੀਤੇ ਜਾਣ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵੀ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦੀਆਂ ਹਨ। ਇਸ ਮੌਕੇ ਸਕੱਤਰ ਡਾ. ਤੀਰਥ ਬਾਲਾ ਨੇ ਕਿਹਾ ਕਿ ਇਸ ਮਸਲੇ ਤੇ ਪੰਜਾਬ ਦੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਵਿਧਾਨ ਸਭਾ ਦੇ ਮੈਂਬਰ ਵੀ ਚੁੱਪ ਹਨ, ਜੋ ਕਿ ਹੈਰਾਨੀਜਨਕ ਗੱਲ ਹੈ। ਉਨ੍ਹਾਂ ਅਮਲੋਹ ਦੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਹੋਵੇ। ਬੁਲਾਰਿਆਂ ਨੇ ਕਿਹਾ ਕਿ ਕਿਸੇ ਵੀ ਵਰਗ ਜਾਂ ਭਾਈਚਾਰੇ ਦੀਆਂ ਭਾਵਨਾਤਮਿਕ ਭਾਵਨਾਵਾਂ ਨਾਲ ਖੇਡਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਦੇਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਅਜਿਹੀ ਘਟੀਆ ਕਾਰਵਾਈ ਦੀ ਕੋਈ ਹਿੰਮਤ ਨਾ ਕਰ ਸਕੇ। ਇਸ ਮੌਕੇ ਡਾ. ਹੰਸ ਰਾਜ, ਮੱਘਰ ਸਿੰਘ ਸਲਾਣਾ, ਡਾ. ਅਰਜਨ ਸਿੰਘ, ਦਰਸ਼ਨ ਸਿੰਘ, ਸ਼ਿੰਗਾਰਾ ਸਿੰਘ ਮਾਜਰੀ, ਡਾ. ਮੁਖਤਿਆਰ ਸਿੰਘ, ਲੈਕ.ਅਵਤਾਰ ਸਿੰਘ ਭਾਂਬਰੀ, ਲੈਕ.ਰਾਜਿੰਦਰ ਸਿੰਘ ਲੱਲੋਂ, ਲੈਕ.ਗੁਰਪ੍ਰੀਤ ਸਿੰਘ ਵੜੈਚ, ਰਾਜਿੰਦਰ ਸਿੰਘ ਖੰਨਾ, ਸਤਵੀਰ ਸਿੰਘ, ਲੈਕ.ਕਰਨੈਲ ਸਿੰਘ, ਗੁਰਚਰਨ ਸਿੰਘ, ਜਸਪਾਲ ਸਿੰਘ ਮਾਜਰੀ, ਰਣਬੀਰ ਸਿੰਘ ਪ੍ਰਿੰਸੀਪਲ, ਅਮਰਜੀਤ ਸਿੰਘ, ਲੈਕ.ਬਲਬੀਰ ਸਿੰਘ ਮੁੱਲਾਂਪੁਰ ਅਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬਾ ਸਕੱਤਰ ਮੰਨਾ ਦੀ ਅਗਵਾਈ ਹੇਠ ਮੈਂਬਰ ਕੁਲਵਿੰਦਰ ਸਿੰਘ ਜਸਪਾਲ ਭਾਜਪਾ ’ਚ ਹੋਇਆ ਸ਼ਾਮਿਲ ਅਗਲੀ ਖ਼ਬਰ ਰਾਜਸਥਾਨ ਬਾਗੜ ਦੇ ਸਾਲਾਨਾ ਮੇਲੇ ਸੰਬੰਧੀ ਸ਼ਰਧਾਲੂਆਂ ਦਾ ਜਥਾ ਰਵਾਨਾ
Ad Position 24