18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅਮਲੋਹ ਬਲਾਕ ਦੀਆਂ 33 ਆਂਗਣਵਾੜੀ ਹੈਲਪਰਾਂ ਨੂੰ ਵਿਧਾਇਕ ਗੈਰੀ ਬੜਿੰਗ ਨੇ ਵੰਡੇ ਨਿਯੁਕਤੀ ਪੱਤਰ

ਅਮਲੋਹ, 18 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਔਰਤਾਂ ਨੂੰ ਆਰਥਿਕ ਤੌਰ ’ਤੇ ਆਤਮ ਨਿਰਭਰ ਬਣਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਅਮਲੋਹ ਵਿਖੇ 33 ਹੋਣਹਾਰ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

Ad Position 21
No active advertisement
ਅਜੀਤ ਡੈਸਕ 19-09-2026
ਅਮਲੋਹ, 18 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਔਰਤਾਂ ਨੂੰ ਆਰਥਿਕ ਤੌਰ ’ਤੇ ਆਤਮ ਨਿਰਭਰ ਬਣਾਉਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਅਮਲੋਹ ਵਿਖੇ 33 ਹੋਣਹਾਰ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਹਾਜ਼ਰ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਤੇ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ ਨੀਤੀ ਮੁਤਾਬਿਕ ਇਹ ਸਾਰੀ ਭਰਤੀ ਪ੍ਰਕਿਰਿਆ ਬਿਨਾਂ ਕਿਸੇ ਭੇਦਭਾਵ, ਸਿਫ਼ਾਰਸ਼ ਜਾਂ ਰਿਸ਼ਵਤ ਦੇ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਬਕਾਇਦਾ ਇੰਟਰਵਿਊ ਲੈ ਕੇ ਸਿਰਫ਼ ਮੈਰਿਟ ਅਤੇ ਯੋਗਤਾ ਦੇ ਆਧਾਰ ’ਤੇ ਹੀ ਇਨ੍ਹਾਂ ਲੜਕੀਆਂ ਦੀ ਚੋਣ ਕੀਤੀ ਗਈ ਹੈ, ਜੋ ਕਿ ਮਾਨ ਸਰਕਾਰ ਦੀ ਇਮਾਨਦਾਰ ਕਾਰਜਸ਼ੈਲੀ ਦਾ ਪ੍ਰਤੱਖ ਪ੍ਰਮਾਣ ਹੈ। ਅੰਤ ਵਿਚ ਵਿਧਾਇਕ ਗੈਰੀ ਬੜਿੰਗ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਔਰਤਾਂ ਨੂੰ ਇਸ ਨਵੀਂ ਅਤੇ ਅਹਿਮ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਾਰੀਆਂ ਹੈਲਪਰਾਂ ਆਪਣੀ ਡਿਊਟੀ ਪੂਰੀ ਤਨਦੇਹੀ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣਗੀਆਂ। ਉਨ੍ਹਾਂ ਸਾਰੀਆਂ ਨਵ-ਨਿਯੁਕਤ ਭੈਣਾਂ ਦੇ ਸੁਨਹਿਰੀ ਤੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਮੌਕੇ ਸ਼ਿੰਗਾਰਾ ਸਿੰਘ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਹਲਕਾ ਪ੍ਰਧਾਨ ਅਵਤਾਰ ਟੈਣੀ ਤੇ ਸੀ. ਡੀ. ਪੀ. ਓ. ਹਰਜੀਤ ਕੌਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਅਨੰਦਪੁਰੀ ਰਾਣਵਾਂ ਵਾਲਿਆਂ ਦੀ ਯਾਦ ਵਿਚ ਧਾਰਮਿਕ ਸਮਾਗਮ 24 ਨੂੰ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਕਮਰਸ ਐਸੋਸੀਏਸ਼ਨ ਨੇ ਅੰਤਰ ਵਿਭਾਗੀ ਭਾਸ਼ਨ ਮੁਕਾਬਲਾ ਕਰਵਾਇਆ
Ad Position 24