19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਖਮਾਣੋਂ ਇਲਾਕੇ ’ਚ ਫਿਰੌਤੀ ਮੰਗਣ ਦੇ ਮਾਮਲੇ ਵਿਚ ਕਾਬੂ ਮੁਲਜ਼ਮਾਂ ਵਲੋਂ ਪੁਲਿਸ ’ਤੇ ਫਾਇਰਿੰਗ

ਸੰਘੋਲ, ਖਮਾਣੋਂ, 18 ਸਤੰਬਰ (ਪਰਮਵੀਰ ਸਿੰਘ ਧਨੋਆ, ਜੋਗਿੰਦਰਪਾਲ)- ਖਮਾਣੋਂ ਇਲਾਕੇ ਵਿਚ ਪਿਛਲੇ ਇਕ ਹਫ਼ਤੇ ਤੋਂ ਸਥਾਨਕ ਵਸਨੀਕਾਂ ਅਤੇ ਦੁਕਾਨਦਾਰਾਂ ਨੂੰ ਧਮਕੀ ਭਰੀਆਂ ਫ਼ੋਨ ਕਾਲਾਂ ਕਰਕੇ ਕਥਿਤ ਤੌਰ ’ਤੇ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਬੂ ਕੀਤੇ ਗਏ ਦੋ ਮੁਲਜ਼ਮਾਂ ਤੋਂ ਹਥਿਆਰਾਂ ਦੀ ਬਰਾਮਦਗੀ ਦੌਰਾਨ ਪੁਲਿਸ ਅਤੇ ਮੁਲਜ਼ਮਾਂ ਵਿਚਕਾਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਦਾਅਵਾ ਕੀਤਾ ਗਿਆ ਕਿ ਪਿੰਡ ਸੰਘੋਲ ਵਿਖੇ ਇਕ ਭੱਠੇ ’ਤੇ ਬਰਾਮਦਗੀ ਕਾਰਵਾਈ ਦੌਰਾਨ ਇਕ ਮੁਲਜ਼ਮ ਨੇ ਪੁਲਿਸ ਟੀਮ ’ਤੇ ਗੋਲੀ ਚਲਾ ਦਿੱਤੀ, ਜਿਸ ਦੇ ਜਵਾਬ ਵਿਚ ਪੁਲਿਸ ਵਲੋਂ ਵੀ ਫਾਇਰਿੰਗ ਕੀਤੀ ਗਈ।

Ad Position 21
No active advertisement
ਫਾਇਰਿੰਗ ਉਪਰੰਤ ਮਲਜ਼ਮ ਪੁਲਿਸ ਪਾਰਟੀ ਦੀ ਹਿਰਾਸਤ ਵਿਚ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰਾਂ 19-09-2026


ਸੰਘੋਲ, ਖਮਾਣੋਂ, 18 ਸਤੰਬਰ (ਪਰਮਵੀਰ ਸਿੰਘ ਧਨੋਆ, ਜੋਗਿੰਦਰਪਾਲ)- ਖਮਾਣੋਂ ਇਲਾਕੇ ਵਿਚ ਪਿਛਲੇ ਇਕ ਹਫ਼ਤੇ ਤੋਂ ਸਥਾਨਕ ਵਸਨੀਕਾਂ ਅਤੇ ਦੁਕਾਨਦਾਰਾਂ ਨੂੰ ਧਮਕੀ ਭਰੀਆਂ ਫ਼ੋਨ ਕਾਲਾਂ ਕਰਕੇ ਕਥਿਤ ਤੌਰ ’ਤੇ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਬੂ ਕੀਤੇ ਗਏ ਦੋ ਮੁਲਜ਼ਮਾਂ ਤੋਂ ਹਥਿਆਰਾਂ ਦੀ ਬਰਾਮਦਗੀ ਦੌਰਾਨ ਪੁਲਿਸ ਅਤੇ ਮੁਲਜ਼ਮਾਂ ਵਿਚਕਾਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਦਾਅਵਾ ਕੀਤਾ ਗਿਆ ਕਿ ਪਿੰਡ ਸੰਘੋਲ ਵਿਖੇ ਇਕ ਭੱਠੇ ’ਤੇ ਬਰਾਮਦਗੀ ਕਾਰਵਾਈ ਦੌਰਾਨ ਇਕ ਮੁਲਜ਼ਮ ਨੇ ਪੁਲਿਸ ਟੀਮ ’ਤੇ ਗੋਲੀ ਚਲਾ ਦਿੱਤੀ, ਜਿਸ ਦੇ ਜਵਾਬ ਵਿਚ ਪੁਲਿਸ ਵਲੋਂ ਵੀ ਫਾਇਰਿੰਗ ਕੀਤੀ ਗਈ। ਇਸ ਘਟਨਾ ਵਿਚ ਇੱਕ ਮੁਲਜ਼ਮ ਦੀ ਲੱਤ ’ਤੇ ਗੋਲੀ ਲੱਗੀ, ਜਦਕਿ ਦੂਜਾ ਮੁਲਜ਼ਮ ਕੰਧ ਤੋਂ ਡਿੱਗਣ ਕਾਰਨ ਜ਼ਖਮੀ ਹੋ ਗਿਆ। ਇਸ ਤੋਂ ਇਲਾਵਾ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਖਮਾਣੋਂ ਇਲਾਕੇ ਵਿਚ ਲੋਕਾਂ ਨੂੰ ਧਮਕੀ ਭਰੀਆਂ ਕਾਲਾਂ ਕਰਕੇ ਕਥਿਤ ਤੌਰ ’ਤੇ ਫਿਰੌਤੀ ਮੰਗਣ ਦੇ ਮਾਮਲੇ ਸਬੰਧੀ 13 ਸਤੰਬਰ ਨੂੰ ਮੁਕੱਦਮਾ ਨੰਬਰ 218, ਧਾਰਾ 308 ਬੀ.ਐੱਨ.ਐੱਸ ਤਹਿਤ ਦਰਜ ਕੀਤਾ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਲਈ ਐੱਸ.ਪੀ. (ਡੀ) ਦੀ ਨਿਗਰਾਨੀ ਹੇਠ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ। ਇਨ੍ਹਾਂ ਟੀਮਾਂ ਦੀ ਅਗਵਾਈ ਡੀ.ਐੱਸ.ਪੀ ਖਮਾਣੋਂ ਵਲੋਂ ਕੀਤੀ ਜਾ ਰਹੀ ਸੀ, ਜਦਕਿ ਜਾਂਚ ਵਿਚ ਐੱਸ.ਐੱਚ.ਓ ਖਮਾਣੋਂ, ਸੀ.ਆਈ.ਏ ਸਟਾਫ਼ ਦੇ ਇੰਚਾਰਜ ਅਤੇ ਟੈਕਨੀਕਲ ਟੀਮ ਵੀ ਸ਼ਾਮਲ ਰਹੀ। ਤਕਨੀਕੀ ਜਾਂਚ ਦੌਰਾਨ ਹੋਈ ਮੁਲਜ਼ਮਾਂ ਦੀ ਪਛਾਣ- ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੁਲਿਸ ਵਲੋਂ ਕੀਤੀ ਗਈ ਤਕਨੀਕੀ ਜਾਂਚ ਦੌਰਾਨ ਇਕ ਵਿਦੇਸ਼ੀ ਕੋਡ ਵਾਲੇ ਫ਼ੋਨ ਨੰਬਰ ਦੀ ਵਰਤੋਂ ਸਾਹਮਣੇ ਆਈ। ਇਸ ਜਾਂਚ ਦੇ ਆਧਾਰ ’ਤੇ ਪੁਲਿਸ ਨੇ ਅਜੀਤ ਵਾਸੀ ਠੀਕਰੀ ਵਾਲਾ ਨਾਮਕ ਵਿਅਕਤੀ ਦੀ ਪਛਾਣ ਕੀਤੀ। ਜਾਂਚ ਦੌਰਾਨ ਪੁਲਿਸ ਨੂੰ ਕਥਿਤ ਤੌਰ ’ਤੇ ਇਹ ਜਾਣਕਾਰੀ ਮਿਲੀ ਕਿ ਅਮਨਪ੍ਰੀਤ ਸਿੰਘ ਵਾਸੀ ਬਿਲਾਸਪੁਰ ਖਮਾਣੋਂ, ਜੋ ਕਿ ਜਿੰਮ ਟਰੇਨਰ ਸੀ, ਇਲਾਕੇ ਦੇ ਲੋਕਾਂ ਅਤੇ ਧਮਕੀ ਭਰੀਆਂ ਕਾਲਾਂ ਦੇ ਕਥਿਤ ਪੀੜਤਾਂ ਬਾਰੇ ਜਾਣਕਾਰੀ ਇਕੱਠੀ ਕਰਦਾ ਸੀ। ਪੁਲਿਸ ਦੇ ਮੁਤਾਬਿਕ ਅਮਨਪ੍ਰੀਤ ਲੋਕਾਂ ਦੀ ਪਛਾਣ, ਉਨ੍ਹਾਂ ਦੀ ਆਵਾਜਾਈ ਅਤੇ ਹੋਰ ਸਬੰਧਿਤ ਜਾਣਕਾਰੀਆਂ ਅਜੀਤ ਨੂੰ ਮੁਹੱਈਆ ਕਰਵਾਉਂਦਾ ਸੀ। ਇਸ ਤੋਂ ਬਾਅਦ ਅਜੀਤ ਵਲੋਂ ਕਥਿਤ ਤੌਰ ’ਤੇ ਲੋਕਾਂ ਨੂੰ ਧਮਕੀ ਭਰੀਆਂ ਫ਼ੋਨ ਕਾਲਾਂ ਕੀਤੀਆਂ ਜਾਂਦੀਆਂ ਸਨ। ਪਿੰਡ ਸੰਘੋਲ ਦੇ ਭੱਠੇ ’ਤੇ ਬਰਾਮਦਗੀ ਦੌਰਾਨ ਫਾਇਰਿੰਗ ਦੀ ਵਾਪਰੀ ਘਟਨਾ- ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੁਲਿਸ ਟੀਮ ਦੋਵਾਂ ਮੁਲਜ਼ਮਾਂ ਤੋਂ ਹਥਿਆਰ ਦੀ ਬਰਾਮਦਗੀ ਕਰਵਾਉਣ ਲਈ ਪਿੰਡ ਸੰਘੋਲ ਵਿਖੇ ਇੱਕ ਭੱਠੇ ’ਤੇ ਪਹੁੰਚੀ ਸੀ ਅਤੇ ਇਸ ਕਾਰਵਾਈ ਦੀ ਅਗਵਾਈ ਸਹਾਇਕ ਥਾਣੇਦਾਰ ਨਾਜ਼ਰ ਸਿੰਘ ਵਲੋਂ ਕੀਤੀ ਜਾ ਰਹੀ ਸੀ। ਪੁਲਿਸ ਦੇ ਦਾਅਵੇ ਅਨੁਸਾਰ ਜਦੋਂ ਟੀਮ ਵਲੋਂ ਹਥਿਆਰਾਂ ਦੀ ਬਰਾਮਦਗੀ ਦੀ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਮੁਲਜ਼ਮ ਅਜੀਤ ਨੇ ਪੁਲਿਸ ਟੀਮ ’ਤੇ ਫਾਇਰ ਕਰ ਦਿੱਤਾ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਵਲੋਂ ਆਪਣਾ ਬਚਾਅ ਕੀਤਾ ਗਿਆ ਅਤੇ ਬਚਾਅ ਦੀ ਕੋਸ਼ਿਸ਼ ਦੌਰਾਨ ਇਕ ਪੁਲਿਸ ਮੁਲਾਜ਼ਮ ਡਿੱਗਣ ਕਾਰਨ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਵਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿਚ ਅਜੀਤ ਦੀ ਲੱਤ ’ਤੇ ਗੋਲੀ ਲੱਗੀ। ਦੂਜੇ ਪਾਸੇ ਦੂਜਾ ਮੁਲਜ਼ਮ ਅਮਨਪ੍ਰੀਤ ਕਥਿਤ ਤੌਰ ’ਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਇਕ ਕੰਧ ਤੋਂ ਡਿਗ ਗਿਆ, ਜਿਸ ਕਾਰਨ ਉਸ ਦੇ ਸਰੀਰ ’ਤੇ ਸੱਟਾਂ ਲੱਗੀਆਂ। ਪੁਲਿਸ ਅਨੁਸਾਰ ਫਾਇਰਿੰਗ ਦੀ ਘਟਨਾ ਤੋਂ ਬਾਅਦ ਦੋਵਾਂ ਮੁਲਜ਼ਮਾਂ ਅਤੇ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਐਂਬੂਲੈਂਸ ਰਾਹੀਂ ਖਮਾਣੋਂ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਵਿਚ ਤਿੰਨੋਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਤਿੰਨੋਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ 12 ਬੋਰ ਦਾ ਇਕ ਦੇਸੀ ਕੱਟਾ ਵੀ ਬਰਾਮਦ ਕੀਤਾ ਗਿਆ ਹੈ। ਹੁਣ ਇਸ ਮਾਮਲੇ ਵਿਚ ਹਥਿਆਰ ਦੀ ਵਰਤੋਂ, ਧਮਕੀ ਭਰੀਆਂ ਕਾਲਾਂ ਅਤੇ ਕਥਿਤ ਫਿਰੌਤੀ ਮੰਗਣ ਦੇ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜਾਂਚ ਵਿਚ ਹੋਰ ਵੀ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਜੌਗਰਫ਼ੀ ਵਿਭਾਗ ਨੇ ਵਿਸ਼ਵ ਓਜ਼ੋਨ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਲਈ ਡਾ.ਗੁਰਰਾਜ ਸਿੰਘ ਚਹਿਲ ਨੇ ਸ਼ਹਿਰ ’ਚ ਕੀਤਾ ਪ੍ਰਚਾਰ
Ad Position 24