19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮਾਤਾ ਗੁਜਰੀ ਕਾਲਜ ਦੀ ਕਮਰਸ ਐਸੋਸੀਏਸ਼ਨ ਨੇ ਅੰਤਰ ਵਿਭਾਗੀ ਭਾਸ਼ਨ ਮੁਕਾਬਲਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 18 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਦੀ ਕਮਰਸ ਐਸੋਸੀਏਸ਼ਨ ਵਲੋਂ ਅੰਤਰ ਵਿਭਾਗੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਵਿਭਾਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 19-09-2026
ਫ਼ਤਹਿਗੜ੍ਹ ਸਾਹਿਬ, 18 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਦੀ ਕਮਰਸ ਐਸੋਸੀਏਸ਼ਨ ਵਲੋਂ ਅੰਤਰ ਵਿਭਾਗੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਵਿਭਾਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਸਿੱਖਿਆ ਭਰਪੂਰ ਗਤੀਵਿਧੀਆਂ ਪਾਠਕ੍ਰਮ ਦਾ ਅਹਿਮ ਹਿੱਸਾ ਹੁੰਦੀਆਂ ਹਨ ਜੋ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਕਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਿੱਖਿਆਦਾਇਕ ਮੁਕਾਬਲੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਣ ਵਾਲੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸਫਲਤਾ ਹਾਸਲ ਕਰਨ ਵਿਚ ਸਹਾਇਕ ਸਿੱਧ ਹੋਣਗੇ। ਇਸ ਮੌਕੇ ਪ੍ਰੋ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਵਿਚੋਂ ਕੁਝ ਵਿਦਿਆਰਥੀਆਂ ਨੂੰ ਸ਼ਾਰਟ ਲਿਸਟ ਕੀਤਾ ਜਾਵੇਗਾ ਅਤੇ ਜੇਤੂ ਵਿਦਿਆਰਥੀਆਂ ਦੀ ਇਕ ਟੀਮ ਤਿਆਰ ਕਰਕੇ ਭਵਿੱਖ ਵਿਚ ਯੁਵਕ ਮੇਲੇ ਵਿਚ ਭਾਗ ਲੈਣ ਲਈ ਭੇਜੀ ਜਾਵੇਗੀ। ਇਸ ਮੌਕੇ ਕੈਮਿਸਟਰੀ ਵਿਭਾਗ ਦੇ ਡਾ. ਕੁਲਦੀਪ ਕੌਰ ਅਤੇ ਅੰਗਰੇਜ਼ੀ ਵਿਭਾਗ ਦੇ ਡਾ. ਹਰਬੀਰ ਕੌਰ ਨੇ ਜੱਜ ਸਾਹਿਬਾਨ ਦੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰੋ. ਨਵਨੀਤ ਕੌਰ, ਪ੍ਰੋ. ਗੁਰਜੀਤ ਸਿੰਘ ਹੋਰ ਅਧਿਆਪਕ ਸਾਹਿਬਾਨ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਲੋਹ ਬਲਾਕ ਦੀਆਂ 33 ਆਂਗਣਵਾੜੀ ਹੈਲਪਰਾਂ ਨੂੰ ਵਿਧਾਇਕ ਗੈਰੀ ਬੜਿੰਗ ਨੇ ਵੰਡੇ ਨਿਯੁਕਤੀ ਪੱਤਰ ਅਗਲੀ ਖ਼ਬਰ 70 ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਖਮਾਣੋਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24