19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਰਹਿੰਦ ’ਚ ਟਰੱਕ-ਬੱਸ ਬਾਡੀ ਬਿਲਡਰਾਂ ਦੀਆਂ ਦੁਕਾਨਾਂ ’ਤੇ ਚੱਲਿਆ ਬੁਲਡੋਜ਼ਰ

ਫ਼ਤਹਿਗੜ੍ਹ ਸਾਹਿਬ, 18 ਸਤੰਬਰ (ਬਲਜਿੰਦਰ ਸਿੰਘ)-ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਚ ਪਿਛਲੇ ਕਈ ਦਹਾਕਿਆਂ ਤੋਂ ਟਰੱਕਾਂ ਅਤੇ ਬੱਸਾਂ ਦੀਆਂ ਬਾਡੀਆਂ ਤਿਆਰ ਕਰਨ ਅਤੇ ਲਗਾਉਣ ਦਾ ਕੰਮ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣ ਵਾਲੇ ਬਾਡੀ ਬਿਲਡਰਾਂ ਲਈ ਅੱਜ ਦਾ ਦਿਨ ਬੇਹੱਦ ਚਿੰਤਾਜਨਕ ਰਿਹਾ, ਜਿਸ ਦੌਰਾਨ ਮਾਨਯੋਗ ਅਦਾਲਤ ਦੇ ਹੁਕਮਾਂ ਤਹਿਤ ਸਥਾਨਕ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਪੁਲਿਸ ਫੋਰਸ ਦੀ ਮੌਜੂਦਗੀ ਵਿਚ ਬਾਡੀ ਬਿਲਡਰਾਂ ਦੀਆਂ ਦੁਕਾਨਾਂ ’ਤੇ ਬੁਲਡੋਜ਼ਰ ਚਲਾ ਦਿੱਤਾ ਅਤੇ ਦੁਕਾਨਾਂ ਦਾ ਕਬਜ਼ਾ ਲੈ ਕੇ ਮੰਡੀ ਬੋਰਡ ਦੇ ਸਪੁਰਦ ਕਰ ਦਿੱਤਾ। ਇਸ ਮੌਕੇ ਪੀੜਤਾਂ ਵਲੋਂ ਆਪਣੀਆਂ ਦੁਕਾਨਾਂ ਅਤੇ ਰੁਜ਼ਗਾਰ ਨੂੰ ਬਚਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਅੱਗੇ ਸਮਾਂ ਦੇਣ ਦੀ ਅਪੀਲ ਵੀ ਕੀਤੀ ਜਾਂਦੀ ਰਹੀ।

Ad Position 21
No active advertisement
ਦੁਕਾਨਾਂ ਦਾ ਕਬਜ਼ਾ ਲੈਣ ਤੋਂ ਬਾਅਦ ਦੁਕਾਨ ਨੂੰ ਸੀਲ ਕੀਤੇ ਜਾਣ ਦਾ ਦ੍ਰਿਸ਼। ਤਸਵੀਰ - ਕਰਨ 19-09-2026
ਫ਼ਤਹਿਗੜ੍ਹ ਸਾਹਿਬ, 18 ਸਤੰਬਰ (ਬਲਜਿੰਦਰ ਸਿੰਘ)-ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਚ ਪਿਛਲੇ ਕਈ ਦਹਾਕਿਆਂ ਤੋਂ ਟਰੱਕਾਂ ਅਤੇ ਬੱਸਾਂ ਦੀਆਂ ਬਾਡੀਆਂ ਤਿਆਰ ਕਰਨ ਅਤੇ ਲਗਾਉਣ ਦਾ ਕੰਮ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣ ਵਾਲੇ ਬਾਡੀ ਬਿਲਡਰਾਂ ਲਈ ਅੱਜ ਦਾ ਦਿਨ ਬੇਹੱਦ ਚਿੰਤਾਜਨਕ ਰਿਹਾ, ਜਿਸ ਦੌਰਾਨ ਮਾਨਯੋਗ ਅਦਾਲਤ ਦੇ ਹੁਕਮਾਂ ਤਹਿਤ ਸਥਾਨਕ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਪੁਲਿਸ ਫੋਰਸ ਦੀ ਮੌਜੂਦਗੀ ਵਿਚ ਬਾਡੀ ਬਿਲਡਰਾਂ ਦੀਆਂ ਦੁਕਾਨਾਂ ’ਤੇ ਬੁਲਡੋਜ਼ਰ ਚਲਾ ਦਿੱਤਾ ਅਤੇ ਦੁਕਾਨਾਂ ਦਾ ਕਬਜ਼ਾ ਲੈ ਕੇ ਮੰਡੀ ਬੋਰਡ ਦੇ ਸਪੁਰਦ ਕਰ ਦਿੱਤਾ। ਇਸ ਮੌਕੇ ਪੀੜਤਾਂ ਵਲੋਂ ਆਪਣੀਆਂ ਦੁਕਾਨਾਂ ਅਤੇ ਰੁਜ਼ਗਾਰ ਨੂੰ ਬਚਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਅੱਗੇ ਸਮਾਂ ਦੇਣ ਦੀ ਅਪੀਲ ਵੀ ਕੀਤੀ ਜਾਂਦੀ ਰਹੀ। ਬਾਡੀ ਬਿਲਡਰਾਂ ਦਾ ਕਹਿਣਾ ਸੀ ਕਿ ਉਹ ਪਿਛਲੇ ਕਈ ਦਹਾਕਿਆਂ ਤੋਂ ਇੱਥੇ ਆਪਣਾ ਕਾਰੋਬਾਰ ਕਰ ਰਹੇ ਹਨ ਅਤੇ ਉਨ੍ਹਾਂ ਨਾਲ ਜੁੜੇ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਇਸ ਕੰਮ ’ਤੇ ਨਿਰਭਰ ਹੈ। ਉਨ੍ਹਾਂ ਨੇ ਅਧਿਕਾਰੀਆਂ ਕੋਲ ਕਾਰਵਾਈ ਕੁਝ ਸਮੇਂ ਲਈ ਰੋਕਣ ਤੇ ਕੋਈ ਬਦਲਵਾਂ ਹੱਲ ਕੱਢਣ ਦੀ ਮੰਗ ਵੀ ਕੀਤੀ। ਇਸ ਮੌਕੇ ਸਿਆਸੀ ਆਗੂਆਂ ਨੇ ਕਿਹਾ ਕਿ ਮੰਡੀ ਬੋਰਡ ਪੰਜਾਬ ਸਰਕਾਰ ਦੇ ਅਧੀਨ ਹੈ ਅਤੇ ਜੇਕਰ ਸਰਕਾਰ ਚਾਹੁੰਦੀ ਤਾਂ ਬਾਡੀ ਬਿਲਡਰਾਂ ਦੇ ਰੁਜ਼ਗਾਰ ਨੂੰ ਬਚਾਉਣ ਲਈ ਕੋਈ ਬਦਲਵਾਂ ਪ੍ਰਬੰਧ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਗੱਲ ਕੀਤੀ ਜਾਂਦੀ ਹੈ, ਪਰ ਇੱਥੇ ਦਹਾਕਿਆਂ ਤੋਂ ਕੰਮ ਕਰ ਰਹੇ ਲੋਕਾਂ ਤੋਂ ਹੀ ਉਨ੍ਹਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਾਡੀ ਬਿਲਡਰਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਵਲੋਂ ਤੁਰੰਤ ਕੋਈ ਢੁਕਵਾਂ ਹੱਲ ਕੱਢਿਆ ਜਾਵੇ। ਓਧਰ ਮੰਡੀ ਬੋਰਡ ਦੇ ਅਧਿਕਾਰੀ ਇਸ ਪੂਰੇ ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਪਾਸਾ ਵਟਦੇ ਨਜ਼ਰ ਆਏ। ਉਨ੍ਹਾਂ ਵਲੋਂ ਕਾਰਵਾਈ ਬਾਰੇ ਵਿਸਥਾਰ ਨਾਲ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ ਨੇ ਕਿਹਾ ਕਿ ਇਹ ਕਾਰਵਾਈ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਦਾਲਤੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਬਾਡੀ ਬਿਲਡਰਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਕੋਈ ਜ਼ਰੂਰ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਬਾਡੀ ਬਿਲਡਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਬੇਰੁਜ਼ਗਾਰ ਕਰਨ ਦੀ ਬਜਾਏ ਕੋਈ ਬਦਲਵੀਂ ਥਾਂ ਜਾਂ ਹੋਰ ਢੁਕਵਾਂ ਪ੍ਰਬੰਧ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਦਹਾਕਿਆਂ ਤੋਂ ਇਸ ਕੰਮ ਨਾਲ ਜੁੜੇ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਬਚ ਸਕੇ।
Ad Position 22
No active advertisement
ਪਿਛਲੀ ਖ਼ਬਰ ਨਵੇਂ ਮਾਪਦੰਡਾਂ ਅਨੁਸਾਰ ਬਹੁਤ ਸਾਰੇ ਸ਼ੈਲਰਾਂ ਨੂੰ ਅਲਾਟ ਨਹੀਂ ਹੋ ਸਕੇਗਾ ਝੋਨਾ- ਰਾਕੇਸ਼ ਗਰਗ ਅਗਲੀ ਖ਼ਬਰ ਅਣ-ਐਲਾਨੇ ਬਿਜਲੀ ਕੱਟਾਂ ਕਰਕੇ ਲੋਕ ਹੋਏ ਪਰੇਸ਼ਾਨ
Ad Position 24