ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਨੇ ਅੰਤਰ ਕਾਲਜ ਪੁਰਸ਼ ਵਾਲੀਬਾਲ ਟੂਰਨਾਮੈਂਟ ’ਚ ਤੀਜਾ ਸਥਾਨ ਕੀਤਾ ਹਾਸਿਲ
ਫ਼ਤਹਿਗੜ੍ਹ ਸਾਹਿਬ, 18 ਸਤੰਬਰ (ਬਲਜਿੰਦਰ ਸਿੰਘ)- ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਨੇ 16 ਸਤੰਬਰ ਤੋਂ 17 ਸਤੰਬਰ 2026 ਤੱਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਅੰਤਰ ਕਾਲਜ ਪੁਰਸ਼ (ਲੜਕੇ) ਵਾਲੀਬਾਲ ਟੂਰਨਾਮੈਂਟ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਟੂਰਨਾਮੈਂਟ ਵਿਚ ਕੁੱਲ 10 ਟੀਮਾਂ ਨੇ ਭਾਗ ਲਿਆ।
ਫ਼ਤਹਿਗੜ੍ਹ ਸਾਹਿਬ, 18 ਸਤੰਬਰ (ਬਲਜਿੰਦਰ ਸਿੰਘ)- ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਨੇ 16 ਸਤੰਬਰ ਤੋਂ 17 ਸਤੰਬਰ 2026 ਤੱਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਅੰਤਰ ਕਾਲਜ ਪੁਰਸ਼ (ਲੜਕੇ) ਵਾਲੀਬਾਲ ਟੂਰਨਾਮੈਂਟ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਟੂਰਨਾਮੈਂਟ ਵਿਚ ਕੁੱਲ 10 ਟੀਮਾਂ ਨੇ ਭਾਗ ਲਿਆ। ਟੀਮ ਕੋਚ ਡਾ. ਹਰਪ੍ਰੀਤ ਸਿੰਘ, ਅਸਿ. ਪ੍ਰੋ.ਵਿਜੇ ਕੁਮਾਰ ਫਿਜ਼ੀਕਲ ਐਜੂਕੇਸ਼ਨ ਵਿਭਾਗ, ਵਾਲੀਬਾਲ ਕੋਚ ਰਚਨਾ ਠਾਕੁਰ ਤੇ ਮੁੱਖ ਮਹਿਮਾਨ ਸੇਵਾਮੁਕਤ ਵਾਲੀਬਾਲ ਕੋਚ ਦਲ ਸਿੰਘ ਵੀ ਟੂਰਨਾਮੈਂਟ ਦੌਰਾਨ ਮੌਜੂਦ ਸਨ। ਇਸ ਸਮੇਂ ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਨੇ ਟੀਮ ਕੋਚ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਹ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ, ਸਗੋਂ ਸਾਡੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਦੇ ਹੋਇਆਂ ਭਵਿੱਖ ਵਿਚ ਵੀ ਅਜਿਹੇ ਟੂਰਨਾਮੈਂਟ ਕਰਨ ਲਈ ਕਿਹਾ। ਅਖੀਰ ਵਿਚ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ।