18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਅਨੰਦਪੁਰੀ ਰਾਣਵਾਂ ਵਾਲਿਆਂ ਦੀ ਯਾਦ ਵਿਚ ਧਾਰਮਿਕ ਸਮਾਗਮ 24 ਨੂੰ

ਖਮਾਣੋਂ, 18 ਸਤੰਬਰ (ਜੋਗਿੰਦਰ ਪਾਲ)- ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਦਰਬਾਰਾ ਸਿੰਘ ਜੀ ਨਾਭਾ ਵਾਲਿਆਂ ਦੀ ਯਾਦ ਵਿਚ ਧਾਰਮਿਕ ਸਮਾਗਮ 24 ਸਤੰਬਰ, ਦਿਨ ਵੀਰਵਾਰ ਨੂੰ ਗੁਰਦੁਆਰਾ ਪੂਰਨਸਰ ਸਾਹਿਬ, ਰਾਣਵਾਂ (ਫ਼ਤਹਿਗੜ੍ਹ ਸਾਹਿਬ) ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਮੁੱਖ ਸੇਵਾਦਾਰ ਭਾਈ ਸੁਰਮਖ ਸਿੰਘ ਰਾਣਵਾਂ (ਇਟਲੀ ਵਾਲਿਆਂ) ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ 10 ਵਜੇ ਤੋਂ 3 ਵਜੇ ਤੱਕ ਕੀਰਤਨ, ਕਥਾ ਅਤੇ ਗੁਰਮਤਿ ਸਮਾਗਮ ਹੋਵੇਗਾ।

Ad Position 21
No active advertisement
ਅਜੀਤ ਡੈਸਕ 19-09-2026
ਖਮਾਣੋਂ, 18 ਸਤੰਬਰ (ਜੋਗਿੰਦਰ ਪਾਲ)- ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਦਰਬਾਰਾ ਸਿੰਘ ਜੀ ਨਾਭਾ ਵਾਲਿਆਂ ਦੀ ਯਾਦ ਵਿਚ ਧਾਰਮਿਕ ਸਮਾਗਮ 24 ਸਤੰਬਰ, ਦਿਨ ਵੀਰਵਾਰ ਨੂੰ ਗੁਰਦੁਆਰਾ ਪੂਰਨਸਰ ਸਾਹਿਬ, ਰਾਣਵਾਂ (ਫ਼ਤਹਿਗੜ੍ਹ ਸਾਹਿਬ) ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਮੁੱਖ ਸੇਵਾਦਾਰ ਭਾਈ ਸੁਰਮਖ ਸਿੰਘ ਰਾਣਵਾਂ (ਇਟਲੀ ਵਾਲਿਆਂ) ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ 10 ਵਜੇ ਤੋਂ 3 ਵਜੇ ਤੱਕ ਕੀਰਤਨ, ਕਥਾ ਅਤੇ ਗੁਰਮਤਿ ਸਮਾਗਮ ਹੋਵੇਗਾ। ਇਸ ਮੌਕੇ ਅੰਮ੍ਰਿਤ ਕੈਂਸਰ ਫਾਊਂਡੇਸ਼ਨ ਚੰਡੀਗੜ੍ਹ ਵਲੋਂ ਬੈੱ੍ਰਸਟ ਕੈਂਸਰ ਸਕਰੀਨਿੰਗ ਕੈਂਪ ਤੇ ਅੱਖਾਂ ਦਾ ਮੁਫ਼ਤ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ। ਸੰਸਥਾ ਵਲੋਂ ਲੋੜਵੰਦ ਮਰੀਜ਼ਾਂ ਦੇ ਲੈਂਜ ਮੁਫ਼ਤ ਪਾਏ ਜਾਣਗੇ ਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ ਤੇ ਦੱਸਿਆ ਕਿ ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਲਾਈਨ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਅਮਲੋਹ ਬਲਾਕ ਦੀਆਂ 33 ਆਂਗਣਵਾੜੀ ਹੈਲਪਰਾਂ ਨੂੰ ਵਿਧਾਇਕ ਗੈਰੀ ਬੜਿੰਗ ਨੇ ਵੰਡੇ ਨਿਯੁਕਤੀ ਪੱਤਰ
Ad Position 24